ਲਾਲ ਕਿਲਾ ਹਿੰਸਾ ਮਾਮਲੇ ’ਚ ਬੂਟਾ ਸਿੰਘ ਗ੍ਰਿਫ਼ਤਾਰ

ਨਵੀਂ ਦਿੱਲੀ (ਸਮਾਜ ਵੀਕਲੀ): ਦਿੱਲੀ ਪੁਲੀਸ ਦੀ ਅਪਰਾਧ ਸ਼ਾਖਾ ਨੇ ਲਾਲ ਕਿਲਾ ਹਿੰਸਾ ਕੇਸ ਵਿੱਚ ਬੂਟਾ ਸਿੰਘ ਨਾਂ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲੀਸ ਨੇ ਉਸ ਬਾਰੇ ਜਾਣਕਾਰੀ ਦੇਣ ਵਾਲੇ ਨੂੰ 50 ਹਜ਼ਾਰ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੋਇਆ ਸੀ। ਪੁਲੀਸ ਵੱਲੋਂ ਮੁਲਜ਼ਮ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿ ਦੱਸਿਆ ਕਿ ਬੂਟਾ ਸਿੰਘ ਨੂੰ ਮੰਗਲਵਾਰ ਸ਼ਾਮ ਨੂੰ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਤਲਵੰਡੀ ਸ਼ੋਭਾ ਸਿੰਘ ਤੋਂ ਅਪਰਾਧ ਸ਼ਾਖਾ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਸੀ। ਅਧਿਕਾਰੀ ਮੁਤਾਬਕ ਬੂਟਾ ਸਿੰਘ ਦੇ ਪਰਿਵਾਰਕ ਮੈਂਬਰਾਂ ਤੇ ਉਸ ਦੇ ਗੁਆਂਢੀਆਂ ਨੇ ਉਸ ਨੂੰ ਪੁਲੀਸ ਹਿਰਾਸਤ ’ਚੋਂ ਬਾਹਰ ਕੱਢਣ ਲਈ ਬਹੁਤ ਕੋਸ਼ਿਸ਼ ਕੀਤੀ। ਉਨ੍ਹਾਂ ਆਪਣੇ ਟਰੈਕਟਰਾਂ ਨਾਲ ਸੜਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਸਥਾਨਕ ਪੁਲੀਸ ਦੀ ਮਦਦ ਨਾਲ ਟੀਮ ਆਖਰਕਾਰ ਮੁਲਜ਼ਮ ਨੂੰ ਉਥੋਂ ਕੱਢਣ ਵਿੱਚ ਸਫ਼ਲ ਰਹੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੁਲਗਾਮ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਦਹਿਸ਼ਤਗਰਦ ਹਲਾਕ
Next articleਆਤਿਸ਼ੀ ਵੱਲੋਂ ਆਈਟੀ ਵਿਭਾਗ ਦਾ ਨੋਟਿਸ ਖੋਖਲੀ ਧਮਕੀ ਕਰਾਰ