ਬੁੱਢਾ ਦਲ ਨਿਹੰਗ ਸਿੰਘਾ ਵਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ

ਭਾਗਾਂ ਵਾਲਿਆਂ ਨੂੰ ਹੀ ਗੁਰੂ ਸਾਹਿਬਾਨ ਦੀਆਂ ਜਨਮ ਸ਼ਤਾਬਦੀਆਂ ਮਨਾਉਣ ਦਾ ਸੁਭਾਗ ਪ੍ਰਾਪਤ ਹੁੰਦਾ -ਰਣਜੀਤ ਸਿੰਘ ਖੋਜੇਵਾਲ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਕਸਬੇ ਚ ਸ਼ਾਲੀਮਾਰ ਬਾਗ਼ ਵਿਖੇ ਮਿਸਲ ਨਵਾਬ ਕਪੂਰ ਸਿੰਘ ਜੀ ਬੁਢਾ ਦਲ ਨਿਹੰਗ ਸਿੰਘਾ ਦੇ ਮੁੱਖੀ ਜਥੇਦਾਰ ਬਾਬਾ ਦਵਿੰਦਰ ਸਿੰਘ ਅਕਾਲੀ ਵਲੌ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਸਾਹਿਬਜਾਦਾ ਬਾਬਾ ਫਤਿਹ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।ਇਸ ਮੋਕੇ ਤੇ ਰਾਗੀ ਜੱਥਿਆਂ ਨੇ ਸੰਗਤ ਨੂੰ ਲੰਬਾ ਸਮਾਂ ਗੁਰਇਤਹਾਸ ਅਤੇ ਗੁਰਬਾਣੀ ਸੁਣਾ ਕੇ ਨਿਹਾਲ ਕੀਤਾ।ਇਸ ਮੌਕੇ ਮਹਾਨ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬਤ ਦੇ ਭਲੇ ਦੀ ਕਾਮਨਾ ਕੀਤੀ।ਇਸ ਮੌਕੇ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਸਾਨੂੰ ਮਾਣਮੱਤੇ ਇਤਹਾਸ ਅਤੇ ਗੁਰਬਾਣੀ ਨੂੰ ਮਾਰਗ ਦਰਸ਼ਕ ਮੰਨ ਕੇ ਚੜਦੀ ਕਲਾ ਵਾਲੀ ਜਿੰਦਗੀ ਜਿਊਣੀ ਚਾਹੀਦੀ ਹੈ।

ਖੋਜੇਵਾਲ ਨੇ ਕਿਹਾ ਕਿ ਅਸੀਂ ਬੜੇ ਹੀ ਭਾਗਾਂ ਵਾਲੇ ਹਾਂ ਜੋ ਸਾਨੂੰ ਆਪਣੀ ਜਿੰਦਗੀ ਚ ਗੁਰੂ ਸਾਹਿਬਾਨ ਦੀਆਂ ਜਨਮ ਸ਼ਤਾਬਦੀਆਂ ਮਨਾਉਣ ਦਾ ਸੁਭਾਗ ਪ੍ਰਰਾਪਤ ਹੋਇਆ ਹੈ।ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਮੋਢੀ ਗੁਰੂ ਸਨ ਜਿੰਨਾਂ ਆਪਣਾ ਪੂਰਾ ਜੀਵਨ ਮਨੁੱਖਤਾ ਨੂੰ ਸੱਚ ਦੇ ਰਾਹ ਤੇ ਚੱਲਣ,ਜਾਤ ਪਾਤ ਦੇ ਬੰਧਨਾਂ ਤੋਂ ਉਪਰ ਉਠ ਕੇ ਭਾਈਚਾਰਕ ਸਾਂਝ ਵਧਾਉਣ ਦੀ ਸਿੱਖਿਆ ਦੇਣ ਤੇ ਲਾਇਆ।ਖੋਜੇਵਾਲ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਆਸਰਾ ਲੈ ਕੇ ਜਿੰਦਗੀ ਬਤੀਤ ਕਰਨ ਦੀ ਲੋੜ ਹੈ ਕਿਉਂਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਕਰ ਕੇ ਰੱਖਿਆ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਜੁਲਮ ਦਾ ਡਟ ਕੇ ਟਾਕਰਾ ਕਰਨ ਦੀ ਪ੍ਰਰੇਨਾ ਦਿੱਤੀ ਤੇ ਲੋਕਾਂ ਨੂੰ ਆਤਮਿਕ ਤੌਰ ਤੇ ਜਾਗਿ੍ਤ ਕੀਤਾ ਤਾਂ ਜੋ ਸਮੇਂ ਦੇ ਹਾਕਮਾਂ ਦੇ ਜੁਲਮ ਤੋਂ ਛੁਟਕਾਰਾ ਪ੍ਰਰਾਪਤ ਕੀਤਾ ਜਾ ਸਕੇ।

ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਹੀ ਸਦੀਆਂ ਤੋਂ ਸੁੱਤੀ ਹੋਈ ਕੌਮ ਨੂੰ ਉਨ੍ਹਾਂ ਦਾ ਭਵਿੱਖ ਬਦਲਣ ਲਈ ਜਗਾਇਆ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਨੁੱਖਤਾ ਦੇ ਹੀ ਸੱਚੇ ਮਾਰਗ-ਦਰਸ਼ਕ ਸਨ।ਗੁਰੂ ਸਾਹਿਬ ਨੇ ਭਰਮ ਭੁਲੇਖਿਆਂ ਚ ਭਟਕ ਰਹੀ ਲੋਕਾਈ ਦਾ ਸਹੀ ਮਾਰਗ ਦਰਸ਼ਨ ਕਰ ਕੇ ਉਸ ਨੂੰ ਪਰਮਾਰਥ ਦੇ ਰਾਹ ਤੋਰਿਆ ਸੋ ਸਾਨੂੰ ਵੀ ਗੁਰੂ ਸਾਹਿਬ ਜੀ ਵੱਲੋਂ ਦੱਸੇ ਮਾਰਗ ਤੇ ਚੱਲਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸੱਚੀ-ਸੁੱਚੀ ਕਿਰਤ ਕਰਨ ਦਾ ਉਪਦੇਸ਼ ਦਿੱਤਾ ਹੈ।ਇਸ ਲਈ ਸਾਨੂੰ ਸੱਚ ਦੇ ਮਾਰਗ ਤੇ ਚਲਣਾ ਚਾਹੀਦਾ ਹੈ।ਖੋਜੇਵਾਲ ਨੇ ਕਿਹਾ ਕਿ ਠੱਗੀ ਮਾਰ,ਰਿਸ਼ਵਤ ਲੈ ਕੇ ਜਾਂ ਹੋਰ ਕਿਸੇ ਭਿ੍ਸ਼ਟ ਤਰੀਕਿਆਂ ਨਾਲ ਕੀਤੀ ਹੋਈ ਕਮਾਈ ਲੋਕਾਂ ਦਾ ਖੂਨ ਚੂਸਣ ਦੇ ਬਰਾਬਰ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹਾਈ ਸਕੂਲ ਰਾਜੇਵਾਲ ਦੇ ਵਿਦਿਆਰਥੀਆਂ ਨੂੰ ਪਰਵਾਸੀ ਭਾਰਤੀ ਦੁਆਰਾ ਬੂਟ ਦਾਨ
Next articleਦੰਦੂਪੁਰ ਦੇ 28 ਵਿਦਿਆਰਥੀਆਂ ਨੇ ਅੰਮ੍ਰਿਤਸਰ ਵਿਖੇ ਵਿੱਦਿਅਕ ਟੂਰ ਲਗਾਇਆ