ਸ਼ੈਲੇਸ਼ ਫਾਊਂਡੇਸ਼ਨ ਵੱਲੋਂ ਪੀ.ਐਸ.ਐਨ ਸਕੂਲ ਵਿਖੇ ਬੱਚਿਆਂ ਨਾਲ ਬਾਲ ਦਿਵਸ ਮਨਾਇਆ

ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਪੀ.ਐਸ. ਐਨ. ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਲੁਧਿਆਣਾ ਵਿਖੇ ਸੈਲੇਸ਼ ਫਾਊਂਡੇਸ਼ਨ ਦੇ ਚੇਅਰਮੈਨ ਮੈਡਮ ਸ਼ੈਲਜਾ ਸ਼ਰਮਾਂ ਨੇ ਬੱਚਿਆਂ ਅਤੇ ਸਟਾਫ ਮੈਂਬਰਾਂ ਨਾਲ ਮਿਲ ਕੇ ਬਾਲ ਦਿਵਸ ਮਨਾਇਆ । ਉਨ੍ਹਾਂ ਬੱਚਿਆਂ ਨਾਲ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜੀਵਨ ਬਾਰੇ ਵੀ ਸੰਖੇਪ ਵਿੱਚ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ਬਾਲ ਦਿਵਸ ਮਨਾਉਣਾ ਮੈਨੂੰ ਬਹੁਤ ਵਧੀਆ ਲੱਗਿਆ। ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ। ਮੈਡਮ ਸ਼ੈਲਜਾ ਸ਼ਰਮਾਂ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਖਾਣ ਪੀਣ ਦਾ ਸਮਾਨ ਵੀ ਵੰਡਿਆ। ਉਨ੍ਹਾਂ ਅਧਿਆਪਕ ਸਾਹਿਬਾਨ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਨੂੰ ਤੋਹਫੇ ਵੀ ਦਿੱਤੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleबोधिसत्व अंबेडकर पब्लिक स्कूल में मनाया गया श्री गुरु नानक देव जी का 555वां प्रकाशपर्व
Next articleਕਵਿਤਾਵਾਂ