HOME ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਰਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਲਗਾਏ ਕੈਂਪ ‘ਚ...

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਰਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਲਗਾਏ ਕੈਂਪ ‘ਚ 49 ਔਰਤਾਂ ਦਾ ਮੁਫ਼ਤ ਆਈ ਸਕੈਨ ਬ੍ਰੈਸਟ ਟੈਸਟ ਕੀਤਾ

2

ਕੈਂਪ ਦੌਰਾਨ ਲੋਕਾਂ ਨੂੰ ਵੰਡੀਆਂ ਗਈਆਂ ਮੁਫ਼ਤ ਦਵਾਈਆਂ ਅਤੇ ਕੀਤੇ ਗਏ ਮੁਫ਼ਤ ਟੈਸਟ 

ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ  ਗੁਲਪ੍ਰੀਤ ਸਿੰਘ ਔਲਖ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਐਸ.ਬੀ.ਆਈ ਕਾਰਡ ਅਤੇ ਵਰਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਮੁਫ਼ਤ ਹੈਲਥ ਕੈਂਪ ਲਗਾਇਆ ਗਿਆ ਜਿਸ ਵਿੱਚ 49 ਔਰਤਾਂ ਦਾ ਮੁਫ਼ਤ ਆਈ ਸਕੈਨ ਬ੍ਰੈਸਟ ਟੈਸਟ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਸਹੀ ਸਮੇ ਉੱਤੇ ਬਿਮਾਰੀਆਂ ਦਾ ਪਤਾ ਲੱਗ ਜਾਣ ਅਤੇ ਇਲਾਜ ਸ਼ੁਰੂ ਹੋ ਜਾਣ ਨਾਲ ਕੀਮਤੀ ਮਨੁੱਖੀ ਜੀਵਨ ਨੂੰ ਸੁਰੱਖਿਅਤ ਕੀਤਾ ਜਾ ਸਕਦਾ ਹੈ। ਇਸ ਮੰਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿਹਤ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 334 ਵਿਅਕਤੀਆਂ ਦੇ ਟੈਸਟ ਕੀਤੇ ਗਏ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਮ ਲੋਕਾਂ ਅਤੇ ਮੁਲਾਜ਼ਮਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ, ਰਜਿਸਟ੍ਰੇਸ਼ਨ ਕਰਨ ਉਪਰੰਤ ਮੈਮੋਗ੍ਰਾਫੀ, ਪਾਪ ਸਮਿਅਰ, ਪੀ ਐੱਸ ਏ, ਬੋਨ ਟੈਸਟ, ਓਰਲ ਸਕ੍ਰੀਨਿੰਗ, ਅੱਖਾਂ ਦਾ ਚੈੱਕਅਪ ਆਦਿ ਸਮੇਤ ਬੀ.ਪੀ ਅਤੇ ਸ਼ੁਗਰ ਦਾ ਟੈਸਟ ਕੀਤਾ ਗਿਆ। ਇਸ ਮੌਕੇ ‘ਤੇ ਲੋਕਾਂ ਨੂੰ ਬੀਮਾਰੀਆਂ ਤੋਂ ਰੋਕਥਾਮ ਸਬੰਧੀ ਜਾਣੂੰ ਕਰਵਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ (ਜ) ਬਲਬੀਰ ਰਾਜ ਸਿੰਘ ਵੱਲੋਂ ਕੈਂਪ ਦਾ ਨਿਰੀਖਣ ਕੀਤਾ ਗਿਆ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਕੈਂਪ ਵਿੱਚ ਲੋਕਾਂ ਦੀ ਜਨਰਲ ਮੈਡੀਕਲ ਜਾਂਚ ਤੋਂ ਇਲਾਵਾ ਮੁਫ਼ਤ ਦਵਾਈਆਂ ਅਤੇ ਟੈਸਟ ਕੀਤੇ ਗਏ ਹਨ। ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਵੱਲੋਂ ਆਈ ਟੀਮਾਂ ਦੀ ਸ਼ਲਾਘਾ ਕੀਤੀ ਗਈ ਅਤੇ ਟੀਮ ਨੂੰ ਸਨਮਾਨਿਤ ਕੀਤਾ ਗਿਆ। ਕੈਂਪ ਵਿੱਚ ਮਿਲਣ ਵਾਲੀਆ ਸੇਵਾਵਾਂ ਦਾ ਆਮ ਲੋਕਾਂ ਵੱਲੋਂ ਸ਼ਲਾਘਾ ਕੀਤੀ ਗਈ ਹੈ ਅਤੇ ਕਿਹਾ ਗਿਆ ਕਿ ਇਸ ਤਰ੍ਹਾਂ ਦੇ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਨੂੰ ਅੱਗੇ ਵੀ ਲਗਾਉਣੇ ਚਾਹੀਦੇ ਹਨ ਤਾਂ ਜੋ ਵੱਧ ਤੋਂ ਵੱਧ ਆਮ ਲੋਕ ਇਨ੍ਹਾਂ ਮੁਫਤ ਟੈਸਟ ਸੇਵਾ ਦਾ ਲਾਭ ਉਠਾ ਸਕਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਦੋ ਦਿਨਾ ਯੁਵਾ ਕੌਸ਼ਲ ਉਤਸਵ 3.0 ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ਜੋਸ਼ ਨਾਲ ਸਮਾਪਤ |
Next articleਲਿਬਰੇਸ਼ਨ ਵਲੋਂ ਰਣਜੀਤ ਸਿੰਘ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਕਤਲ ਕਰਨ ਦੀ ਸਖ਼ਤ ਨਿੰਦਾ