ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਕਰ ਰਹੇ ਬੇਲਰ ਮਾਲਕਾਂ ਅਤੇ ਇੰਡਸਟਰੀ ਮਾਲਕਾਂ ਨਾਲ ਮੀਟਿੰਗ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਵੱਲੋਂ ਪਰਾਲੀ ਦੀ ਐਕਸ ਸੀਟੂ ਮੈਨੇਜਮੈਂਟ ਰਾਹੀਂ ਸਾਂਭ-ਸੰਭਾਲ ਕਰ ਰਹੇ ਜ਼ਿਲ੍ਹੇ ਦੇ ਵੱਖ-ਵੱਖ ਬੇਲਰ ਮਾਲਕਾਂ ਅਤੇ ਉਨ੍ਹਾਂ ਨਾਲ ਸਬੰਧਤ ਇੰਡਸਟਰੀ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬੇਲਰ ਮਾਲਕ ਅਤੇ ਇੰਡਸਟਰੀ ਦੇ ਮਾਲਕਾਂ ਵੱਲੋਂ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ ਬੇਲਰ ਮਾਲਕਾਂ ਅਤੇ ਇੰਡਸਟਰੀ ਨੂੰ ਆ ਰਹੀਆਂ ਵੱਖ-ਵੱਖ ਮੁਸ਼ਕਿਲਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ ਅਤੇ ਇਨ੍ਹਾਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ।ਇਸ ਸੰਬੰਧ ਵਿਚ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੱਤੀ ਕਿ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਅਤੇ ਮਾਨਯੋਗ ਚੇਅਰਮੈਨ ਏਅਰ ਕੁਆਲਿਟੀ ਮੈਨੇਜਮੈਂਟ ਇੰਡੈਕਸ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਇਸ ਵਾਰ ਜ਼ੀਰੋ ਸਟੱਬਲ ਬਰਨਿੰਗ ਦਾ ਟੀਚਾ ਪ੍ਰਾਪਤ ਹੋਇਆ ਹੈ। ਡਿਪਟੀ ਕਮਿਸ਼ਨਰ ਵੱਲੋਂ ਮਮੂਹ ਬੇਲਰ ਮਾਲਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਜ਼ਿਲ੍ਹੇ ਵਿਚ ਪਿਛਲੇ ਸਾਲਾਂ ਦੌਰਾਨ ਵੱਧ ਅੱਗ ਲੱਗਣ ਵਾਲੀਆਂ ਘਟਨਾਵਾਂ ਵਾਲੇ ਪਿੰਡਾਂ ਨੂੰ ਪਹਿਲ ਦੇਣ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਡਾ. ਰਜਿੰਦਰ ਕੁਮਾਰ ਕੰਬੋਜ ਵੱਲੋਂ ਸਮੂਹ ਬੇਲਰ ਮਾਲਕਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਉਹ ਆਪਣੀਆਂ ਮਸ਼ੀਨਾਂ ਦੀ ਰਿਪੇਅਰ ਪਹਿਲਾਂ ਹੀ ਕਰਵਾ ਲੈਣ ਤਾਂ ਕਿ ਸੀਜ਼ਨ ਦੌਰਾਨ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹੇ ਵਿਚ 100 ਤੋਂ ਵੱਧ ਬੇਲਰ ਚੱਲ ਰਹੇ ਹਨ, ਜਿਨ੍ਹਾਂ ਉੱਪਰ ਸਰਕਾਰ ਵੱਲੋਂ ਸਬਸਿਡੀ ਵੀ ਮੁੱਹਈਆ ਕਰਵਾਈ ਗਈ ਹੈ। ਇਸ ਮੌਕੇ ਸਹਾਇਕ ਖੇਤੀਬਾੜੀ ਇੰਜੀਨੀਅਰ ਇੰਜ: ਚੰਦਨ ਸ਼ਰਮਾ,ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਕੁਲਵਿੰਦਰ ਕੌਰ ਗਿੰਡੇ, ਫੰਕਸ਼ਨਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨੇਹਾ ਸਹੋਤਾ ਤੋਂ ਇਲਾਵਾ ਬੇਲਰ ਮਾਲਕ ਅਤੇ ਇੰਡਸਟਰੀ ਦੇ ਮਾਲਕ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਝੋਨੇ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਅੱਗ ਲਗਾਉਣ ‘ਤੇ ਪਾਬੰਦੀ
Next articleਡਿਪਟੀ ਕਮਿਸ਼ਨਰ ਨੇ ਬਲਾਕ ਮਾਹਿਲਪੁਰ ‘ਚ ਪਰਾਲੀ ਦੇ ਪ੍ਰਬੰਧਨ ਦਾ ਲਿਆ ਜਾਇਜ਼ਾ