HOME ਬੁੱਲੋਵਾਲ ਦੇ ਯੁਵਕ ਸੇਵਾਵਾਂ ਕਲੱਬ ਦੇ ਨੋਜਵਾਨਾਂ ਨੇ ਖੂਨਦਾਨ ਕੈਂਪ ਲਗਾਇਆ

ਬੁੱਲੋਵਾਲ ਦੇ ਯੁਵਕ ਸੇਵਾਵਾਂ ਕਲੱਬ ਦੇ ਨੋਜਵਾਨਾਂ ਨੇ ਖੂਨਦਾਨ ਕੈਂਪ ਲਗਾਇਆ

2

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਯੁਵਕ ਸੇਵਾਵਾਂ ਅਤੇ ਖੇਡ ਵਿਭਾਗ ਪੰਜਾਬ ਵੱਲੋ ਪਿੰਡਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖਣ ਅਤੇ ਸਮਾਜ ਵਿੱਚ ਨੌਜਵਾਨਾਂ ਦੀ ਯੋਗ ਅਗਵਾਈ ਲਈ ਯੁਵਕ ਸੇਵਾਵਾਂ ਕਲੱਬਾਂ ਦੁਆਰਾ ਵੱਖ-ਵੱਖ ਗਤੀਵਿਧੀਆ ਕੀਤੀਆ ਜਾਂਦੀਆਂ ਹਨ। ਇਸੇ ਲੜੀ ਤਹਿਤ ਯੁਵਕ ਸੇਵਾਵਾਂ ਕਲੱਬ ਪਿੰਡ ਬੁੱਲੋਵਾਲ ਜਿਲ੍ਹਾ ਹੁਸ਼ਿਆਰਪੁਰ ਵੱਲੋਂ ਬਲੱਡ ਬੈਂਕ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਸਿਵਲ ਹਸਪਤਾਲ ਵੱਲੋ ਡਾ ਵਿਸ਼ਾਲੀ ਵਰਮਾ, ਸੀਨੀਅਰ ਲੈਬ ਟੈਕਨੀਸ਼ੀਅਨ ਹਰਜੀਤ ਸਿੰਘ, ਲੈਬ ਟੈਕਨੀਸ਼ੀਅਨ ਸੰਦੀਪ ਸਿੰਘ ਮੈਡਮ ਕਲਮਪ੍ਰੀਤ ਜੀ ਦੀ ਟੀਮ ਨੇ ਇਸ ਕੈਂਪ ਵਿੱਚ 41 ਯੂਨਿਟ ਖੂਨ ਇਕੱਤਰ ਕੀਤਾ।। ਕਲੱਬ ਦੇ ਪ੍ਰਧਾਨ ਅਸੀਮ ਪੁਰੀ ਨੇ ਦੱਸਿਆ ਕਿ ਪਿੰਡ ਦੇ ਖੂਨਦਾਨੀ ਸ. ਬਹਾਦਰ ਸਿੰਘ ਸਿੱਧੂ ਸਟੇਟ ਅਵਾਰਡੀ ਅਤੇ ਨੌਜਵਾਨ ਖੂਨਦਾਨੀ ਜਸਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਇਸ ਕੈਂਪ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਇਸ ਕੈਂਪ ਨੂੰ ਕਾਮਯਾਬ ਕਰਨ ਲਈ ਸ੍ਰੀ ਬਾਨੀ ਸ਼ਾਹ, ਗਗਨ ਸ਼ਾਰਧਾ, ਅਜੇ ਦੱਤ, ਬਬਲਾ, ਪ੍ਰਦੀਪ ਅਰੋੜਾ, ਸ਼ਿਵ ਅਰੋੜਾ, ਗੋਰਵ ਸ਼ਰਮਾ, ਕਵਿਸ਼ ਸ਼ਰਮਾ, ਅਨਿਕੇਤ ਆਦਿ ਨੇ ਵੀ ਆਪਣਾ ਸਹਿਯੋਗ ਦਿੱਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਿੱਖਿਆ ਤੋਂ ਬਿਨਾਂ ਆਦਮੀ ਨੂੰ ਜਾਨਵਰ ਵਾਂਗ ਸਤਿਕਾਰਿਆ ਜਾਂਦਾ ਹੈ – ਸੰਜੀਵ ਅਰੋੜਾ
Next articleਵਿਧਾਇਕ ਜਿੰਪਾ ਨੇ 1.28 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ