ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ )- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਗੜ੍ਹਸ਼ੰਕਰ ਵਿਖੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਸਕੱਤਰ ਦਰਸ਼ਨ ਸਿੰਘ ਮੱਟੂ ਦੀ ਅਗਵਾਈ ਹੇਠ ਦੇਸ਼ ਦੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਕੇਂਦਰੀ ਬਜ਼ਟ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਸਕੱਤਰ ਦਰਸ਼ਨ ਸਿੰਘ ਮੱਟੂ ਨੇ ਕਿਹਾ ਕਿ ਕੇਂਦਰੀ ਬਜ਼ਟ ਗਰੀਬ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ, ਖਰੀਦ ਵਧਾਉਣ ਜਾ ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤ ਕਰਨ ਲਈ ਇਸ ਬਜਟ ਵਿੱਚ ਕੁੱਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਲਾਹੇਵੰਦ ਕੀਮਤਾਂ ਨੂੰ ਯਕੀਨੀ ਬਣਾਉਣ ਲਈ ਸੰਸਦੀ ਸਥਾਈ ਕਮੇਟੀ ਦੀਆਂ ਸਿਫਾਰਿਸ਼ਾਂ ਨੂੰ ਵੀ ਇਸ ਬਜਟ ਵਿੱਚ ਦਰਕਿਨਾਰ ਕਰ ਦਿੱਤਾ ਗਿਆ ਹੈ। ਜਿਸ ਕਾਰਨ ਦੇਸ਼ ਦੇ ਕਿਸਾਨ ਅਤੇ ਮਜ਼ਦੂਰ ਇਸ ਬਜਟ ਤੋਂ ਨਿਰਾਸ਼ ਹਨ। ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਸਕੱਤਰ ਦਰਸ਼ਨ ਸਿੰਘ ਮੱਟੂ, ਅਮਰਜੀਤ ਸਿੰਘ, ਗੁਰਮੀਤ ਸਿੰਘ ਪਾਂਗਲੀ, ਡਾਕਟਰ ਲਖਵਿੰਦਰ ਕੁਮਾਰ ਲੱਕੀ, ਤਨਵੀਰ ਸਿੰਘ ਦਿਆਲ, ਬੀਬੀ ਸੁਭਾਸ਼ ਮੱਟੂ, ਰਛਪਾਲ ਕੌਰ, ਪਰੇਮ ਸਿੰਘ ਰਾਣਾ, ਗੁਰਨਾਮ ਸਿੰਘ ਲੱਲੀਆਂ, ਮਹਿੰਗਾ ਸਿੰਘ, ਮਨੋਹਰ ਲਾਲ, ਗੁਰਮੇਲ ਸਿੰਘ ਕਲਸੀ, ਦੀਦਾਰ ਸਿੰਘ, ਸੁਖਵਿੰਦਰ ਸਿੰਘ ਸੰਧੂ, ਬਲਵਿੰਦਰ ਸਿੰਘ, ਬਲਵੀਰ ਸਿੰਘ, ਰਾਜ ਕੁਮਾਰ, ਪੰਮਾ, ਰਾਜਾ, ਰਣਜੀਤ ਸਿੰਘ ਬੰਗਾ, ਰਣਜੀਤ ਸਿੰਘ ਪੱਪੂ, ਜੋਗਾ ਸਿੰਘ ਮੱਟੂ, ਸਤਵਿੰਦਰ ਸਿੰਘ ਭਿੰਦਾ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj