HOME ਪੰਜਾਬ ਦੇ ਬੋਧੀ ਭਾਈਚਾਰੇ ਵੱਲੋਂ ਬੁੱਧ ਪੂਰਨਿਮਾ ਦੀ ਗਜ਼ਟਿਡ ਛੁੱਟੀ ਕਰਵਾਉਣ ਲਈ...

ਪੰਜਾਬ ਦੇ ਬੋਧੀ ਭਾਈਚਾਰੇ ਵੱਲੋਂ ਬੁੱਧ ਪੂਰਨਿਮਾ ਦੀ ਗਜ਼ਟਿਡ ਛੁੱਟੀ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਤੋ ਮੰਗ

3

ਜਲੰਧਰ,  (ਸਮਾਜ ਵੀਕਲੀ)  (ਪਰਮਜੀਤ ਜੱਸਲ)-ਪੰਜਾਬ ਦੇ ਬੋਧੀ ਭਾਈਚਾਰੇ ਦੇ ਆਗੂਆਂ ਐਡਵੋਕੇਟ ਹਰਭਜਨ ਸਾਂਪਲਾ, ਸੀਨੀਅਰ ਬੋਧੀ ਆਗੂ ਹੁਸਨ ਲਾਲ ਬੌਧ, ਚੰਚਲ ਬੌਧ, ਬਲਦੇਵ ਰਾਜ ਜੱਸਲ, ਰਾਮ ਦਾਸ ਗੁਰੂ ਲੁਧਿਆਣਾ, ਐਡਵੋਕੇਟ ਕੁਲਦੀਪ ਭੱਟੀ ਫਗਵਾੜਾ, ਸਤੀਸ਼ ਕੁਮਾਰ ਨਵਾਂ ਸ਼ਹਿਰ,ਮੇਜਰ ਸਿੰਘ ਹੁਸ਼ਿਆਰਪੁਰ, ਬਲਦੇਵ ਰਾਜ ਭਾਰਦਵਾਜ ਅਤੇ ਚਰਨਦਾਸ ਸੰਧੂ ਪ੍ਰਧਾਨ ਡਾਕਟਰ ਅੰਬੇਡਕਰ ਮਿਸ਼ਨ ਸੋਸਾਇਟੀ (ਰਜਿ) ਜਲੰਧਰ ਨੇ ਸਾਂਝੇ ਤੌਰ ‘ਤੇ ਬਿਆਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਬੁੱਧ ਪੂਰਨਿਮਾ ਦੀ ਗਜ਼ਟਿਡ ਛੁੱਟੀ ਕੀਤੀ ਜਾਵੇ। ਘੱਟ ਗਿਣਤੀਆਂ ਕਮਿਸ਼ਨ ਵਿੱਚ ਬੋਧੀਆਂ ਨੂੰ ਵੀ ਨੁਮਾਇੰਦਗੀ ਦਿੱਤੀ ਜਾਵੇ। ਯਾਦ ਰਹੇ ਇਹਨਾਂ ਬੋਧੀਆਂ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਜੀ, ਮੈਡਮ ਰਾਜਵਿੰਦਰ ਕੌਰ ਥਿਆੜਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ, ਡਾ. ਸੁਖਵਿੰਦਰ ਸੁਖੀ ਵਿਧਾਇਕ , ਸ.ਬਲਕਾਰ ਸਿੰਘ ਵਿਧਾਇਕ ਕਰਤਾਰਪੁਰ,ਡਾ. ਨਛੱਤਰ ਪਾਲ ਬਸਪਾ ਵਿਧਾਇਕ, ਪਵਨ ਕੁਮਾਰ ਟੀਨੂ ਸਾਬਕਾ ਵਿਧਾਇਕ ਅਤੇ ਹੋਰ ਬਹੁਤ ਸਾਰੇ ਵਿਧਾਇਕਾਂ ਨੂੰ ਇਸ ਸਬੰਧੀ ਮੈਮੋਰੰਡਮ ਦੇ ਚੁੱਕੇ ਹਨ। ਉਹਨਾਂ ਨੇ ਭਰੋਸਾ ਦਿਵਾਇਆ ਸੀ ਕਿ ਉਹ ਜਲਦੀ ਹੀ ਇਸ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਜੀ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਇਸ ਸਮੱਸਿਆ ਦਾ ਹੱਲ ਹੋ ਜਾਵੇਗਾ। ਬੋਧੀ ਆਗੂਆਂ ਨੇ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਬੁੱਧ ਪੂਰਨਿਮਾ ਦੀ ਗਜ਼ਟਿਡ ਛੁੱਟੀ ਕੀਤੀ ਜਾਵੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article12 ਮਈ ਨੂੰ ਅਧਿਕਾਰ ਰੈਲੀ ਜਲੰਧਰ ਵਿੱਚ ਹਰ ਵਰਗ ਦੀ ਆਵਾਜ਼ ਨੂੰ ਕਰਾਂਗੇ ਬੁਲੰਦ : ਸਾਰਸਰ 
Next articleਮਾਂ