ਵਧੀਕ ਮੁੱਖ ਚੋਣ ਅਫ਼ਸਰ ਵਲੋਂ ਜ਼ਿਲ੍ਹਾ ਚੋਣ ਅਫ਼ਸਰ ਨਾਲ ਮੀਟਿੰਗ, ਵੋਟਰ ਸੂਚੀਆਂ ਦੀ ਸੁਧਾਈ, ਬੀ.ਐਲ.ਓਜ਼ ਤੇ ਸੁਪਰਵਾਈਜ਼ਰਾਂ ਦੀ ਟਰੇਨਿੰਗ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਵਲੋਂ ਅੱਜ ਇਥੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੀ ਵੋਟਰ ਸੂਚੀ ਦੀ ਸੁਧਾਈ ਦੌਰਾਨ ਪ੍ਰਾਪਤ ਫਾਰਮਾਂ ਸਬੰਧੀ ਕਿਹਾ ਕਿ ਫਾਰਮਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਉਨ੍ਹਾਂ ਦੇ ਅਧੀਨ ਬੀ.ਐਲ.ਓਜ਼ ਅਤੇ  ਸੁਪਰਵਾਈਜ਼ਰਾਂ ਨੂੰ ਖਾਸ ਟ੍ਰੇਨਿੰਗ ਦੇਣ ਅਤੇ ਵੋਟਰ ਸੂਚੀ ਨੂੰ ਤਰੁੱਟੀ ਮੁਕਤ ਕਰਨ ਲਈ ਵੱਖ-ਵੱਖ ਉਪਰਾਲੇ ਕਰਨ ਲਈ ਕਿਹਾ ਗਿਆ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਮੇਂ-ਸਮੇਂ ਸਿਰ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਇਸ ਉਪਰੰਤ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮੌਜੂਦ ਈ.ਵੀ.ਐਮ. ਵੇਅਰ ਹਾਊਸ ਦਾ ਵੀ ਨਿਰੀਖਣ ਕੀਤਾ ਗਿਆ ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-43 ਸੰਜੀਵ ਸ਼ਰਮਾ, ਚੋਣ ਤਹਿਸੀਲਦਾਰ ਸਰਬਜੀਤ ਸਿੰਘ, ਨੋਡਲ ਅਫ਼ਸਰ ਫਾਰ ਈ.ਵੀ.ਐਮ/ਵੀ.ਵੀ.ਪੈਟ. ਬਲਵਿੰਦਰ ਸਿੰਘ, ਸਹਾਇਕ ਨੋਡਲ ਅਫ਼ਸਰ ਫਾਰ ਈ.ਵੀ.ਐਮ./ਵੀ.ਵੀ.ਪੈਟ ਰੁਪਿੰਦਰਪਾਲ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ, ਚੋਣ ਕਾਨੂੰਗੋ ਲਵਬੀਰ ਸਿੰਘ, ਚੋਣ ਕਾਨੂੰਗੋ ਮੇਘਾ ਮਹਿਤਾ, ਰਾਜਨ ਮੋਂਗਾ, ਪ੍ਰਦੀਪ ਸਿੰਘ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਔੜ ਵਿਖੇ ਨਸ਼ਾ ਸਮੱਗਲਰ ਵੱਲੋਂ ਕੀਤੀ ਨਾਜਾਇਜ਼ ਉਸਾਰੀ ‘ਤੇ ਚੱਲਿਆ ਪੀਲ਼ਾ ਪੰਜਾ
Next article10 ਮਈ ਨੂੰ ਲੈ ਕੇ ਲੋਕਲ ਦੀਆਂ ਟਿੱਪਣੀਆਂ ਕੇ ਹੋਈਆਂ ਹਨ