HOME ਉਪ ਮੰਡਲ ਮੈਜਿਸਟ੍ਰੇਟ ਵੱਲੋਂ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ,ਕਿਹਾ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ...

ਉਪ ਮੰਡਲ ਮੈਜਿਸਟ੍ਰੇਟ ਵੱਲੋਂ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ,ਕਿਹਾ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ

ਨਵਾਂਸ਼ਹਿਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਉਪ ਮੰਡਲ ਮੈਜਿਸਟ੍ਰੇਟ ਅਨਮਜੋਤ ਕੌਰ ਨੇ ਸਤਲੁਜ ਦਰਿਆ ਨਾਲ ਲੱਗਦੇ ਸੰਭਾਵਿਤ ਹੜ੍ਰ ਵਾਲੇ ਖੇਤਰਾਂ ਦਾ ਦੌਰਾ ਕੀਤਾ ਅਤੇ ਦਰਿਆ ਕੰਢੇ ਵਸੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਐਸ.ਡੀ.ਐਮ. ਨੇ ਤਲਵੰਡੀ ਸਿਬੂ, ਧੈਂਗੜਪੁਰ ਅਤੇ ਬੁਰਜ ਟਹਿਲ ਸਿੰਘ ਆਦਿ ਪਿੰਡਾਂ ਦੇ ਦੌਰੇ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਸਥਿਤੀ ’ਤੇ 24×7 ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸਥਿਤੀ ਨੂੰ ਹੱਲ ਕਰਨ ਲਈ ਪੂਰੀ ਤਿਆਰੀ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਲੋੜੀਂਦੀ ਮਸ਼ੀਨਰੀ, ਰੈਸਕਿਊ ਟੀਮਾਂ, ਰੇਤੇ ਦੇ ਥੈਲੇ, ਸੁਰੱਖਿਅਤ ਥਾਵਾਂ ਦੀ ਪਛਾਣ ਸਮੇਤ ਹੋਰ ਲੋੜੀਂਦੀਆਂ ਤਿਆਰੀਆਂ ਪਹਿਲਾਂ ਹੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਨੰਬਰ 01823-220645 ਹੈ। ਇਸ ਤੋਂ ਇਲਾਵਾ ਨਵਾਂਸ਼ਹਿਰ ਤਹਿਸੀਲ ਲਈ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01823-299016, ਬਲਾਚੌਰ ਵਿਖੇ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01885-220075, ਤਹਿਸੀਲ ਬੰਗਾ ਵਿਖੇ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01823-264666 ਹੈ। ਇਸੇ ਤਰ੍ਹਾਂ ਹੜ੍ਹਾਂ ਦੀ ਸਥਿਤੀ ਵਿੱਚ ਸਿਹਤ ਵਿਭਾਗ ਨਾਲ ਸਬੰਧਤ ਸੇਵਾਵਾਂ ਲਈ 01823-227471 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮਹਿਲਾਵਾਂ ਦਾ ਰਾਜਨੀਤੀ ਵਿੱਚ ਸਰਗਰਮ ਭੂਮਿਕਾ ਨਿਭਾੳੇਣਾ ਅਤਿ ਉਤਸ਼ਾਹਜਨਕ – ਡਾ. ਇਸ਼ਾਂਕ
Next article“ਪਿੰਡ ਧਲੇਤਾ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰੂ ਘਰ ਨੂੰ ਸਰਕਾਰ ਵਲੋਂ ਢਾਹੂਣ ਦੇ ਵਿਰੋਧ ਵਿੱਚ ਬਹੁਜਨ ਸਮਾਜ ਪਾਰਟੀ ਜਿਲਾ ਨਵਾਂਸ਼ਹਿਰ ਵਲੋਂ MLA ਡਾਕਟਰ ਨਛੱਤਰ ਪਾਲ ਜੀ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕਰਕੇ ਗਵਰਨਰ ਦੇ ਨਾਮ ਮੈਮੋਰੰਡਮ ਦਿੰਦੇ ਹੋਏ ਨਵਾਂਸ਼ਹਿਰ ਦੀ ਲੀਡਰਸ਼ਿਪ ਅਤੇ ਵਰਕਰ