ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸ਼ਹੀਦੇ-ਆਜਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਸ਼ਹੀਦੀ ਦਿਹਾੜੇ ਮੌਕੇ ਬੰਗਾ ਤੋਂ ਇੱਕ ਵਫਦ ਪ੍ਰਿੰਸੀਪਲ ਸ. ਹਰਭਜਨ ਸਿੰਘ ਕਰਨਾਣਾ ਦੀ ਅਗਵਾਈ ਵਿੱਚ ਹੂਸੈਨੀਵਾਲ ਲਈ ਰਵਾਨਾ ਹੋਇਆ। ਇਸ ਮੌਕੇ ਪ੍ਰਿੰ. ਸ. ਹਰਭਜਨ ਸਿੰਘ ਨੇ ਕਿਹਾ ਕਿ ਦੇਸ਼ ਦੀਆਂ ਸਰਕਾਰਾਂ ਅਜੇ ਤੱਕ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀਆ ਹਨ, ਜੇਕਰ ਉਹ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਸਹੀ ਮੁੱਲ ਪਾਉਣਾ ਚਾਹੁੰਦੀਆਂ ਹਨ ਤਾਂ ਉਨਾਂ ਨੂੰ ਦੇਸ਼ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ, ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਖਾਤਮੇ ਲਈ ਅਹਿਮ ਉਪਰਾਲੇ ਕਰਨ ਦੀ ਲੋੜ ਹੈ। ਅਜਿਹਾ ਕਰਨ ਨਾਲ ਤਾਂ ਹੀ ਸ਼ਹੀਦਾਂ ਨੂੰ ਸੱਚੀ ਤੇ ਸੁੱਚੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ।ਉਨਾਂ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਜਿਥੇ ਸਰਕਾਰ ਵੱਲੋਂ ਧਾਰਮਿਕ ਸਥਾਨਾ ਵਾਸਤੇ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ ਉਥੇ ਹੀ ਪੰਜਾਬ ਵਿੱਚ ਸ਼ਹੀਦਾਂ ਦੀਆਂ ਜਿੱਥੇ-ਜਿੱਥੇ ਵੀ ਯਾਦਗਾਰ ਸਥਾਪਿਤ ਹਨ ਉਥੇ ਬੱਚਿਆਂ ਤੋਂ ਲੈ ਕੇ ਵੱਡਿਆਂ ਲਈ “ਇਨਕਲਾਬ ਯਾਤਰਾਵਾਂ” ਚਲਾਈਆਂ ਜਾਣੀਆਂ ਚਾਹੀਦੀਆਂ ਹਨ ਅਤੇ ਸ਼ਹੀਦਾਂ ਦੀਆਂ ਯਾਦਗਾਰ ਸਥਾਪਿਤ ਕਰਵਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਇਨ੍ਹਾਂ ਸੁਰਬੀਰਾਂ ਦੀਆਂ ਕੁਰਬਾਨੀਆਂ ਤੇ ਸੇਧ ਲੈ ਕੇ ਸਕਣ। ਉਨਾਂ ਦੱਸਿਆ ਕਿ ਉਨਾਂ ਦਾ ਵਫਦ ਫਿਰੋਜਪੁਰ ਜਿਲ੍ਹੇ ਦੇ ਸਰਹੱਦੀ ਪਿੰਡ ਸਤਲੁਜ ਦੇ ਕੰਢੇ ਤੇ ਹੁਸੈਨੀਵਾਲਾ ਵਿਖੇ ਸ਼ਹੀਦੇ-ਆਜਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀਆਂ ਸਮਾਧੀਆਂ ਅਤੇ ਗੁਰਦੁਆਰਾ ਟਿੱਲਾ ਬਾਬਾ ਫਰੀਦ ਜੀ ਦੇ ਸਥਾਨ ਤੇ ਨੱਤਮਸਤਿਕ ਹੋਇਆ। ਇਸ ਮੌਕੇ ਉਨਾਂ ਨਾਲ ਜਥੇਦਾਰ ਤਰਲੋਕ ਸਿੰਘ ਫਲੋਰਾ, ਸ. ਰੇਸ਼ਮ ਸਿੰਘ ਜੀਂਦੋਵਾਲ, ਸ. ਹਰਭਜਨ ਸਿੰਘ ਅਰੋੜਾ ਬੰਗਾ, ਖੁਸ਼ੀ ਰਾਮ ਗੁਣਾਚੌਰ, ਗਗਨ ਹੱਪੋਵਾਲ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



