ਕਪੂਰਥਲਾ , (ਸਮਾਜ ਵੀਕਲੀ) (ਕੌੜਾ)– ਭਾਸ਼ਾ ਦਫਤਰ ਕਪੂਰਥਲਾ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਸਟਾਫ਼ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਿਸਾਨ ਸਿਖਲਾਈ ਕੈਂਪ ਤੇ ਖੇਤੀ ਪ੍ਰਦਰਸ਼ਨੀ ਮੌਕੇ ਵਿਸ਼ਾਲ ਪੁਸਤਕ ਪ੍ਰਦਰਸ਼ਨੀ ਲਗਾਈ ਗਈ । ਪੁਸਤਕ ਪ੍ਰਦਰਸ਼ਨੀ ਦੌਰਾਨ ਆਮ ਲੋਕਾਂ ਵੱਲੋਂ ਵੀ ਕਿਤਾਬਾਂ ਵੇਖਣ ਅਤੇ ਖਰੀਦਣ ਲਈ ਬਹੁਤ ਦਿਲਚਸਪੀ ਵਿਖਾਈ ਗਈ। ਇਸ ਮੌਕੇ ਪ੍ਰਦਰਸ਼ਨੀ ਦਾ ਨਿਰੀਖਣ ਕਰਨ ਲਈ ਵਿਸ਼ੇਸ਼ ਤੌਰ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਕਪੂਰਥਲਾ ਸੱਜਣ ਸਿੰਘ ਚੀਮਾ,ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ,ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਡਾ. ਹਰਕਮਲਪ੍ਰਿਤਪਾਲ ਸਿੰਘ ਭਰੋਤ ਤੇ ਹੋਰ ਸ਼ਖ਼ਸੀਅਤਾਂ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਦੇ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸ਼ੋਸ਼ਲ ਮੀਡੀਆ ਦੇ ਦੌਰ ਵਿੱਚ ਆਮ ਲੋਕਾਂ ਨੂੰ ਕਿਤਾਬਾਂ ਨਾਲ ਜੋੜਨਾ ਸਮੇਂ ਦੀ ਮੁੱਖ ਮੰਗ ਹੈ। ਕਿਤਾਬਾਂ ਹੀ ਸੋਚ ਤੇ ਸਮਾਜ ਨੂੰ ਬਦਲਦੇ ਵਕਤ ਤੇ ਸਹੀ ਫ਼ੈਸਲੇ ਲੈਣ ਤੇ ਤਰੱਕੀਆਂ ਦੇ ਰਾਹ ਬਣਾਉਣ ਯੋਗ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਕਿਤਾਬ ਵਿੱਚੋਂ ਸਾਨੂੰ ਜਿੰਦਗੀ ਜਿਉਣ ਤੇ ਅੱਗੇ ਵਧਣ ਦੀ ਸੇਧ ਮਿਲਦੀ ਹੈ ਇਸ ਲਈ ਸਾਨੂੰ ਸਭ ਨੂੰ ਵੱਧ ਤੋਂ ਵੱਧ ਕਿਤਾਬਾਂ ਪੜਨੀਆਂ ਚਾਹੀਦੀਆਂ ਹਨ। ਇਸ ਮੌਕੇ ਉਨ੍ਹਾਂ ਜਿਲ੍ਹਾ ਭਾਸ਼ਾ ਅਫਸਰ ਜਸਪ੍ਰੀਤ ਕੌਰ ਨੂੰ ਪ੍ਰਦਰਸ਼ਨੀ ਦੇ ਆਯੋਜਨ ਦੀ ਵਧਾਈ ਦਿੱਤੀ । ਇਸ ਮੌਕੇ ਜਿਲ੍ਹਾ ਭਾਸ਼ਾ ਅਫਸਰ ਜਸਪ੍ਰੀਤ ਕੌਰ ਨੇ ਦੱਸਿਆ ਕਿ ਵਿਭਾਗ ਵਲੋਂ ਹਮੇਸ਼ਾਂ ਪੁਸਤਕ ਪ੍ਰਦਰਸ਼ਨੀਆਂ ਲਗਾਈਆਂ ਜਾਂਦੀਆਂ ਹਨ ਜਿਸ ਨਾਲ ਲੋਕਾਂ ਅੰਦਰ ਕਿਤਾਬਾਂ ਨਾਲ ਜੁੜਨ ਦੀ ਪ੍ਰੇਰਨਾ ਮਿਲਦੀ ਹੈ। ਇਸ ਪੁਸਤਕ ਪ੍ਰਦਰਸ਼ਨੀ ਵਿੱਚ ਡਾਕਟਰ ਜਸਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ,ਪਰਮਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ, ਤਰਸੇਮ ਸਿੰਘ ਥਿੰਦ, ਲਖਪਤ ਰਾਏ ਸਟੇਟ ਅਵਾਰਡੀ, ਦਿਲਬਾਗ ਸਿੰਘ ਗਿੱਲ, ਹਰਜੀਤ ਸਿੰਘ, ਪਰਮਜੀਤ ਸਿੰਘ ਬਾਊਪੁਰ, ਲਖਵੀਰ ਸਿੰਘ ਖਿੰਡਾ, ਸਿਮਰਨਜੀਤ ਸਿੰਘ, ਗਗਨਦੀਪ ਸਿੰਘ, ਸਮੇਤ ਇਲਾਕੇ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖਸੀਅਤਾਂ ਅਤੇ ਲੋਕਾਂ ਵੱਲੋਂ ਵੱਡੀ ਪੱਧਰ ਤੇ ਸ਼ਿਰਕਤ ਕੀਤੀ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj