ਹਫਤੇ ਵਿਚ ਅਧਿਕਾਰੀ ਇਕ ਦਿਨ ਕੈਂਪ ਜਰੂਰ ਲਗਾਉਣ
ਚੰਡੀਗੜ੍ਹ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਡ ਤੇ ਜਾ ਕੇ ਕੈਂਪ ਜਰੂਰ ਲਗਾਉਣ। ਉਹ ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਸਾਰੀ ਕਿਰਤੀ ਸੂਬੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ ਅਤੇ ਸਰਕਾਰ ਵਲੋਂ ਜ਼ੋ ਸਕੀਮਾਂ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦਾ ਲਾਭ ਉਸਾਰੀ ਕਿਰਤੀਆਂ ਨੂੰ ਵੱਧ ਤੋਂ ਵੱਧ ਮਿਲਣਾ ਚਾਹੀਦਾ ਹੈ। ਉਨ੍ਹਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਕਿਰਤੀਆਂ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਸੋਖੇ ਢੰਗ ਨਾਲ ਉਸਾਰੀ ਕਿਰਤੀਆਂ ਨੂੰ ਮਿਲਣਾਂ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਰੱਖੀਆਂ ਸਖਤ ਸ਼ਰਤਾਂ ਵਿਚ ਸੋਧ ਕੀਤੀ ਜਾਵੇ। ਮੀਟਿੰਗ ਦੌਰਾਨ ਕਿਰਤ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਨਿਵੇਸ਼ ਕਰਨ ਦੇ ਇਛੁੱਕ ਨਿਵੇਸ਼ਕ ਪੰਜਾਬ ਰਾਜ ਵਿੱਚ ਲੋੜੀਂਦੇ ਸਕਿਲਡ ਕਾਮਿਆਂ ਦੀ ਘਾਟ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਏ ਹਨ। ਇਸ ਲਈ ਸਾਨੂੰ ਪੰਜਾਬ ਰਾਜ ਦੀ ਇੰਡਸਟਰੀ ਦੀ ਜ਼ਰੂਰਤ ਅਨੁਸਾਰ ਸਕਿਲਡ ਕਾਮਿਆਂ ਦੀ ਜ਼ਰੂਰਤ ਸਬੰਧੀ ਡਾਟਾ ਤਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਇਕ ਹਫਤੇ ਵਿਚ ਡਾਟਾ ਤਿਆਰ ਕਰਨ ਦੇ ਹੁਕਮ ਦਿੱਤੇ। ਮੀਟਿੰਗ ਵਿੱਚ ਕਿਰਤ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ, ਕਿਰਤ ਕਮਿਸ਼ਨਰ ਪੰਜਾਬ ਰਾਜੀਵ ਕੁਮਾਰ ਗੁਪਤਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly