ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸਕਲਾਂ ਤੇ ਵਿਚਾਰ ਚਰਚਾ ਕੀਤੀ ਗਈ। ਸੂਬਾ ਚੇਅਰਮੈਨ ਡਾਕਟਰ ਰਮੇਸ਼ ਕੁਮਾਰ ਬਾਲੀ, ਸੂਬਾ ਵਾਇਸ ਪ੍ਰਧਾਨ ਡਾਕਟਰ ਬਲਵੀਰ ਗਰਚਾ, ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਅਤੇ ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨਪੁਰ ਨੇ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਕਾਫੀ ਸਮੇਂ ਤੋਂ ਆਪਣੇ ਕਿੱਤੇ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਹਨ। ਪਰ ਕਿਸੇ ਵੀ ਸਰਕਾਰ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਹੱਲ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ ਉਲਟਾ ਸਮੇਂ ਸਮੇਂ ਤੇ ਕਿਸੇ ਨਾ ਕਿਸੇ ਤਰੀਕੇ ਨਾਲ ਬਸ ਉਜਾੜਨ ਦੀ ਕੋਸ਼ਿਸ਼ ਕੀਤੀ ਏ। ਵਿਧਾਨ ਸਭਾ ਦੇ ਸੈਸ਼ਨ ਦੋਰਾਨ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਪ੍ਰਤੀ ਦਿੱਤੇ ਬਿਆਨਾ ਦੇ ਵਿਰੋਧ ਵਿੱਚ ਪਟਿਆਲਾ ਵਿਖੇ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿਤੇ ਗਏ ਸਨ ਤੇ ਉਨ੍ਹਾਂ ਵਲੋਂ ਜਲਦ ਹੀ ਸਿਹਤ ਮੰਤਰੀ ਜਾਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਵਾਕੇ ਮਸਲੇ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ। ਪਰ ਅੱਜ ਤੱਕ ਕੋਈ ਵੀ ਨਤੀਜਾ ਨਹੀਂ ਨਿਕਲਿਆ। ਹੁਣ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਵਿੱਚ ਉੱਥੋਂ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਖਿਲਾਫ ਰੋਸ ਮਾਰਚ ਕੀਤਾ ਜਾਵੇਗਾ ਜਿਸ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਜ਼ਿਲ੍ਹਾ ਰੋਪੜ, ਜ਼ਿਲ੍ਹਾ ਪਟਿਆਲਾ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਮੂਹ ਮੈਂਬਰ ਪਹੁੰਚਣ ਗੇ। ਇਸ ਸਮੇਂ ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ, ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਬਛੌੜੀ, ਜ਼ਿਲ੍ਹਾ ਆਰਗੇਨਾਈਜ਼ਿਰ ਸਕੱਤਰ ਡਾਕਟਰ ਰਜਿੰਦਰ ਸਿੰਘ ਲੱਕੀ, ਜ਼ਿਲ੍ਹਾ ਆਰਗੇਨਾਈਜ਼ਿਰ ਡਾਕਟਰ ਸੁਰਿੰਦਰ ਮਹਾਲੋਂ, ਡਾਕਟਰ ਅਨੂੰਪਿੰਦਰ ਸਿੰਘ, ਡਾਕਟਰ ਅਮ੍ਰਿਤ ਲਾਲ ਫਰਾਲਾ, ਡਾਕਟਰ ਸਤਨਾਮ ਸਿੰਘ ਬਾਜ਼ੀਦ ਪੁਰ, ਡਾਕਟਰ ਜਤਿੰਦਰ ਸਹਿਗਲ, ਡਾਕਟਰ ਗੁਰਚਰਨ ਰੱਤੇਵਾਲ, ਡਾਕਟਰ ਜਗੀਰ ਸਿੰਘ, ਡਾਕਟਰ ਨਿਰਮਲ ਸਿੰਘ, ਡਾਕਟਰ ਗੁਰਨਾਮ ਸਿੰਘ ਅਤੇ ਸਮੂਹ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly