ਪਰਾਲੀ ਸਾੜਨਾ ਹੁਣ ਅਪਰਾਧ ਨਹੀਂ: ਤੋਮਰ

Union Agriculture Minister Narendra Singh Tomar.

ਚੰਡੀਗੜ੍ਹ (ਸਮਾਜ ਵੀਕਲੀ):  ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਹੈ ਕਿ ਹੁਣ ਦੇਸ਼ ਵਿੱਚ ਪਰਾਲੀ ਸਾੜਨਾ ਅਪਰਾਧ ਦੀ ਸ਼੍ਰੇਣੀ ਵਿੱਚ ਨਹੀਂ ਆਵੇਗਾ। ਉਨ੍ਹਾਂ ਅੱਜ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਇਹ ਵੱਡੀ ਮੰਗ ਸੀ ਕਿ ਪਰਾਲੀ ਸਾੜਨ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਰੱਖਿਆ ਜਾਵੇ। ਇਸ ਲਈ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਇਸ ਮੰਗ ਨੂੰ ਪ੍ਰਵਾਨ ਕਰ ਲਿਆ ਹੈ। ਦਰਅਸਲ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ 10 ਦਸੰਬਰ 2015 ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ‘ਤੇ ਪਾਬੰਦੀ ਲਗਾ ਦਿੱਤੀ ਸੀ।

ਇਸ ਦੌਰਾਨ ਖੇਤੀਬਾੜੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਹੁਣ ਕਿਸਾਨ ਅੰਦੋਲਨ ਦਾ ਕੋਈ ਜਾਇਜ਼ ਨਹੀਂ ਹੈ। ਕਿਸਾਨਾਂ ਨੂੰ ਵੱਡਾ ਦਿਲ ਦਿਖਾਉਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਦੇ ਐਲਾਨ ਦਾ ਸਨਮਾਨ ਕਰਦੇ ਹੋਏ ਘਰ ਪਰਤਣਾ ਯਕੀਨੀ ਬਣਾਓ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਿਹਨਤ ਲਗਨ ਅਤੇ ਰਿਆਜ਼ ਨਾਲ ਗਾਇਕੀ ਖੇਤਰ ਵਿੱਚ ਆਪਣਾ ਨਾਮ ਬਣਾਉਣ ਵਾਲੀ ਗਾਇਕਾ ਦਾ ਨਾਮ ਹੈ -ਰਿਹਾਨਾ ਭੱਟੀ
Next articleਸੰਯੁਕਤ ਕਿਸਾਨ ਮੋਰਚੇ ਵੱਲੋਂ 29 ਨੂੰ ਸੰਸਦ ਭਵਨ ਵੱਲ ਟਰੈਕਟਰ ਮਾਰਚ ਨਾ ਕਰਨ ਦਾ ਫ਼ੈਸਲਾ, ਬਾਰਡਰਾਂ ’ਤੇ ਡਟੇ ਰਹਿਣਗੇ ਕਿਸਾਨ