ਸਾਂਝੇ ਅਧਿਆਪਕ ਮੋਰਚੇ ਵਲੋਂ ਸਿੱਖਿਆ ਮੰਤਰੀ ਦੇ ਪਿੰਡ ਪਹਿਲੀ ਦਸੰਬਰ ਦੇ ਰੋਸ ਪ੍ਰਦਰਸ਼ਨ ਦੀ ਤਿਆਰੀ ਲਈ ਕੀਤੀ ਮੀਟਿੰਗ

ਫਿਲੌਰ/ਅੱਪਰਾ  (ਸਮਾਜ ਵੀਕਲੀ) (ਜੱਸੀ) ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਫੈਸਲੇ ਅਨੁਸਾਰ ਸਿੱਖਿਆ ਮੰਤਰੀ ਦੇ ਪਿੰਡ ਪਹਿਲੀ ਦਸੰਬਰ ਨੂੰ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀ ਤਿਆਰੀ ਲਈ ਅੱਜ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰ   ਸੁਰਿੰਦਰ ਕੁਮਾਰ ਪੁਆਰੀ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਜਿਸ ਵਿੱਚ ਕੰਵਲਜੀਤ ਸੰਗੋਵਾਲ, ਤੀਰਥ ਸਿੰਘ ਬਾਸੀ ,ਸੁਖਵਿੰਦਰ ਸਿੰਘ ਮੱਕੜ ,ਵਿਜੇ ਕੁਮਾਰ ਚਿਲਾਂਗ, ਵਿਜੇ ਕੁਮਾਰ ਪ੍ਰਤਾਬਪੁਰਾ ,ਹਰਮਨਜੋਤ ਸਿੰਘ ਵਾਲੀਆ ,ਗੁਰਿੰਦਰ ਸਿੰਘ ,ਜਸਪਾਲ ਸੰਧੂ ,ਵਿਨੋਦ ਕੁਮਾਰ ,ਜਤਿੰਦਰ ਸਿੰਘ ,ਜਗਵਿੰਦਰ ਸਿੰਘ ,ਰਾਜੀਵ ਗੁਪਤਾ ਅਤੇ ਕਰਨ ਕੁਮਾਰ  ਆਗੂ ਹਾਜ਼ਰ ਸਨ।
ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਨਾਲ ਹੋਈ 22 ਅਗਸਤ ਦੀ ਮੀਟਿੰਗ ਦੇ ਫੈਸਲੇ ਨਾ ਲਾਗੂ ਕਰਨ ਦੇ ਰੋਸ ਵਜੋਂ ਦੋਨੋਂ ਡੀ ਐਸ ਈਜ਼ ਰਾਹੀਂ ਰੋਸ ਪੱਤਰ ਸਿੱਖਿਆ ਮੰਤਰੀ ਨੂੰ ਭੇਜੇ ਗਏ ਸਨ। ਜਿਸ ਵਿੱਚ ਸਿੱਖਿਆ ਨੀਤੀ 2020 ਤਹਿਤ ਮਿਡਲ ਸਕੂਲਾਂ ਦੀ ਮਰਜਿੰਗ ਸਬੰਧੀ ਮੋਰਚੇ ਵੱਲੋਂ ਰੋਸ ਪ੍ਰਗਟ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਬਾਅਦ ਹੋਈਆਂ ਲੈਕਚਰਾਰਾਂ ਦੀਆਂ ਪ੍ਰਮੋਸ਼ਨਾਂ ਵਿੱਚ ਵਿਭਾਗ ਨੇ ਆਪਣੀ ਮੰਨ ਮਾਨੀ ਨਾਲ਼  ਅਧਿਆਪਕਾਂ ਨੂੰ ਦੂਰ ਦੁਰਾਡੇ ਸਟੇਸ਼ਨ ਦਿੱਤੇ, ਜਿਸ ਕਾਰਨ ਪੂਰੇ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੋਰਚੇ ਵੱਲੋਂ ਹਰ ਵਰਗ ਦੀਆਂ ਰਹਿੰਦੀਆਂ ਤਰੱਕੀਆਂ ਸਬੰਧੀ, 2018 ਤੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ, ਸੀ ਐਂਡ ਵੀ ਤੋਂ ਮਾਸਟਰ ਕਾਡਰ ਤਰੱਕੀਆਂ, 873 ਡੀਪੀਈ ਭਰਤੀ ਵਿੱਚੋਂ ਰਹਿੰਦੇ ਉਮੀਦਵਾਰਾਂ ਨੂੰ ਜਲਦ ਆਰਡਰ ਦੇਣ ਸਬੰਧੀ, ਪੰਚਾਇਤੀ ਚੋਣਾਂ ਵਿੱਚ ਅਧਿਆਪਕਾਂ ਦੀ ਹੋਈ ਖੱਜਲ ਖੁਆਰੀ ਸਬੰਧੀ ਸਿੱਖਿਆ ਵਿਭਾਗ ਦੇ ਕਿਸੇ ਵੀ ਅਧਿਕਾਰੀ ਜਾਂ ਸਿੱਖਿਆ ਮੰਤਰੀ ਨੇ ਕੋਈ ਨੋਟਿਸ ਨਹੀਂ ਲਿਆ। ਸਗੋਂ ਸੀ ਐਂਡ ਵੀ ਕਾਡਰ ਦੇ ਪੀ ਟੀ ਆਈਜ਼ / ਆਰਟ ਐਂਡ ਕਰਾਫਟ ਟੀਚਰਜ਼ ਤੋਂ ਰਿਕਵਰੀ ਦਾ ਪੱਤਰ ਮੁੜ ਜਾਰੀ ਕੀਤਾ ਗਿਆ ਹੈ। ਸੀ ਈ ਪੀ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਤੋਂ ਹਟਾ ਕੇ ਫਰਜ਼ੀ ਰਿਕਾਰਡ ਬਣਾਉਣ ਲਈ ਉਲਝਾਇਆ ਜਾ ਰਿਹਾ ਹੈ। ਦੂਜੇ ਪਾਸੇ ਇਹ ਫਰਜੀ ਰਿਕਾਰਡ ਚੈਕ ਕਰਨ ਲਈ ਟੀਮਾਂ ਅਧਿਆਪਕਾਂ ਨੂੰ ਅਲੱਗ ਪ੍ਰੇਸ਼ਾਨ ਕਰ ਰਹੀਆਂ ਹਨ। ਪਹਿਲ਼ਾਂ ਅਧਿਆਪਕ ਸਮਰੱਥ ਪ੍ਰੋਜੈਕਟ ਵਿੱਚ ਲੱਗੇ ਹੋਏ ਸਨ, ਹੁਣ ਸੀ ਈ ਪੀ ਕਰਨ ਵਿੱਚ ਲੱਗੇ ਹੋਏ ਹਨ। ਜਦੋਂ ਕਿ ਇਮਤਿਹਾਨ ਨੇੜੇ ਆ ਰਹੇ ਹਨ ਅਤੇ ਸਿਲੇਬਸ ਦੀ ਪੜ੍ਹਾਈ ਵਿਚਾਲੇ ਹੀ ਛੁਡਵਾ ਲਈ ਗਈ ਹੈ। ਜਿਸ ਕਾਰਨ ਅਧਿਆਪਕ ਵਰਗ ਵਿੱਚ ਵਿੱਚ ਭਾਰੀ ਰੋਸ ਹੈ।
ਉਪਰੋਕਤ ਮੰਗਾਂ ਤੋਂ ਇਲਾਵਾ ਬਹੁਤ ਸਾਰੀਆਂ ਵਿਭਾਗੀ ਮੰਗਾਂ ਅਤੇ ਵਿੱਤੀ ਮੰਗਾਂ ਤਨਖਾਹ ਦੁਹਰਾਈ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਬਕਾਏ, ਪੇਂਡੂ ਭੱਤੇ ਸਮੇਤ 37 ਭੱਤਿਆਂ ਦੀ ਬਹਾਲੀ ਆਦਿ ਅਜਿਹੀਆਂ ਹਨ, ਜਿਸ ਪ੍ਰਤੀ ਵਿਭਾਗ ਸੁਹਿਰਦ ਨਹੀਂ ਹੈ, ਜਿਸ ਕਾਰਨ ਪਹਿਲੀ ਦਸੰਬਰ ਨੂੰ ਸਿੱਖਿਆ ਮੰਤਰੀ ਦੇ ਪਿੰਡ ਵੱਡੀ ਗਿਣਤੀ ਵਿੱਚ ਅਧਿਆਪਕ ਰੋਸ ਪ੍ਰਦਰਸ਼ਨ ਕਰਨਗੇ ਤਾਂ ਜੋ ਸੁੱਤੀ ਪਈ ਸਰਕਾਰ ਨੂੰ ਜਗਾਇਆ ਜਾ ਸਕੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleभारत सरकार गौतम अडानी के विरुद्ध भ्रष्टाचार का केस दर्ज कर गिरफ़्तारी करे- एआईपीएफ
Next articleਜਿਲਾ ਜਲੰਧਰ ਦੇ ਆਖਰੀ ਪਿੰਡ ਸਰਹਾਲ ਮੁੰਡੀ ਨੂੰ ਜਿਲਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸਹਿਰ) ਦੇ ਪਿੰਡਾਂ ਨਾਲ ਜੋੜਦੀ ਸੜਕ ਦੀ ਹਾਲਤ ਤਰਸਯੋਗ