ਜਲੰਧਰ (ਸਮਾਜ ਵੀਕਲੀ) (ਪਰਮਜੀਤ ਜੱਸਲ )-ਅੱਜ ਬੁੱਧ ਵਿਹਾਰ ਸੋਫੀ ਪਿੰਡ ਵਿਖੇ “ਬੌਕਸਿੰਗ ਖੇਡ ਮੁਕਾਬਲੇ” ਵਿੱਚੋਂ ਤੀਜੇ ਸਥਾਨ ‘ਤੇ ਆਏ ਮਿੰਟਗੁਮਰੀ ਖਾਲਸਾ ਸੀਨੀ. ਸੈਕੰਡਰੀ ਸਕੂਲ, ਜਲੰਧਰ ਕੈਂਟ ਵਿੱਚ ਅੱਠਵੀਂ ਕਲਾਸ ਦੇ ਵਿਦਿਆਰਥੀ ਅਦਿੱਤਿਆ ਨੂੰ ਬੁੱਧ ਵਿਹਾਰ ਟਰੱਸਟ ਵੱਲੋਂ ਪੰਚਸ਼ੀਲ ਨਾਲ ਸਨਮਾਨਿਤ ਕੀਤਾ ਗਿਆ। ਸਨਮਾਨਿਤ ਕਰਨ ਸਮੇਂ ਐਡਵੋਕੇਟ ਹਰਭਜਨ ਸਾਂਪਲਾ, ਚਮਨ ਸਾਂਪਲਾ, ਡਾਕਟਰ ਗੁਰਪਾਲ ਚੌਹਾਨ, ਰਜਤ ਅਤੇ ਨਰੇਸ਼ ਸਾਂਪਲਾ ਹਾਜ਼ਰ ਸਨ। ਐਡਵੋਕੇਟ ਹਰਭਜਨ ਸਾਂਪਲਾ ਵੱਲੋਂ ਵਿਦਿਆਰਥੀ, ਮਾਪਿਆਂ ਅਤੇ ਅਧਿਆਪਕਾਂ ਨੂੰ ਬੌਕਸਿੰਗ ਖੇਡ ਮੁਕਾਬਲੇ ਵਿੱਚੋਂ ਤੀਸਰੀ ਪੁਜੀਸ਼ਨ ਹਾਸਿਲ ਕਰਨ ‘ਤੇ ਵਧਾਈ ਦਿੱਤੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



