ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਜਨਤਕ ਥਾਵਾਂ ‘ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ ’ਤੇ ਜਲੂਸ ਕੱਢਣ/ਮੀਟਿੰਗਾਂ ਕਰਨ/ਰੈਲੀ ਕਰਨ ’ਤੇ ਪਾਬੰਦੀ ਲਾਈ ਹੈ। ਇਹ ਪਾਬੰਦੀ 30 ਨਵੰਬਰ, 2024 ਤੱਕ ਲਾਗੂ ਰਹੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਕੀਤੀ ਜਾ ਸਕਦੀ ਹੈ। ਪੁਲਿਸ/ਆਰਮੀ ਵਰਦੀ ਵਿਚ ਮਿਲਟਰੀ ਅਮਲਾ ਅਤੇ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਅਤੇ ਵਿਆਹ/ਸੋਗਮਈ ਇਕੱਠਾਂ/ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦੇ ਅੰਦਰ ਪ੍ਰਮਾਤਮਾ ਦੀ ਉਸਤਤ-ਸ਼ਬਦ ਕੀਰਤਨ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੱਚਿਆਂ ਨੂੰ ਬਾਲ ਅਧਿਕਾਰਾਂ ਅਤੇ ਪੋਕਸੋ ਐਕਟ ਸਬੰਧੀ ਕੀਤਾ ਜਾਗਰੂਕ
Next articleਦਿਵਿਆਂਗਜਨ ਦੀ ਭਲਾਈ ਦੇ ਖੇਤਰ ਵਿਚ ਯੋਗਦਾਨ ਪਾਉਣ ਬਦਲੇ ਸਟੇਟ ਪੁਰਸਕਾਰਾਂ ਲਈ 30 ਤੱਕ ਮੰਗੀਆਂ ਅਰਜ਼ੀਆਂ