HOME ਬਾਲ ਸੁਰੱਖਿਆ ਵਿਭਾਗ ਵੱਲੋਂ ਅਚਨਚੇਤ ਚੈਕਿੰਗ ਦੌਰਾਨ ਇੱਕ ਭੀਖ ਮੰਗਦਾ ਬੱਚਾ ਕੀਤਾ...

ਬਾਲ ਸੁਰੱਖਿਆ ਵਿਭਾਗ ਵੱਲੋਂ ਅਚਨਚੇਤ ਚੈਕਿੰਗ ਦੌਰਾਨ ਇੱਕ ਭੀਖ ਮੰਗਦਾ ਬੱਚਾ ਕੀਤਾ ਰੈਸਕੀਊ

ਮਾਲੇਰਕੋਟਲਾ  (ਸਮਾਜ ਵੀਕਲੀ)   (ਕੁਲਵੰਤ ਸਿੰਘ ਮੁਹਾਲੀ) ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਪ੍ਰੋਜੈਕਟ ਜੀਵਨਜੋਤ 2.0 ਤਹਿਤ ਸਮਾਜ ਅੰਦਰ ਭੀਖ ਮੰਗਦੇ ਬੱਚਿਆਂ ਦੀ ਪਹਿਚਾਣ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਸ਼ੁਰੂ ਕੀਤੀ ਮੁਹਿੰਮ ਲਗਾਤਾਰ ਜਾਰੀ ਹੈ।ਇਸੇ ਕੜੀ ਤਹਿਤ ਸਥਾਨਕ ਬਾਲ ਸੁਰੱਖਿਆ ਵਿਭਾਗ ਦੀ ਟੀਮ ਅਤੇ ਪੁਲਿਸ ਵਿਭਾਗ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ।ਬਾਲ ਸੁਰੱਖਿਆ ਅਫਸਰ ਮੁਬੀਨ ਕੁਰੈਸ਼ੀ ਨੇ ਦੱਸਿਆ ਕਿ ਬੱਸ ਅੱਡਿਆਂ ਅਤੇ ਹੈਦਰ ਸ਼ੇਖ ਦੀ ਦਰਗਾਹ ਨੇੜੇ ਚੈਕਿੰਗ ਦੌਰਾਨ ਭੀਖ ਮੰਗ ਰਹੇ ਇੱਕ ਬੱਚੇ ਨੂੰ ਟੀਮ ਵੱਲੋਂ ਤੁਰੰਤ ਸੁਰੱਖਿਅਤ ਸਥਾਨ ‘ਤੇ ਭੇਜ ਕੇ ਚਾਈਲਡ ਵੇਲਫੇਅਰ ਕਮੇਟੀ ਕੋਲ ਭੇਜਿਆ ਗਿਆ। ਟੀਮ ਵੱਲੋਂ ਬੱਚੇ ਦੇ ਪਰਿਵਾਰ ਨਾਲ ਰਾਬਤਾ ਕਰ ਕੇ ਬੱਚੇ ਦੀ ਸਕੂਲੀ ਸਿੱਖਿਆ ਮੁੜ ਸ਼ੁਰੂ ਕਰਵਾਉਣ ਬਾਰੇ ਹਦਾਇਤ ਕੀਤੀ ਗਈ । ਉਨ੍ਹਾਂ ਪਰਿਵਾਰਿਕ ਮੈਂਬਰਾਂ ਨੂੰ ਸਖਤ ਸਬਦਾਂ ਵਿੱਚ ਤਾੜਨਾ ਕੀਤੀ ਕਿ ਦੁਬਾਰਾ ਅਜਿਹਾ ਹੋਣ ਤੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਬਾਲ ਸੁਰੱਖਿਆ ਅਫਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਲੇ- ਦੁਆਲੇ ਕਿਸੇ ਵੀ ਬੱਚੇ ਨੂੰ ਮੁੱਢਲੀ ਸਹਾਇਤਾ ਦੀ ਲੋੜ ਹੋਵੇ ਜਾਂ ਕੋਈ ਬਾਲ ਭੀਖ ਮੰਗਦਾ ਦਿਖਾਈ ਦੇਵੇ ਤਾਂ ਇਸ ਦੀ ਜਾਣਕਾਰੀ ਬਾਲ ਸੁਰੱਖਿਆ ਵਿਭਾਗ ਦੇ ਹੈਲਪਲਾਈਨ ਨੰ 1098 ‘ਤੇ ਤੁਰੰਤ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲ਼ੋਂ ਬਾਲ ਭੀਖਿਆ ਦੇ ਮੁਕੰਮਲ ਖਾਤਮੇ ਲਈ ਜਾਗਰੂਕਤਾ ਅਤੇ ਚੈਕਿੰਗ ਮੁਹਿੰਮ ਜਾਰੀ ਰਹੇਗੀ।ਇਸ ਮੌਕੇ ਏ.ਐਸ.ਆਈ ਬਲਵੀਰ ਸਿੰਘ, ਮੀਡੀਆ ਸਹਾਇਕ ਪਰਗਟ ਸਿੰਘ, ਕੇਸ ਵਰਕਰ ਗੁਰਤੇਜ ਸਿੰਘ, ਗੁਰਜੰਟ ਸਿੰਘ, ਰਵਿੰਦਰ ਕੌਰ, ਲਵਪ੍ਰੀਤ ਸਿੰਘ, ਕੁਲਵੀਰ ਸਿੰਘ ਸਮੇਤ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਦੇ ਹੋਰ ਮੈਂਬਰ ਹਾਜਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਖੁੱਲ੍ਹੇ ਵਿੱਚ ਕੂੜਾ ਸਾੜਨ ਤੇ ਡੰਪ ਕਰਨ ਵਿਰੁੱਧ ਪਾਬੰਦੀ ਦੇ ਹੁਕਮ ਜਾਰੀ,ਸਫਾਈ ਸੇਵਕਾਂ ਨੂੰ ਸੁੱਕਾ ਤੇ ਗਿੱਲਾ ਕੂੜਾ ਵੱਖ ਵੱਖ ਇੱਕਤਰ ਕਰਨ ਪ੍ਰਤੀ ਕੀਤਾ ਜਾਗਰੂਕ
Next articleਕਿਤਾਬਾਂ ਦਾ ਮਹੱਤਵ