ਜਲੰਧਰ, (ਸਮਾਜ ਵੀਕਲੀ) (ਜੱਸਲ) -ਬੁੱਧ ਵਿਹਾਰ ਟਰੱਸਟ ਸੋਫੀ ਪਿੰਡ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ। ਟਰੱਸਟ ਦੇ ਮੈਂਬਰ ਅੰਬੇਡਕਰ ਚੌਂਕ ਜਲੰਧਰ ਪੁੱਜੇ ਅਤੇ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦੇ ਬੁੱਤ ਨੂੰ ਫੁੱਲ ਮਾਲਾਵਾਂ ਪਾ ਕੇ ਸ਼ਰਧਾ ਦਾ ਇਜ਼ਹਾਰ ਕੀਤਾ ਅਤੇ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ।ਇਸ ਮੌਕੇ ਬੁੱਧ ਵੰਦਨਾ ,ਤਰੀਸ਼ਰਨ ਅਤੇ ਪੰਚਸ਼ੀਲ ਪੜ੍ਹੀ ਗਈ ।ਐਡਵੋਕੇਟ ਹਰਭਜਨ ਸਾਂਪਲਾ ਸਕੱਤਰ ਬੁੱਧ ਵਿਹਾਰ ਟਰੱਸਟ ਸੋਫੀ ਪਿੰਡ ਨੇ ਕਿਹਾ ਕਿ ਡਾਕਟਰ ਅੰਬੇਡਕਰ ਜੀ ਦੇ ਸਲੋਗਨ “ਪੜ੍ਹੋ ,ਜੁੜੋ ਸੰਘਰਸ਼ ਕਰੋ” ਉੱਪਰ ਚੱਲਣਾ ਹੀ ਉਹਨਾਂ ਨੂੰ ਸੱਚੀ ਸ਼ਰਧਾਂਜਲੀ ਹੈ ।ਸ਼੍ਰੀਮਤੀ ਸੰਤੋਸ਼ ਕੁਮਾਰੀ ਨੇ ਕਿਹਾ ਕਿ ਡਾਕਟਰ ਅੰਬੇਡਕਰ ਜੀ ਨੇ ਔਰਤਾਂ ਨੂੰ ਅਧਿਕਾਰ ਦੇ ਕੇ ਬਹੁਤ ਵੱਡਾ ਪਰਉਪਕਾਰ ਕੀਤਾ ਹੈ। ਸ਼ਰਧਾਂਜਲੀ ਦੇਣ ਲਈ ਮਾਸਟਰ ਰਾਮ ਲਾਲ, ਗੁਰਮੀਤ ਸਾਂਪਲਾ, ਲਹਿੰਬਰ ਰਾਮ, ਲਾਲ ਚੰਦ, ਚਮਨ ਸਾਂਪਲਾ ,ਪ੍ਰਿੰਸੀਪਲ ਪਰਮਜੀਤ ਜੱਸਲ ,ਚੰਚਲ ਬੋਧ ਅਤੇ ਸ਼੍ਰੀ ਰਜਿੰਦਰ ਜੱਸਲ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly