(ਸਮਾਜ ਵੀਕਲੀ): ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਖੰਨਾ ਵਲੋਂ ਫ਼ਸਲ ਦੀ ਰਹਿੰਦ ਖੂੰਹਦ ਪ੍ਰਬੰਧਨ ਸਕੀਮ ਅਧੀਨ ਜਾਗਰੂਕਤਾ ਕੈਂਪ ਪਿੰਡ ਮੁੱਲਾਂਪੁਰ ਵਿਖੇ ਲਗਾਇਆ। ਇਹ ਕੈੰਪ ਡਾ ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ ਅਤੇ ਜਸਵਿੰਦਰ ਪਾਲ ਸਿੰਘ ਗਰੇਵਾਲ ਖੇਤੀਬਾੜੀ ਅਫ਼ਸਰ, ਖੰਨਾ ਦੀ ਅਗਵਾਈ ਹੇਠ ਲਗਾਇਆ ਗਿਆ।ਇਸ ਕੈੰਪ ਦੋਰਾਨ ਕਿਸਾਨ ਵੀਰਾਂ ਨੂੰ ਸੰਬੋਧਿਤ ਕਰਦੇ ਹੋਏ ਸਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ,ਖੰਨਾ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾ ਜਿੱਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ ਉੱਥੇ ਹੀ ਮਿੱਟੀ ਦੀ ਸਿਹਤ ਤੇ ਵੀ ਮਾੜਾ ਪ੍ਰਭਾਵ ਪੈਦਾ ਹੈ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਣ ਮਿੱਟੀ ਦੇ ਲਾਭਦਾਇਕ ਜੀਵਾਣੂ ਅਤੇ ਜੀਵ ਮਰ ਜਾਂਦੇ ਹਨ।
ਉਹਨਾਂ ਕਿਸਾਨ ਵੀਰਾਂ ਨੂੰ ਕਣਕ ਦੀ ਬਿਜਾਈ ਹੈਪੀ ਸੀਡਰ, ਸੁਪਰ ਸੀਡਰ ਨਾਲ ਕਰਨ ਦੀ ਸਲਾਹ ਦਿੱਤੀ। ਉਹਨਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ ਬਿਜਾਈ ਕਰਨ ਲਈ ਜਾਰੀ ਵਿਸ਼ੇਸ਼ ਕਿਸਮਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਣਕ ਦੀ ਕਾਸ਼ਤ ਮਲਚਿੰਗ ਵਿਧੀ ਰਾਹੀਂ ਕਰਨ ਦੀ ਤਕਨੀਕ ਵੀ ਕਿਸਾਨ ਵੀਰਾਂ ਨਾਲ ਸਾਂਝੀ ਕੀਤੀ ਗਈ ਉਨ੍ਹਾਂ ਕਿਹਾ ਕਿ ਅਗਾਂਹਵਧੂ ਕਿਸਾਨ ਭੁਪਿੰਦਰ ਸਿੰਘ ਲੰਬੜਦਾਰ ਪਿੰਡ ਗੋਹ ਪਿਛਲੇ ਤਿੰਨ ਸਾਲਾਂ ਤੋਂ ਇਸ ਵਿਧੀ ਰਾਹੀਂ ਕਣਕ ਦੀ ਕਾਸ਼ਤ ਕਰ ਰਹੇ ਹਨ।ਉਹਨਾਂ ਆਲੂਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਮਲਚਰ ਅਤੇ ਉਲਟਾਵੇਂ ਹਲ ਦੀ ਵਰਤੋਂ ਕਰਕੇ ਆਲੂਆਂ ਦੀ ਬਿਜਾਈ ਕਰਨ ਤੇ ਜਿੱਥੇ ਝਾੜ ਵਿੱਚ ਵਾਧਾ ਮਿਲਦਾ ਹੈ ਉੱਥੇ ਹੀ ਆਲੂਆਂ ਦੀ ਗੁਣਵੱਕਤਾ ਵੀ ਚੰਗੀ ਹੁੰਦੀ ਹੈ। ਉਹਨਾਂ ਦੱਸਿਆ ਕਿ ਕਣਕ ਦੇ ਵਿੱਚ ਬਿਜਾਈ ਦਾ ਢੁੱਕਵਾਂ ਸਮਾਂ, ਬੀਜ ਦੀ ਸੋਧ ਅਤੇ ਕਿਸਮ ਦੀ ਚੋਣ ਬਹੁਤ ਮਹੱਤਵਪੂਰਨ ਹੈ।
ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕੀ ਜੈਵਿਕ, ਜੀਵਾਣੂੰ ਅਤੇ ਰਸਾਇਣਕ ਖਾਦਾਂ ਦੇ ਸੁਮੇਲ ਦੀ ਵਰਤੋਂ ਅੱਜ ਦੇ ਸਮੇਂ ਦੀ ਲੋੜ ਹੈ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਤਾਵਰਨ ਬਚਾਉਣ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਕਿ ਹੈ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਸਾਫ਼ ਵਾਤਾਵਰਣ ਅਤੇ ਧਰਤੀ ਹੇਠਲਾ ਪਾਣੀ ਬਚਾਉਣ ਜ਼ਰੂਰੀ ਹੈ।ਇਸ ਮੌਕੇ ਕਿਸਾਨ ਵੀਰਾਂ ਨੂੰ ਸੰਬੋਧਤ ਕਰਦੇ ਹੋਏ ਕੁਲਵੰਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਹਾ ਕਿ ਫ਼ਸਲੀ ਵਿਭਿੰਨਤਾ ਵਧਾਉਣ ਲਈ ਕਿਸਾਨ ਸਰੋਂ ਦੀ ਕਾਸਤ ਕਰਨ। ਸਰੋਂ ਦੇ ਬੀਜ ਅਤੇ ਨਾਲ ਜੀਵਾਣੂ ਖਾਦ ਦਾ ਟੀਕਾ ਮੁਫਤ ਵਿੱਚ ਉਪਲਬਧ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਿਰਤਾਜ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨ ਵੀਰਾਂ ਖਾਦ, ਬੀਜ ਅਤੇ ਕੀਟ ਨਾਸ਼ਕ ਜਹਿਰਾਂ ਦੇ ਬਿੱਲ ਜਰੂਰ ਲੈਣ ਦੀ ਸਲਾਹ ਦਿੱਤੀ।ਇਸ ਮੌਕੇ ਅਮਨਦੀਪ ਸਿੰਘ ਏ. ਟੀ. ਐਮ ਹਾਜ਼ਿਰ ਸਨ। ਵਿਭਾਗ ਨੇ ਹਾਜ਼ਿਰ ਕਿਸਾਨ ਵੀਰਾਂ ਦਾ ਅਤੇ ਸਭਾ ਦੇ ਸਕੱਤਰ ਦਾ ਧੰਨਵਾਦ ਕੀਤਾ।
Sandeep Singh, A.D.O
M.Sc Agronomy (P.A.U)
PGDEM (MANAGE, HYDERABAD)
75080-18317
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly