ਸਮਾਜ ਵੀਕਲੀ ਯੂ ਕੇ-
ਜਲੰਧਰ, 5 ਫਰਵਰੀ (ਜੱਸਲ)- ਪੰਜਾਬ ਦੇ ਬੋਧੀਆਂ ਵੱਲੋਂ ਇੱਕ ਜਰੂਰੀ ਮੀਟਿੰਗ 8 ਫਰਵਰੀ 2025 ਦੁਪਹਿਰ 3 ਵਜੇ ਬੁੱਧ ਵਿਹਾਰ ਸਿਧਾਰਥ ਨਗਰ ਜਲੰਧਰ ਵਿਖੇ ਰੱਖੀ ਗਈ ਹੈ। ਜਿਸ ਵਿੱਚ ਬੋਧੀਆਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ, ਘੱਟ ਗਿਣਤੀ ਕਮਿਸ਼ਨ ਵਿੱਚ ਬੋਧੀਆਂ ਦੀ ਪ੍ਰਤੀਨਿਧਤਾ ਬਾਰੇ, ਬੁੱਧ ਜੈਅੰਤੀ ਦੀ ਪੰਜਾਬ ਵਿੱਚ ਗਜ਼ਟਿਡ ਛੁੱਟੀ ਕਰਨ ਬਾਰੇ ਅਤੇ ਬੋਧ ਗਯਾ ਮੁਕਤੀ ਅੰਦੋਲਨ ਦੇ ਤਹਿਤ ਬੋਧ ਗਯਾ ਮੰਦਰ ਐਕਟ 1949 ਨੂੰ ਰੱਦ ਕਰਨ ਬਾਰੇ ਅਤੇ ਬੋਧ ਗਯਾ ਮਹਾਂਬੁੱਧ ਵਿਹਾਰ ਦਾ ਪੂਰਨ ਕੰਟਰੋਲ ਨਿਰੋਲ ਬੋਧੀਆਂ ਦੇ ਹਵਾਲੇ ਕਰਨ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਜਾਣਗੀਆਂ। ਪ੍ਰੈਸ ਨੂੰ ਇਹ ਜਾਣਕਾਰੀ ਐਡਵੋਕੇਟ ਹਰਭਜਨ ਸਾਂਪਲਾ, ਬਲਦੇਵ ਰਾਜ ਜੱਸਲ, ਹੁਸਨ ਲਾਲ ਬੋਧ , ਚੰਚਲ ਬੋਧ ਅਤੇ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਵਲੋਂ ਸਾਂਝੇ ਤੌਰ ‘ਤੇ ਸਮੇਂ ਸਿਰ ਪਹੁੰਚਣ ਦੀ ਵੀ ਅਪੀਲ ਕੀਤੀ ਗਈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly