HOME ਬੁੱਧ ਪੂਰਨਿਮਾ ਦੀ ਗਜ਼ਟਿਡ ਛੁੱਟੀ ਕਰਵਾਉਣ ਲਈ ਬੋਧੀਆਂ ਵੱਲੋਂ ਕੈਬਨਿਟ ਮੰਤਰੀ ਨੂੰ...

ਬੁੱਧ ਪੂਰਨਿਮਾ ਦੀ ਗਜ਼ਟਿਡ ਛੁੱਟੀ ਕਰਵਾਉਣ ਲਈ ਬੋਧੀਆਂ ਵੱਲੋਂ ਕੈਬਨਿਟ ਮੰਤਰੀ ਨੂੰ ਅਪੀਲ ਕੀਤੀ ਗਈ

5

ਜਲੰਧਰ,   (ਸਮਾਜ ਵੀਕਲੀ)   (ਪਰਮਜੀਤ ਜੱਸਲ)-ਅੱਜ ਪੰਜਾਬ ਦੇ ਬੋਧੀ ਭਾਈਚਾਰੇ ਦੇ ਇੱਕ ਵਫਦ ਵਲੋਂ ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਜੀ ਨੂੰ ਦੂਸਰੀ ਵਾਰ ਮਿਲ ਕੇ ਅਪੀਲ ਕੀਤੀ ਗਈ ਕਿ ਪੰਜਾਬ ‘ਚ ਬੁੱਧ ਪੂਰਨਿਮਾ ਦੀ ਗਜ਼ਟਿਡ ਛੁੱਟੀ ਕਰਨ ਅਤੇ ਘੱਟ ਗਿਣਤੀਆਂ ਕਮਿਸ਼ਨ ਵਿੱਚ ਬੋਧੀਆਂ ਦਾ ਨੁਮਾਇੰਦਾ ਨਾਮਜਦ ਕੀਤਾ ਜਾਵੇ। ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਜੀ ਨੇ ਭਰੋਸਾ ਦਿਵਾਇਆ ਕਿ ਉਹ ਜਲਦੀ ਹੀ ਇਸ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਜੀ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਇਸ ਸਮੱਸਿਆ ਦਾ ਹੱਲ ਹੋ ਜਾਵੇਗਾ। ਇਹਨਾਂ ਤੋਂ ਇਲਾਵਾ ਉੱਘੇ ਆਗੂ ਮੈਡਮ ਰਾਜਵਿੰਦਰ ਕੌਰ ਥਿਆੜਾ ਜੀ ਚੇਅਰਪਰਸਨ ਇੰਪਰੂਵਮੈਂਟ ਟਰੱਸਟ ਜਲੰਧਰ ਨੂੰ ਵੀ ਉਚੇਚੇ ਤੌਰ ‘ਤੇ ਮਿਲ ਕੇ ਬੇਨਤੀ ਕੀਤੀ ਗਈ। ਉਹਨਾਂ ਕਿਹਾ ਕਿ ਤੁਹਾਡਾ ਮੰਗ ਪੱਤਰ ਪਹਿਲਾ ਵੀ ਮਾਣਯੋਗ ਮੁੱਖ ਮੰਤਰੀ ਨੂੰ ਭੇਜਿਆ ਗਿਆ ਹੈ। ਉਨਾਂ ਬੋਧੀਆਂ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਹੁਣ ਦੋਬਾਰਾ ਫਿਰ ਤੁਹਾਡੀ ਇਸ ਮੰਗ ਨੂੰ ਸੂਬੇ ਦੇ ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਇਸ ਵਿੱਚ ਐਡਵੋਕੇਟ ਹਰਭਜਨ ਸਾਂਪਲਾ, ਹੁਸਨ ਲਾਲ ਬੌਧ, ਚੰਚਲ ਬੌਧ, ਬਲਦੇਵ ਜੱਸਲ , ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਅਤੇ ਹੋਰ ਬਹੁਤ ਸਾਰੇ ਬੁੱਧੀਜੀਵੀ ਸ਼ਾਮਿਲ ਹੋਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleO Kings of Hatred …..
Next articleਚੇਤਨਾ ਮਾਰਚ ਦਾ ਸ੍ਰੀ ਗੁਰੂ ਰਵਿਦਾਸ ਭਵਨ, ਜਲੰਧਰ ਕੈਂਟ ਪਹੁੰਚਣ ‘ਤੇ ਨਿੱਘਾ ਸਵਾਗਤ