
ਜਲੰਧਰ (ਸਮਾਜ ਵੀਕਲੀ) ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.) ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਪ੍ਰੋਫ਼ੈਸਰ ਬਲਬੀਰ ਜੀ ਦੀ ਪ੍ਰਧਾਨਗੀ ਹੇਠ ਅੰਬੇਡਕਰ ਭਵਨ, ਡਾ. ਅੰਬੇਡਕਰ ਮਾਰਗ, ਜਲੰਧਰ ਵਿਖੇ ਹੋਈ। ਮੀਟਿੰਗ ਵਿੱਚ 14 ਅਪ੍ਰੈਲ ਨੂੰ ਮਨਾਈ ਗਈ 135ਵੀਂ ਅੰਬੇਡਕਰ ਜਯੰਤੀ ਦੇ ਸਮਾਗਮ ਦੀ ਸਮੀਖਿਆ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਪ੍ਰੋਫੈਸਰ ਬਲਬੀਰ ਜੀ ਨੇ ਸਾਰੇ ਅਹੁਦੇਦਾਰਾਂ, ਮੈਂਬਰਾਂ, ਦਰਸ਼ਕਾਂ ਅਤੇ ਸਹਿਯੋਗੀ ਮਿਸ਼ਨਰੀ ਸਾਥੀਆਂ ਦਾ ਸਮਾਗਮ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ। ਪ੍ਰਧਾਨ ਜੀ ਨੇ ਕਿਹਾ ਕਿ ਇਹਨਾਂ ਸਾਥੀਆਂ ਦਾ ਸਹਿਯੋਗ ਹੀ ਸਾਡੀ ਤਾਕਤ ਹੈ। ਮੀਟਿੰਗ ਵਿੱਚ ਸਰਬ ਸੰਮਤੀ ਨਾਲ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਅੰਬੇਡਕਰ ਮਿਸ਼ਨ ਸੁਸਾਇਟੀ ਵੱਲੋਂ, 2560 ਵੀ ਬੁੱਧ ਜਯੰਤੀ ਬੜੀ ਧੂਮ ਧਾਮ ਅਤੇ ਸ਼ਰਧਾ ਨਾਲ 3 ਮਈ (ਐਤਵਾਰ) ਨੂੰ ਡਾ. ਅੰਬੇਡਕਰ ਦੀ ਚਰਨ-ਛੋਹ ਪ੍ਰਾਪਤ ਇਤਿਹਾਸਿਕ ਸਥਾਨ ਅੰਬੇਡਕਰ ਭਵਨ, ਜਲੰਧਰ ਵਿਖੇ ਮਨਾਈ ਜਾਏਗੀ। ਬੁੱਧ ਜਯੰਤੀ ਦੇ ਇਸ ਸਮਾਗਮ ਵਿਚ ਧੰਮਚਾਰੀ ਅਚਲ ਕੀਰਤੀ ਧੱਮ ਦੇਸ਼ਨਾ ਦੇਣਗੇ। ਸੁਸਾਇਟੀ ਦੇ ਸਰਪ੍ਰਸਤ ਡਾ. ਜੀ. ਸੀ. ਕੌਲ ਅਤੇ ਮੁੱਖ ਸਲਾਹਕਾਰ ਚਰਨ ਦਾਸ ਸੰਧੂ ਬੁੱਧ ਦਰਸ਼ਨ ‘ਤੇ ਆਪਣੇ ਵਿਚਾਰ ਪੇਸ਼ ਕਰਨਗੇ। ਇਸ ਮੌਕੇ ਬਲਦੇਵ ਰਾਜ ਭਾਰਦਵਾਜ, ਪਰਮਿੰਦਰ ਸਿੰਘ ਖੁੱਤਣ, ਚਰਨ ਦਾਸ ਸੰਧੂ, ਕਮਲ ਕੁਮਾਰ, ਸੇਵਾਮੁਕਤ ਪ੍ਰਿੰਸੀਪਲ ਡਾ.ਕੇ.ਐਸ.ਫੁੱਲ, ਮਨਜੀਤ ਸਿੰਘ, ਤਿਲਕ ਰਾਜ ਅਤੇ ਡਾ: ਮਹਿੰਦਰ ਸੰਧੂ ਹਾਜ਼ਰ ਸਨ। ਇਹ ਜਾਣਕਾਰੀ ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.) ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਇੱਕ ਪ੍ਰੈਸ ਬਿਆਨ ਵਿੱਚ ਦਿੱਤੀ।
ਬਲਦੇਵ ਰਾਜ ਭਾਰਦਵਾਜ ਜਨਰਲ ਸਕੱਤਰ ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.)
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


