(ਸਮਾਜ ਵੀਕਲੀ) ਅੱਜ ਬਠਿੰਡਾ ਸਰਵਹਿੱਤਕਾਰੀ ਵਿੱਦਿਆ ਮੰਦਰ ਟ੍ਰਾਂਸਪੋਰਟ ਨਗਰ ਵਿਖੇ ਨੇੜੇ ਮਾਲਵਾ ਕਾਲਜ ਬਠਿੰਡਾ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋ ਫਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸਰਬੱਤ ਦਾ ਭਲਾ ਟਰੱਸਟ ਦੀ ਬਠਿੰਡਾ ਇਕਾਈ ਦੇ ਪ੍ਰਧਾਨ ਪ੍ਰੋਫੈਸਰ ਜਸਵੰਤ ਸਿੰਘ ਬਰਾੜ ਨੇ ਕੀਤਾ।ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਡਾ ਐਸ ਪੀ ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ, ਕੌਮੀ ਪ੍ਧਾਨ ਜੱਸਾ ਸਿੰਘ ਸੰਧੂ, ਡਾਰਿਕਟਰ ਸਿਹਤ ਸੇਵਾਵਾਂ ਡਾ.ਦਲਜੀਤ ਸਿੰਘ ਗਿੱਲ ,ਡਾ.ਆਰ ਐਸ ਅਟਵਾਲ ਦੇ ਦਿਸ਼ਾ ਨਿਰਦੇਸਾ ਅਨੁਸਾਰ ਸਰਬੱਤ ਦਾ ਭਲਾ ਟਰੱਸਟ ਦੀ ਬਠਿੰਡਾ ਇਕਾਈ, ਵਲੋਂ ਲਗਾਏ ਇਸ ਕੈਂਪ ਵਿੱਚ ਡਾਕਟਰ ਸੁਰਿੰਦਰ ਨੇ ਬੱਚਿਆ ਦਾ ਚੈਕਅੱਪ ਕੀਤਾ ਅਤੇ ਬੱਚਿਆਂ ਨੂੰ ਫਰੀ ਦਵਾਈਆਂ ਦਿੱਤੀਆਂ। ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦੇ ਟੈਕਨੀਸ਼ੀਅਨ ਸੰਦੀਪ ਸਿੰਘ ਅਤੇ ਜਸਪਾਲ ਕੌਰ ਨੇ 60 ਬੱਚਿਆਂ ਦਾ ਫਰੀ ਬਲੱਡ ਗਰੁੱਪ ਟੈਸਟ ਕੀਤਾ। ਇਸ ਕੈਂਪ ਦੇ ਪ੍ਰਬੰਧ ਵਿੱਚ ਮੁੱਖ ਸਹਿਯੋਗ ਸਕੂਲ ਦੀ ਮੈਨੇਜਮੈਂਟ ਅਤੇ ਪ੍ਰਿੰਸੀਪਲ ਵਲੋਂ ਕੀਤਾ ਗਿਆ। ਇਸ ਮੌਕੇ ਜਨਰਲ ਸੈਕਟਰੀ ਅਮਰਜੀਤ ਸਿੰਘ, ਕੈਸ਼ੀਅਰ ਬਲਦੇਵ ਸਿੰਘ ਚਹਿਲ, ਦਫਤਰ ਇੰਚਾਰਜ ਸੁਰਜੀਤ ਸਿੰਘ, ਮੈਡਮ ਛਿੰਦਰ ਕੌਰ, ਵਤਨਦੀਪ ਸਿੰਘ ਅਤੇ ਮੈਂਬਰ ਗੁਰਪਿਆਰ ਸਿੰਘ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



