ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਖਰੜੇ ਦੀਆਂ ਕਾਪੀਆਂ ਸਾੜੀਆਂ

ਮਹਿਤਪੁਰ (ਸਮਾਜ ਵੀਕਲੀ)  ( ਪੱਤਰ ਪ੍ਰੇਰਕ) ਅੱਜ ਇੱਥੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਦੇਸ਼ ਭਰ ਵਿੱਚ ਮੋਦੀ ਸਰਕਾਰ ਵੱਲੋਂ ਲਿਆਦੇ ਖੇਤੀ ਮੰਡੀ ਨੀਤੀ ਦੇ ਖਰੜੇ ਦੀਆਂ ਤਹਿਸੀਲ ਪੱਧਰ ਤੇ ਕਾਪੀਆਂ ਸਾੜਨ ਦੇ ਦਿੱਤੇ ਪ੍ਰੋਗਰਾਮ ਦੀ ਕੜੀ ਵਜੋਂ ਸੰਯੁਕਤ ਕਿਸਾਨ ਮੋਰਚੇ ਦੀਆਂ ਜੱਥੇਬੰਦੀਆਂ ਕੁੱਲ ਹਿੰਦ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਤੇ ਜਮਹੂਰੀ ਕਿਸਾਨ ਸਭਾ ਵੱਲੋਂ ਸ਼ਹਿਰ ਦੇ ਮੁੱਖ ਚੋਂਕ ਵਿੱਚ ਖਰੜੇ ਦੀਆਂ ਕਾਪੀਆਂ ਸਾੜੀਆ ਗਈਆਂ ਇਸ ਮੌਕੇ ਇੱਕਠ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਜਿਲਾ ਪ੍ਰਧਾਨ ਸੰਦੀਪ ਅਰੋੜਾ, ਦਿਲਬਾਗ ਸਿੰਘ ਚੰਦੀ, ਬੀ ਕੇ ਯੂ ਕਾਦੀਆਂ ਦੇ ਬਾਬਾ ਪਲਵਿੰਦਰ ਸਿੰਘ, ਮੀਤ ਸਕੱਤਰ ਗੁਰਦਾਵਰ ਸਿੰਘ ਕਿਰਤੀ ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਮੰਡ, ਰਤਨ ਸਿੰਘ ਜਮਹੂਰੀ ਕਿਸਾਨ ਸਭਾ ਦੇ ਮੇਜਰ ਸਿੰਘ ਖੁਰਲਾਪੁਰ ਤੇ ਮਹਿੰਦਰ ਸਿੰਘ ਮੰਡ ਤੇ ਯੂਥ ਆਗੂ ਕੁੱਲ ਹਿੰਦ ਕਿਸਾਨ ਸਭਾ ਮਨਦੀਪ ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਦੇ ਤਿੰਨ ਕਾਲੇ ਖੇਤੀ ਕਾਨੂੰਨ 13 ਮਹੀਨੇ ਦਿੱਲੀ ਦੀਆਂ ਸੜਕਾਂ ਤੇ ਬੈਠ ਕੇ 750 ਦੀ ਕਰੀਬ ਸ਼ਹੀਦੀਆ ਦਿੱਤੀਆਂ ਤੇ ਜਿਸ ਦੇ ਦਬਾਅ ਹੇਠ ਮੋਦੀ ਨੇ ਦੇਸ਼ ਦੇ ਕਿਸਾਨਾਂ ਕੋਲੋਂ ਮੁਆਫ਼ੀ ਮੰਗ ਕੇ ਕਾਨੂੰਨ ਵਾਪਿਸ ਲਏ ਸਨ  ਹੁਣ ਫਿਰ ਉਹਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਵਿੰਗੇ ਟੇਡੇ ਢੰਗ ਨਾਲ ਫਿਰ ਲਾਗੂ ਕਰਕੇ ਨਿਜੀਕਰਨ ਨੂੰ ਲਾਭ ਪਹੁੰਚਾ ਕੇ ਕਾਰਪੋਰੇਟਾਂ ਨੂੰ ਖੁਸ਼ ਕਰਨਾ ਚਾਹੁੰਦੀ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਸਾਨਾਂ ਮਜਦੂਰਾਂ ਤੇ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ 26 ਜਨਵਰੀ ਦੇ ਟਰੈਕਟਰ ਮਾਰਚ ਜੋ ਦਾਣਾ ਮੰਡੀ ਮਹਿਤਪੁਰ ਵਿੱਚੋਂ ਸ਼ੁਰੂ ਕੀਤਾ ਜਾਵੇਗਾ। ਵਿੱਚ ਵੱਡੀ ਸ਼ਮੂਲੀਅਤ ਕਰਨ ਇਸ ਮੌਕੇ ਸੁਖਚੈਨ ਸਿੰਘ, ਰਘਵੀਰ ਸਿੰਘ ਦਲਬੀਰ ਸਿੰਘ, ਭਜਨ ਸਿੰਘ ਲਖਵਿੰਦਰ ਸਿੰਘ ਹਰਜਿੰਦਰ ਸਿੰਘ, ਜਸਵੀਰ ਸਿੰਘ, ਬੂਟਾ ਸਿੰਘ ਮੱਟੂ,ਸ਼ੇਰ ਸਿੰਘ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਕੁੜੀਆਂ ਦੀ ਲੋਹੜੀ ਮਨਾਉਣੀ ਕਿੰਨੀ ਕੁ ਲਾਭਵੰਦ
Next articleਧੀਆਂ ਤਿਉਹਾਰ ਲੋਹੜੀ