ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸ਼ਹਿਰ ਦੀਆਂ ਵਪਾਰਕ ਅਤੇ ਟ੍ਰੈਫਿਕ ਸਬੰਧੀ ਸਮੱਸਿਆਵਾਂ ਦੇ ਸਥਾਈ ਹੱਲ ਲਈ ਅੱਜ ਸਬ ਡਿਵੀਜ਼ਨ ਬਲਾਚੌਰ ਦੇ ਡੀ.ਐੱਸ.ਪੀ. ਹਿੰਮਤ ਮਲਹੋਤਰਾ, ਐਸਐਚ ਓ ਸਿਟੀ ਕਮਲ ਤਨੇਜਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ ਵੱਲੋਂ ਵਪਾਰ ਮੰਡਲ ਅਤੇ ਸਥਾਨਕ ਦੁਕਾਨਦਾਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਦੁਕਾਨਦਾਰਾਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨੇ ਸ਼ਹਿਰ ਵਿੱਚ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਨੂੰ ਡੀ.ਐੱਸ.ਪੀ. ਅਤੇ ਨਗਰ ਕੌਂਸਲ ਪ੍ਰਧਾਨ ਦੇ ਸਾਹਮਣੇ ਵਿਸਥਾਰਪੂਰਵਕ ਰੱਖਿਆ।ਮੀਟਿੰਗ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਡੀ.ਐੱਸ.ਪੀ. ਹਿੰਮਤ ਮਲਹੋਤਰਾ ਅਤੇ ਪ੍ਰਧਾਨ ਲਾਡੀ ਰਾਣਾ ਨੇ ਮੌਕੇ ‘ਤੇ ਹੀ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਾਰੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਜਲਦੀ ਹੀ ਯੋਗ ਹੱਲ ਕੱਢਿਆ ਜਾਵੇਗਾ।ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਕੌਂਸਲ ਦੇ ਪ੍ਰਧਾਨ ਲਾਡੀ ਰਾਣਾ ਨੇ ਦੱਸਿਆ ਕਿ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਨੂੰ ਸੁਲਝਾਉਣ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਕੁਝ ਹੀ ਦਿਨਾਂ ਵਿੱਚ ਟ੍ਰੈਫਿਕ ਪੁਲਿਸ ਅਤੇ ਡੀ.ਐੱਸ.ਪੀ. ਬਲਾਚੌਰ ਨਾਲ ਮਿਲ ਕੇ ਭੱਦੀ ਰੋਡ ਅਤੇ ਗਹੂਣ ਰੋਡ ਨੂੰ ‘ਵਨ-ਵੇਅ’ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ, ਤਾਂ ਜੋ ਰੋਜ਼ਾਨਾ ਲੱਗਣ ਵਾਲੇ ਜਾਮ ਤੋਂ ਲੋਕਾਂ ਨੂੰ ਨਿਜਾਤ ਮਿਲ ਸਕੇ।ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਦੁਕਾਨਦਾਰਾਂ ਨੂੰ ਬਾਜ਼ਾਰਾਂ ਵਿੱਚੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਅਪੀਲ ਵੀ ਕੀਤੀ ਗਈ ਹੈ। ਨਗਰ ਕੌਂਸਲ ਪ੍ਰਧਾਨ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਦੁਕਾਨਾਂ ਦੇ ਬਾਹਰ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਸਖ਼ਤੀ ਨਾਲ ਉਠਾਇਆ ਜਾਵੇਗਾ ਤਾਂ ਜੋ ਪੈਦਲ ਚੱਲਣ ਵਾਲੇ ਰਾਹਗੀਰਾਂ ਅਤੇ ਗਾਹਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸੁੰਦਰ ਅਤੇ ਸਾਫ਼-ਸੁਥਰਾ ਬਣਾਉਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ।ਮੀਟਿੰਗ ਵਿੱਚ ਇਹ ਰਹੇ ਮੌਜੂਦ ਇਸ ਅਹਿਮ ਮੀਟਿੰਗ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਵਪਾਰ ਮੰਡਲ ਬਲਾਚੌਰ ਦੇ ਪ੍ਰਧਾਨ ਰਾਜੂ ਨਰੰਗ, ਵਪਾਰ ਮੰਡਲ ਦੇ ਉਪ ਪ੍ਰਧਾਨ ਰਿੱਕੀ ਬਜਾਜ, ਫਰਨੀਚਰ ਯੂਨੀਅਨ ਦੇ ਪ੍ਰਧਾਨ ਰਾਮਾ ਧਮਾਨ, ਹੈਰੀ ਗੁਲਾਟੀ, ਰਾਮਪਾਲ, ਮੇਸ਼ੀ ਕੌਂਸਲਰ ਅਤੇ ਪੇਂਟੀ ਸੋਨੀ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਦੁਕਾਨਦਾਰ ਅਤੇ ਪਤਵੰਤੇ ਸੱਜਣ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



