35000 ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਸਮੇਂ ਆਤਮਾ ਵਿਚ ਕੰਮ ਕਰਦੇ 469 ਮੁਲਾਜ਼ਮਾਂ ਨੂੰ ਅਣਦੇਖਿਆ ਨਾ ਕੀਤਾ ਜਾਵੇ
10 ਸਾਲਾਂ ਤੋਂ ਮਾਨਸਿਕ ਪਰੇਸ਼ਾਨੀ ਵਿੱਚ ਲੰਘ ਰਹੇ ਹਨ ਆਤਮਾ ਦੇ ਮੁਲਾਜ਼ਮ
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਐਗਰੀਕਲਚਰ ਟੈਕਨਾਲੋਜੀ ਮੈਨੇਜਮੇਂਟ ਏਜੰਸੀ (ਆਤਮਾ ) ਬੀ ਟੀ ਐਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਯਾਦਵਿੰਦਰ ਸਿੰਘ , ਜਨਰਲ ਸਕੱਤਰ ਕੁਲਵਿੰਦਰ ਸਿੰਘ ਅਤੇ ਕਮਲਜੀਤ ਸਿੰਘ ਬਰਾੜ ਖਜ਼ਾਨਚੀ ਨੇ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਹਾਲ ਹੀ ਵਿਚ ਪੰਜਾਬ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਬਣੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਵਿਚ ਸ਼ਾਮਲ ਵਾਅਦੇ ਤਹਿਤ ਸਰਕਾਰੀ ਵਿਭਾਗਾਂ ਦੇ 35 ਹਜਾਰ ਕੱਚੇ ਮੁਲਾਜਮਾਂ ਨੂੰ ਰੈਗੂਲਾਰ ਕਰਨ ਦਾ ਐਲਾਨ ਕੀਤਾ ਹੈ।ਉਥੇ ਹੀ ਅਖਬਾਰੀ ਬਿਆਨ ਮੁਤਾਬਕ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ ਆਤਮਾ ਦਾ ਕਿਤੇ ਵੀ ਕੋਈ ਜ਼ਿਕਰ ਨਹੀਂ ਹੈ ।ਆਤਮਾ ਇਕ ਕੇਂਦਰ ਵੱਲੋਂ ਚਲਾਈ ਜਾਂਦੀ ਸਕੀਮ ਹੈ ਜਿਸ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੀ 60:40 ਦੀ ਹਿੱਸੇਦਾਰੀ ਹੈ ।
ਆਗੂਆਂ ਨੇ ਦੱਸਿਆ ਕਿ ਵੱਖ ਵੱਖ ਕੇਡਰਾਂ ਤੇ 469 ਮੁਲਾਜ਼ਮ ਪੂਰੇ ਪੰਜਾਬ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਕੰਮ ਕਰ ਰਹੇ ਹਨ ।ਜੋ ਕਿ ਪਿਛਲੇ 10 ਸਾਲਾਂ ਤੋਂ ਮਾਨਸਿਕ ਪ੍ਰੇਸ਼ਾਨੀ ਵਿਚ ਹਨ ।ਆਗੂਆਂ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਆਤਮਾ ਵਿੱਚ ਕੰਮ ਕਰਦੇ 469 ਮੁਲਾਜ਼ਮਾਂ ਨੂੰ ਅਣਦੇਖਿਆ ਨਾ ਕੀਤਾ ਜਾਵੇ ।ਜਿਸ ਨੂੰ ਜਥੇਬੰਦੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਇਸ ਲਈ ਆਤਮਾ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਅਜਿਹੇ ਲਾਰਿਆਂ ਵਿਚ ਨਹੀਂ ਆਉਣਾ, ਸਗੋ ਅਸੀਂ ਸਮੂਹ ਵਰਕਰਾਂ ਦੇ ਪੱਕੇ ਰੁਜਗਾਰ ਲਈ ਸੰਘਰਸ਼ ਕਰਾਂਗੇ ਅਤੇ ਜਦੋ ਤੱਕ ਸਾਡਾ ਇਕੱਲਾ ਇਕੱਲਾ ਵਰਕਰ ਰੈਗੂਲਰ ਨਹੀਂ ਹੁੰਦਾ ਅਸੀਂ ਚੁੱਪ ਕਰਕੇ ਨਹੀਂ ਬੈਠਾਗੇ।ਭਵਿੱਖ ਵਿਚ ਲੋੜ ਪੈਣ ’ਤੇ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਜਿਸ ਸਬੰਧ ਵਿਚ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਜਲਦੀ ਬੁਲਾ ਕੇ ਪੰਜਾਬ ਸਰਕਾਰ ਵਿਰੁੱਧ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਸੂਬਾ ਆਗੂਆਂ ਨੇ ਮੰਗ ਕੀਤੀ ਕਿ ਆਤਮਾ ਅਧੀਨ ਕੰਮ ਕਰਦੇ ਸਮੂਹ ਠੇਕਾ ਕਾਮਿਆਂ ਨੂੰ ਵਿਭਾਗ ਵਿਚ ਮਰਜ ਕਰਕੇ ਸਿੱਧੇ ਰੂਪ ਵਿਚ ਰੈਗੂਲਰ ਕੀਤਾ ਜਾਵੇ ਅਤੇ ਹਰੇਕ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਣ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly