HOME ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ ਤੇ ਰੱਖੀ ਜਾ ਰਹੀ...

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ ਤੇ ਰੱਖੀ ਜਾ ਰਹੀ ਹੈ ਪੈਨੀ ਨਜ਼ਰ – ਡਿਪਟੀ ਕਮਿਸ਼ਨਰ

7
ਡਿਪਟੀ ਕਮਿਸ਼ਨਰ ਗੁਲਪ੍ਰਤੀ ਸਿੰਘ

ਕਾਲਾ ਬਜਾਰੀ ਕਰਨ ਵਾਲਿਆਂ ਪਰ ਹੋਵੇਗੀ ਸਖਤ ਕਾਰਵਾਈ

ਨਵਾਂਸ਼ਹਿਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਗੁਲਪ੍ਰਤੀ ਸਿੰਘ ਨੇ ਜ਼ਿਲ੍ਹਾ ਵਾਸੀਆ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹੇ ਵਿੱਚ ਐਲ.ਪੀ.ਜੀ. ਸੈਲੰਡਰ, ਪੈਟਰੋਲ ਜਾਂ ਡੀਜ਼ਲ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਜਰੂਰੀ ਵਸਤਾਂ ਦੀ ਉਪਲਬੱਧਤਾ ਬਾਰੇ ਡਰਨ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਗੈਸ ਏਜੰਸੀਆਂ ’ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਕਾਲਾ ਬਾਜ਼ਾਰੀ ਨਹੀਂ ਹੋਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੁਹਾਰਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡੀਜ਼ਲ ਤੇ ਪੈਟਰੋਲ ਅਤੇ ਐਲ.ਪੀ.ਜੀ. ਦੀ ਉਪਲੱਬਤਾ ਨੂੰ ਯਕੀਨੀ ਬਣਾਉਣ ਲਈ ਸਥਿਤੀ ੳਤੇ ਬਾਰੀਕੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ’ਤੇ ਅਧਿਕਾਰੀਆਂ, ਐਲ.ਪੀ.ਜੀ ਅਤੇ ਪੈਟਰੋਲੀਅਮ ਡੀਲਰਾਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਜਰੂਰੀ ਚੀਜਾਂ ਦੇ ਸਟਾਕ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਐਲ.ਪੀ.ਜੀ. ਅਤੇ ਪੈਟਰੋਲੀਅਮ ਪਦਾਰਥਾ ਉਪਲਬੱਧ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਘਬਰਾਕੇ ਪੈਟਰੋਲ,ਡੀਜ਼ਲ ਤੇ ਐਲ.ਪੀ.ਜੀ.ਸਿਲੰਡਰ ਖ਼ਰੀਦ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਤੀਰਾ ਬੇਲੋੜੀ ਪਰੇਸ਼ਾਨੀ ਅਤੇ ਸਪਲਾਈ ਚੇਨ ਦੇ ਪ੍ਰਬੰਧ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਹੀ ਜਰੂਰੀ ਚੀਜਾਂ ਦੀ ਦੂਰਵਰਤੋਂ ਨੂੰ ਰੋਕਣ ਲਈ ਜਰੂਰੀ ਸੇਵਾਵਾਂ ਪ੍ਰਬੰਧਨ ਕਾਨੂੰਨ (ਈ.ਐਸ.ਐਮ.ਏ.) ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਤਾੜਨਾ ਕੀਤੀ ਜਰੂਰੀ ਚੀਜਾਂ ਜਿਵੇਂ ਐਲ.ਪੀ.ਜੀ. ਸਿਲੰਡਰ ਅਤੇ ਪੈਟਰੋਲੀਅਮ ਪਦਾਰਥਾਂ ਦੀ ਕਾਲਾ ਬਜਾਰੀ ਕਰਨ ਵਾਲਿਆ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਵਾਸੀਆ ਲਈ ਜਰੂਰੀ ਚੀਜਾਂ ਦੀ ਸਪਲਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਸੁਚੱਜੇ ਢੰਗ ਨਾਲ ਆਪਣੇ ਐਲ.ਪੀ.ਜੀ. ਸਿਲੰਡਰ ਦੀ ਬੁਕਿੰਗ ਕਰਵਾਉਣ ਅਤੇ ਕਿਸੇ ਨੂੰ ਬੁਕਿੰਗ ਤੋਂ ਬਿਨਾਂ ਸਿਲੰਡਰ ਨਹੀਂ ਦਿੱਤਾ ਜਾਵੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਮਨੁੱਖੀ ਅਧਿਕਾਰ ਕਾਰਕੁਨ ਲਿੰਗਾਰਾਜ ਆਜ਼ਾਦ ਤੇ ਸੁਰੇਸ਼ ਸੰਗਰਾਮ ਨੂੰ ਤੁਰੰਤ ਰਿਹਾ ਕੀਤਾ ਜਾਵੇ – ਜਮਹੂਰੀ ਫਰੰਟ
Next articleਐਲ.ਪੀ.ਜੀ, ਪੈਟਰੋਲ ਤੇ ਡੀਜ਼ਲ ਦੀ ਸਪਲਾਈ ਲਗਾਤਾਰ ਜਾਰੀ, ਘਬਰਾਉਣ ਦੀ ਲੋੜ ਨਹੀਂ – ਡਿਪਟੀ ਕਮਿਸ਼ਨਰ