HOME ਜ਼ਿਮਨੀ ਚੋਣ ਦੌਰਾਨ ਪੁਰਾਣੀ ਪੈਨਸ਼ਨ ਬਹਾਲੀ ਲਈ ਝੰਡਾ ਮਾਰਚ ਲਈ ਕਪੂਰਥਲਾ ਤੋਂ...

ਜ਼ਿਮਨੀ ਚੋਣ ਦੌਰਾਨ ਪੁਰਾਣੀ ਪੈਨਸ਼ਨ ਬਹਾਲੀ ਲਈ ਝੰਡਾ ਮਾਰਚ ਲਈ ਕਪੂਰਥਲਾ ਤੋਂ ਅਧਿਆਪਕਾਂ ਦਾ ਵੱਡਾ ਕਾਫਲਾ ਤਰਨਤਾਰਨ ਰਵਾਨਾ

1
ਕੈਪਸ਼ਨ-ਜ਼ਿਮਨੀ ਚੋਣ ਦੌਰਾਨ ਆਪ ਸਰਕਾਰ ਦਾ ਮੁਲਾਜ਼ਮ ਤੇ ਲੋਕ ਵਿਰੋਧੀ ਚਿਹਰਾ ਵੋਟਰਾਂ ਵਿੱਚ ਨਸ਼ਰ ਕਰਨ ਲਈ ਕਪੂਰਥਲਾ ਤੋਂ ਵੱਡਾ ਕਾਫਲਾ ਰਵਾਨਾ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ

ਕਪੂਰਥਲਾ   (ਸਮਾਜ ਵੀਕਲੀ)   ( ਕੌੜਾ )- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ ਪੀ ਐਫ ਕਰਮਚਾਰੀ ਯੂਨੀਅਨ ਸਾਂਝੇ ਤੌਰ ਤੇ 2 ਨਵੰਬਰ ਨੂੰ ਤਰਨਤਾਰਨ ਵਿਖੇ ਝੰਡਾ ਮਾਰਚ ਕਰ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁਲਾਜ਼ਮ ਤੇ ਲੋਕ ਵਿਰੋਧੀ ਚਿਹਰਾ ਜ਼ਿਮਨੀ ਚੋਣ ਦੌਰਾਨ ਵੋਟਰਾਂ ਦੀ ਕਚਹਿਰੀ ਵਿੱਚ ਨਸ਼ਰ ਕਰਨ ਲਈ ਕਪੂਰਥਲਾ ਤੋਂ ਵੱਡਾ ਕਾਫਲਾ  ਸੂਬਾ ਕਮੇਟੀ ਮੈਂਬਰ ਗੌਰਮਿੰਟ ਟੀਚਰ ਯੂਨੀਅਨ ਰਛਪਾਲ ਸਿੰਘ ਵੜੈਚ ਤੇ ਜਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ ਦੀ ਅਗਵਾਈ ਵਿੱਚ ਤਰਨਤਾਰਨ ਦੇ ਲਈ ਰਵਾਨਾ ਹੋਇਆ।ਇਸ ਦੌਰਾਨ ਸੂਬਾ ਕਮੇਟੀ ਮੈਂਬਰ ਗੌਰਮਿੰਟ ਟੀਚਰ ਯੂਨੀਅਨ ਰਛਪਾਲ ਸਿੰਘ ਵੜੈਚ ਤੇ ਜਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ ਨੇ ਕਿਹਾ ਕਿ ਆਪ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਦੋ ਲੱਖ ਮੁਲਾਜ਼ਮਾਂ ਨੂੰ ਲਿਖਤੀ ਗਰੰਟੀ ਦਿੱਤੀ ਸੀ ਕਿ ਪੰਜਾਬ ਵਿੱਚ ਆਪ ਸਰਕਾਰ ਬਣਦਿਆਂ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ ਪਰ ਪੰਜਾਬ ਸਰਕਾਰ ਦੁਆਰਾ 18 ਨਵੰਬਰ 2022 ਨੂੰ ਦਿਵਾਲੀ ਤੋਂ ਪਹਿਲਾਂ ਕੀਤਾ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਨਹੀਂ ਲਾਗੂ ਕਰ ਸਕੀ ।ਜਦਕਿ ਗੁਆਂਢੀ ਸੂਬੇ ਹਿਮਾਚਲ ਨੇ ਛੇ ਮਹੀਨੇ ਅੰਦਰ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਆਪਣਾ ਚੋਣ ਵਾਅਦਾ ਇਮਾਨਦਾਰੀ ਨਾਲ ਨਿਭਾਇਆ। ਪੰਜਾਬ ਦੇ ਦੋ ਲੱਖ ਕਰਮਚਾਰੀਆਂ ਦੀ ਮੁੱਖ ਮੰਤਰੀ ਦੇ ਐਲਾਨ ਤੋਂ ਚਾਰ ਸਾਲ ਬਾਅਦ ਵੀ ਪੁਰਾਣੀ ਪੈਨਸ਼ਨ ਬਹਾਲ ਨਹੀਂ ਹੋਈ ਅਤੇ ਕਰਮਚਾਰੀ ਐਨ ਪੀ ਐਸ ਅਧੀਨ ਹੀ ਨਿਗੂਣੀ ਪੈਨਸ਼ਨ ਦਿੱਤੀ ਜਾ ਰਹੀ। ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਜਾ ਰਹੀ ਇਸ ਧੱਕੇਸ਼ਾਹੀ ਨੂੰ ਲੋਕ ਕਚਹਿਰੀ ਵਿੱਚ ਤਰਨਤਾਰਨ ਜਿਮਨੀ ਚੋਣ ਦੌਰਾਨ ਅੱਜ ਝੰਡਾ ਮਾਰਚ ਕਰ ਵੋਟਰਾਂ ਨੂੰ ਦੱਸਾਂਗੇ ਅਤੇ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਪ੍ਰਤੀ ਵੋਟਰਾਂ ਨੂੰ ਜਾਗਰੂਕ ਕਰਨਗੇ।ਜਿਲ੍ਹਾ ਆਗੂ ਗੁਰਮੇਜ ਸਿੰਘ ਤਲਵੰਡੀ ਅਤੇ ਦਲਜੀਤ ਸੈਣੀ ਫਗਵਾੜਾ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਵਿਰੁੱਧ ਦੇਸ਼ ਦੇ 70 ਲੱਖ ਐੱਨ ਪੀ ਐੱਸ ਪੀੜਤ ਮੁਲਾਜ਼ਮ 25 ਨਵੰਬਰ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਮਹਾਰੈਲੀ ਕਰਨਗੇ ਤੇ ਕੇਂਦਰ ਤੇ ਰਾਜ ਸਰਕਾਰ ਨੂੰ ਸਪਸ਼ਟ ਸੁਨੇਹਾ ਦੇਣਗੇ ਕਿ ਐਨ ਪੀ ਐਸ ਵਿੱਚ ਸਾਨੂੰ ਕੋਈ ਸੋਧ ਜਾਂ ਯੂ ਪੀ ਐਸ ਨਹੀਂ ਚਾਹੀਦੀ ਦੇਸ਼ ਦੀ ਤਰੱਕੀ ਵਿੱਚ ਦਿਨ ਰਾਤ ਇਕ ਕਰਨ ਵਾਲੇ ਕਰਮਚਾਰੀ ਨੂੰ ਹੁਣ ਪੁਰਾਣੀ ਪੈਨਸ਼ਨ ਬਹਾਲੀ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਕਿਉਂਕਿ ਜੇਕਰ ਪੰਜ ਸਾਲਾਂ ਲਈ ਚੁਣਿਆ ਜਾਣ ਵਾਲਾ ਵਿਧਾਇਕ ਜਾਂ ਸੰਸਦ ਪੁਰਾਣੀ ਪੈਨਸ਼ਨ ਦਾ ਹੱਕਦਾਰ ਹੈ ਤਾਂ ਸਾਰੀ ਉਮਰ ਦੇਸ਼ ਸੇਵਾ ਵਿੱਚ ਲਾਉਣ ਵਾਲਾ ਕਰਮਚਾਰੀ ਕਿਉਂ ਨਹੀਂ।ਇਸ ਮੌਕੇ ਅਮਨਦੀਪ ਸਿੰਘ ਖਿੰਡਾ, ਮਨਜਿੰਦਰ ਸਿੰਘ ਠੱਟਾ,ਰੇਸ਼ਮ ਸਿੰਘ, ਸੁਖਵਿੰਦਰ ਸਿੰਘ ਕਾਲੇਵਾਲ, ਗੁਰਪ੍ਰੀਤ ਸਿੰਘ ਟਿੱਬਾ, ਪਰਮਿੰਦਰ ਸਿੰਘ ਸੈਦਪੁਰ, ਗੁਰਪ੍ਰੀਤ ਸਿੰਘ ਮੰਗੂਪੁਰ, ਵਰਿੰਦਰ ਸਿੰਘ ਟਿੱਬਾ, ਪਰਮਿੰਦਰ ਸਿੰਘ, ਨਿਰਮਲ ਸਿੰਘ ਸੋਢੀ,ਰੇਸ਼ਮ ਸਿੰਘ, ਸੁਖਦੇਵ ਸਿੰਘ ਬੂਲਪੁਰ, ਬਲਜੀਤ ਸਿੰਘ ਬੱਬਾ,ਅਸ਼ਵਨੀ ਕੁਮਾਰ, ਅਜੇ ਕੁਮਾਰ, ਕੁਲਦੀਪ ਠਾਕੁਰ, ਜਗਮੋਹਨ ਸਿੰਘ ਆਦਿ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬ੍ਰਹਮ ਗਿਆਨੀ, ਸੰਤ ਸ਼੍ਰੋਮਣੀ, ਕ੍ਰਾਂਤੀਕਾਰੀ ਰਹਿਬਰ, ਸਤਿਗੁਰੂ ਨਾਮਦੇਵ ਜੀ
Next articleForty one Years On, Indian Workers Association Demands Justice for Victims of 1984 Sikh Massacre