ਸ਼ਹੀਦ ਭਗਤ ਸਿੰਘ ਨਗਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਨਤਕ ਥਾਵਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਵਾਂ ’ਤੇ ਕਿਸੇ ਵਿਅਕਤੀ ਵਲੋਂ ਨਾਹਰੇ ਲਗਾਉਣਾ/ਭੜਕਾਊ ਭਾਸ਼ਣ ਦੇਣ ’ਤੇ, ਜਨਤਕ ਥਾਵਾਂ ਉਤੇ ਮੀਟਿੰਗਾਂ ਕਰਨ/ਜਲੂਸ ਕੱਢਣ ਅਤੇ ਪਿੰਡਾਂ/ਸ਼ਹਿਰਾਂ ਦੀ ਹਦੂਦ ਅੰਦਰ ਵੀ ਕਿਸੇ ਕਿਸਮ ਦੀ ਰੈਲੀ ਕਰਨ ਸਬੰਧੀ ਮਨਾਹੀ ਦੇ ਆਦੇਸ਼ ਜਾਰੀ ਕੀਤੇ ਹਨ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵਿਸ਼ੇਸ ਹਾਲਤਾਂ ਜਾਂ ਮੌਕਿਆਂ ਉਪਰ ਪ੍ਰਬੰਧਕਾਂ ਵਲੋਂ ਲਿਖਤੀ ਬੇਨਤੀ ਕਰਨ ਤੇ ਸਬੰਧਿਤ ਉਪ ਮੰਡਲ ਮੈਜਿਸਟਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਅਤੇ ਜਲੂਸ ਵਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਕੀਤੀਆਂ/ਕੱਢੇ ਜਾ ਸਕਦੇ ਹਨ। ਇਹ ਹੁਕਮ ਪੁਲਿਸ/ਆਰਮੀ ਵਰਦੀ ਵਿੱਚ ਮਿਲਟਰੀ ਅਮਲਾ, ਡਿਊਟੀ ‘ਤੇ ਕੋਈ ਵੀ ਹੋਰ ਸਰਕਾਰੀ ਕਰਮਚਾਰੀ, ਵਿਆਹ/ਸ਼ਾਦੀ/ਸ਼ੌਕਮਈ ਇਕੱਠ/ਧਾਰਮਿਕ ਅਸਥਾਨਾਂ/ਸੰਸਥਾਵਾਂ ਦੇ ਅੰਦਰ-ਪ੍ਰਮਾਤਮਾ/ਅਕਾਲ ਪੁਰਖ ਦੀ ਉਸਤਿਤ-ਸ਼ਬਦ ਕੀਰਤਨ ਕਰਨ ’ਤੇ ਲਾਗੂ ਨਹੀਂ ਹੋਵੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮ/ਜਨਤਕ ਇਕੱਠਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ, ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਪਰੋਕਤ ਹੁਕਮ ਹੁਕਮ 15 ਜੂਨ ਤੋਂ 14 ਅਗਸਤ 2026 ਤੱਕ ਲਾਗੂ ਰਹਿਣਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



