*ਜ਼ਿਲ੍ਹੇ ’ਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ: ਜ਼ਿਲ੍ਹਾ ਮੈਜਿਸਟਰੇਟ*
*ਜ਼ਿਲ੍ਹਾ ਮੈਜਿਸਟ੍ਰੇਟ ਨੇ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਦੋਪਹੀਆ ਵਾਹਨਾਂ ਦੇ ਸਾਇਲੰਸਰ ਨਾਲ ਪਟਾਖੇ ਬਜਾਉਣ ਤੇ ਲਗਾਈ ਪੂਰਨ ਤੌਰ ਤੇ ਪਾਬੰਦੀ*
*ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ*
ਸ਼ਹੀਦ ਭਗਤ ਸਿੰਘ ਨਗਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਦੋ-ਪਹੀਆਂ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ ਕੇ ਡਰਾਈਵਿੰਗ ਕਰਨ ’ਤੇ ਪਾਬੰਦੀ ਲਾਈ ਹੈ। ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲੱਰਜੀ ਦੀ ਵਜਾਹ ਕਾਰਨ ਮੈਡੀਕਲ ਸੁਪਰਵਿਜਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ ਪਹਿਨੀ ਹੋਵੇ। ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿੱਚ ਦੱਸਿਆ ਹੈ ਕਿ ਬਜਾਰਾਂ ਵਿੱਚ ਆਮ ਤੌਰ ਤੇ ਮੂੰਹ ਢੱਕ ਕੇ ਵਹੀਕਲ ਚਾਲਕਾਂ (ਖਾਸ ਤੌਰ ‘ਤੇ ਦੋ-ਪਹੀਆਂ ਵਹੀਕਲ ਚਾਲਕਾਂ) ਵੱਲੋਂ ਲੁਟਾਂ–ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ, ਮੂੰਹ ਢੱਕਣ ਨਾਲ ਅਪਰਾਧ ਕਰਨ ਵਾਲਿਆਂ ਦੀ ਪਹਿਚਾਣ ਕਰਨ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਜ਼ਿਲ੍ਹੇ ਅੰਦਰ ਮੂੰਹ ਢੱਕ ਕੇ ਅਪਰਾਧਕ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 16 ਮਾਰਚ 2026 ਤੱਕ ਲਾਗੂ ਰਹੇਗਾ। ਜ਼ਿਲ੍ਹਾ ਮੈਜਿਸਟ੍ਰੇਟ ਨੇ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਦੋਪਹੀਆ ਵਾਹਨਾਂ ਦੇ ਸਾਇਲੰਸਰ ਨਾਲ ਪਟਾਖੇ ਬਜਾਉਣ ਤੇ ਲਗਾਈ ਪੂਰਨ ਤੌਰ ਤੇ ਪਾਬੰਦੀ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਅਤੇ ਆਮ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਦੇ ਲਈ ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਸਾਇਲੰਸਰ ਨਾਲ ਪਟਾਖੇ ਬਜਾਉਣ ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਸਾਇਲੰਸਰ ਬਦਲਣ ਵਾਲੇ ਦੁਕਾਨਦਾਰਾਂ/ਮਕੈਨਿਕਾ ਅਤੇ ਸਾਇਲੰਸਰ ਨਾਲ ਪਟਾਖੋ ਬਜਾਉਣ ਵਾਲੇ ਵਾਹਨ ’ਤੇ ਵੀ ਲਾਗੂ ਹੋਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਵਿੱਚ ਸਪਸ਼ੱਟ ਕੀਤਾ ਹੈ ਕਿ ਜ਼ਿਲ੍ਹੇ ਵਿਖੇ ਸਮਾਜ ਵਿਰੋਧੀ ਸ਼ਰਾਰਤੀ ਅਨਸਰਾਂ ਵੱਲੋਂ ਦੋਪਹੀਆ ਵਾਹਨ (ਖਾਸ ਕਰਕੇ ਬੁਲਟ ਮੋਟਰਸਾਈਕਲ ਦੇ ਸਾਇਲੰਸਰ ਬਦਲਵਾ ਕੇ ਸਾਇਲੰਸਰ ਨਾਲ ਪਟਾਖੇ ਬਜਾਏ ਜਾਂਦੇ ਹਨ। ਇਨ੍ਹਾਂ ਪਟਾਖਿਆਂ ਦੀ ਆਵਾਜ ਆਮ ਸੁਣਨ ਦੀ ਸਮੱਰਥਾ ਤੋਂ ਵੱਧ ਹੋਣ ਕਰਕੇ ਸ਼ੋਰ ਪ੍ਰਦੂਸ਼ਣ ਵਿੱਚ ਵਾਧਾ ਹੋਣ ਦੇ ਨਾਲ-ਨਾਲ ਆਮ ਲੋਕਾਂ/ਬਜੁਰਗ ਅਤੇ ਬੱਚਿਆਂ ਦੇ ਕੰਨਾਂ ਦੀਆਂ ਨਸਾਂ ਉੱਤੇ ਮਾੜਾ ਪ੍ਰਭਾਵ ਪੈਂਦਾ ਹੈ। ਪਟਾਖੇ ਦੀ ਅਵਾਜ, ਰਾਤ ਸਮੇਂ ਸੋ ਰਹੇ ਲੋਕਾਂ ਨੂੰ ਅਚਾਨਕ ਡਰਾ ਦਿੰਦੀ ਹੈ, ਜਿਸ ਕਰਕੇ ਮਾਨਸਿਕ ਤਣਾਅ ਵੱਧਦਾ ਹੈ। ਇਸ ਤੋਂ ਇਲਾਵਾ ਸਾਇਲੰਸਰ ਨਾਲ ਬਜਾਏ ਜਾਂਦੇ ਪਟਾਖੇ ਦੀ ਤਿੱਖੀ ਅਤੇ ਉੱਚੀ ਅਵਾਜ ਕਾਰਨ ਦਿਲ ਦੇ ਮਰੀਜਾਂ ਦਾ ਜਾਨੀ/ਮਾਲੀ ਨੁਕਸਾਨ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ। ਇਸ ਲਈ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਅਤੇ ਆਮ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਦੇ ਲਈ ਉਕਤ ਹੁਕਮ ਜਾਰੀ ਕੀਤਾ ਗਿਆ ਹੈ। ਇਹ ਹੁਕਮ 16 ਮਾਰਚ 2026 ਤੱਕ ਲਾਗੂ ਰਹੇਗਾ। ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ
ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਇੱਕ ਹੁਕਮ ਜਾਰੀ ਕੀਤਾ ਹੈ ਕਿ ਪ੍ਰੀਗਾਬਾਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ’ਤੇ ਹੀ ਫਾਰਮੇਸੀ ਵਲੋਂ ਦਿੱਤਾ ਜਾਵੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਫਾਰਮੇਸੀ ਵਲੋਂ ਇਸ ਦਵਾਈ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਨੇ ਆਪਣੇ ਦਫ਼ਤਰ ਦੇ ਪੱਤਰ ਨੰਬਰ ਡਰੱਗਜ਼/2023/452 ਮਿਤੀ 24.8.2023 ਰਾਹੀਂ ਦੱਸਿਆ ਹੈ ਕਿ ਪ੍ਰੀਗਾਬਾਲਿਨ ਦੀ ਵਰਤੋਂ ਫਾਈਬਰੋ ਮਾਇਲਜੀਆ/ਨਿਉਰਲਜੀਆ ਆਦਿ ਬਿਮਾਰੀਆਂ ਨਾਲ ਸਬੰਧਤ ਮਰੀਜ਼ਾਂ ਦੇ ਇਲਾਜ ਲਈ ਆਮ ਤੌਰ ’ਤੇ ਮੈਡੀਕਲ ਸਪੈਸ਼ਲਿਸਟ/ਸਾਈਕੈਟਰਿਸਟ/ਜੀ.ਡੀ.ਐਮ.ਓ ਵਲੋਂ ਕੀਤੀ ਜਾਂਦੀ ਹੈ, ਪਰ ਜ਼ਿਆਦਾ ਮਾਤਰਾ ਵਿੱਚ ਪ੍ਰੀਗਾਬਾਲਿਨ ਦੀ ਦੁਰਵਰਤੋਂ ਨਸ਼ੇ ਦੇ ਤੌਰ ’ਤੇ ਕੀਤੀ ਜਾ ਸਕਦੀ ਹੈ। ਇਸ ਲਈ ਪ੍ਰੀਗਾਬਾਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ’ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵਲੋਂ ਦਿੱਤੀ ਜਾਣੀ ਚਾਹੀਦੀ ਹੈ। ਇਹ ਹੁਕਮ 16 ਮਾਰਚ 2026 ਤੱਕ ਲਾਗੂ ਰਹੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



