HOME ਸਾਂਝਾ ਅਧਿਆਪਕ ਮੋਰਚਾ ਵੱਲੋਂ ਟੈੱਟ ਨੂੰ ਲੈ ਕੇ ਰੋਸ ਮਾਰਚ ਤੇ ਐੱਸ...

ਸਾਂਝਾ ਅਧਿਆਪਕ ਮੋਰਚਾ ਵੱਲੋਂ ਟੈੱਟ ਨੂੰ ਲੈ ਕੇ ਰੋਸ ਮਾਰਚ ਤੇ ਐੱਸ ਡੀ ਐੱਮ ਦਫਤਰ ਦਾ ਘੇਰਾਉ

3
ਕੈਪਸ਼ਨ- ਸਾਂਝਾ ਅਧਿਆਪਕ ਮੋਰਚੇ ਦੇ ਆਗੂ ਐਸ ਡੀ ਐਮ ਦਫਤਰ ਦਾ ਘਿਰਾਓ ਕਰਨ ਸਮੇਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਅਤੇ ਤਹਿਸੀਲਦਾਰ ਪਰਮਿੰਦਰ ਸਿੰਘ ਨੂੰ ਮੰਗ ਪੱਤਰ ਦਿੰਦੇ ਹੋਏ ਅਧਿਆਪਕ ਆਗੂ

 ਸਰਕਾਰ ਵਿਰੁੱਧ ਕੀਤੀ ਰੋਸ਼ ਭਰਪੂਰ  ਨਾਅਰੇਬਾਜ਼ੀ , ਟੈੱਟ ਸਬੰਧੀ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਨ ਲਈ ਮੁੱਖ ਮੰਤਰੀ ਦੇ ਨਾਂ ਦਿੱਤੇ ਮੰਗ ਪੱਤਰ

ਕਪੂਰਥਲਾ   (ਸਮਾਜ ਵੀਕਲੀ)   ( ਕੌੜਾ  ) – ਸਾਂਝਾ ਅਧਿਆਪਕ ਮੋਰਚੇ ਵੱਲੋਂ ਜਬਰੀ ਥੋਪੇ ਜਾ ਰਹੇ ਟੈਟ ਦੇ ਟੈਸਟ,16 ਫ਼ੀਸਦੀ ਡੀ ਏ ਨਾ ਦੇਣ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਦੇ ਵਿਰੋਧ ਵਿੱਚ  ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦੇ ਦਿੱਤੇ  ਸੱਦੇ ਤਹਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਵੱਖ ਵੱਖ ਅਧਿਆਪਕ ਜਥੇਬੰਦੀਆਂ ਵੱਲੋਂ ਵਿਸ਼ਾਲ ਰੋਸ ਮਾਰਚ ਕਰਦਿਆਂ ਸਰਕਾਰ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ। ਇਸ ਤੋਂ ਪਹਿਲਾਂ ਬਲਾਕ ਸਿੱਖਿਆ ਦਫ਼ਤਰ ਮੂਹਰੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਗੋਰਮਿੰਟ ਟੀਚਰ ਯੂਨੀਅਨ ਦੇ ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ,ਪ੍ਰਧਾਨ ਸੁਖਚੈਨ ਸਿੰਘ ਬੱਧਣ,  ਡੈਮੋਕ੍ਰੇਟਿਕ ਟੀਚਰ ਫਰੰਟ ਦੇ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਸੀਨੀਅਰ ਆਗੂ ਜੈਮਲ ਸਿੰਘ, ਤੇਜਿੰਦਰ ਸਿੰਘ ਅਲੌਦੀਪੁਲ ,ਬਲਬੀਰ ਸਿੰਘ , ਗੁਰਦੀਪ ਸਿੰਘ ਧੰਮ, ਬਲਵਿੰਦਰ ਸਿੰਘ ਭੰਡਾਲ,ਪਵਨ ਕੁਮਾਰ  ਜੋਸ਼ੀ,ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਬਲਜੀਤ ਸਿੰਘ ਟਿੱਬਾ, ਅਧਿਆਪਕ ਦਲ ਦੇ ਆਗੂ ਮਨਜਿੰਦਰ ਸਿੰਘ ਧੰਜੂ, ਅਮਰੀਕ ਸਿੰਘ ਰੰਧਾਵਾ ਨੇ ਸੰਬੋਧਨ ਕਰਦਿਆਂ ਕਿਹਾ  ਕਿ ਸੁਪਰੀਮ ਕੋਰਟ ਨੇ ਐਨ ਸੀ ਟੀ ਈ ਦੇ ਨੋਟੀਫਿਕੇਸ਼ਨ ਦੀ ਅਣਦੇਖੀ ਕਰਦਿਆਂ 01.09.2025 ਦੇ ਫੈਸਲੇ ਕਾਰਨ ਸਭ ਅਧਿਆਪਕਾਂ ‘ਤੇ ਬੇਲੋੜੀ ਟੈੱਟ ਦੀ ਸ਼ਰਤ ਥੋਪ ਦਿੱਤੀ ਗਈ ਹੈ, ਜ਼ੋ ਕਿ ਗੈਰ ਸੰਵਿਧਾਨਿਕ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਮੰਤਰੀ, ਮੁੱਖ ਮੰਤਰੀ ਜਾਂ ਪੰਜਾਬ ਸਰਕਾਰ ਵੱਲੋਂ ਇਸ ਗੈਰ ਸੰਵਿਧਾਨਿਕ ਫੈਸਲੇ ਵਿਰੁੱਧ ਨਾ ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਪਾਈ ਗਈ ਹੈ ਅਤੇ ਨਾ ਹੀ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਕੇ ਅਧਿਆਪਕਾਂ ਨੂੰ ਰਾਹਤ ਦਿੱਤੀ ਗਈ ਹੈ। ਸਗੋਂ ਕੁਝ ਕੈਟਾਗਰੀਆਂ ਨੂੰ 2017 ਦੇ ਇੱਕ ਪੱਤਰ ਅਨੁਸਾਰ ਪਦਉਨਤੀਆਂ ਸਮੇਂ ਟੈੱਟ ਤੋਂ ਛੋਟ ਦਿੱਤੀ ਗਈ ਸੀ, ਉਹ ਪੱਤਰ ਵੀ ਸੁਪਰੀਮ ਕੋਰਟ ਦੇ ਫੈਸਲੇ ਉਪਰੰਤ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਵਾਪਸ ਲੈ ਲਿਆ ਗਿਆ ਹੈ ਅਤੇ ਅਧਿਆਪਕਾਂ ਦੀਆਂ ਪਦਉਨਤੀਆਂ ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਧੱਕੇ ਵਿਰੁੱਧ ਅਧਿਆਪਕ ਜਥੇਬੰਦੀਆਂ ਵੱਲੋਂ 22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਸਰਕਾਰ ਦੀ ਬਦਨੀਤੀ ਕਾਰਨ ਹੀ ਅਧਿਆਪਕਾਂ ਵਲੋਂ ਲਗਭਗ ਦੋ ਘੰਟੇ ਜੀ  ਟੀ ਰੋਡ ਜਾਮ ਕਰਨਾ ਪਿਆ। ਜਿਸ ਉਪਰੰਤ 27 ਫਰਵਰੀ ਨੂੰ ਸਿੱਖਿਆ ਮੰਤਰੀ ਪੰਜਾਬ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ। ਇਸ ਮਹੱਤਵਪੂਰਨ ਮੀਟਿੰਗ ਨੂੰ ਸਿੱਖਿਆ ਮੰਤਰੀ ਵਲੋਂ ਇੱਕ ਦਿਨ ਪਹਿਲਾਂ ਮੁਲਤਵੀ ਕਰਕੇ ਅੱਗੇ ਪਾ ਦਿੱਤਾ ਗਿਆ। ਆਗੂਆ ਨੇ ਕਿਹਾ ਕਿ ਨਾ ਹੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ 16 ਫੀਸਦੀ ਡੀ ਏ ਦੀਆਂ ਕਿਸ਼ਤਾਂ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਨਹੀਂ ਕੀਤਾ ਜਾ ਰਿਹਾ ਹੈ। ਜ਼ੋ ਕਿ ਮੁਲਾਜ਼ਮਾਂ ਨਾਲ ਵੱਡਾ ਧੋਖਾ ਕੀਤਾ ਜਾ ਰਿਹਾ ਹੈ।ਇਸ ਮੌਕੇ ਇਕੱਤਰ ਹੋਏ ਅਧਿਆਪਕਾਂ ਨੇ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿੱਚ ਰੋਸ ਮਾਰਚ ਕਰਦਿਆਂ ਐਸ ਡੀ ਐਮ ਦਫਤਰ ਦਾ ਘਿਰਾਓ ਕੀਤਾ।ਇਸ ਮੌਕੇ ਤਹਿਸੀਲਦਾਰ ਪਰਮਿੰਦਰ ਸਿੰਘ ਨੇ ਅਧਿਆਪਕ ਜਥੇਬੰਦੀਆਂ ਕੋਲੋਂ ਮੰਗ ਪੱਤਰ ਲਿਆ ਅਤੇ ਵਿਸ਼ਵਾਸ ਦਿਵਾਇਆ ਕਿ ਇਹ ਮੰਗ ਪੱਤਰ ਤਰੁੰਤ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਦਿੱਤਾ ਜਾਵੇਗਾ।ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ 8 ਮਾਰਚ ਨੂੰ ਉਪਰੋਕਤ ਮੰਗਾਂ ਨੂੰ ਲੈਕੇ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।ਇਸ ਮੌਕੇ ਸੁਖਦੇਵ ਸਿੰਘ ਬੂਲਪੁਰ, ਪ੍ਰਦੀਪ ਸਿੰਘ ਘੁਮਾਣ, ਅਸ਼ਵਨੀ ਕੁਮਾਰ, ਗੁਰਦੇਵ ਸਿੰਘ ਡੱਲਾ, ਜਗਦੇਵ ਸਿੰਘ ਕਾਹਲੋਂ, ਦਿਲਬਾਗ ਸਿੰਘ ਖਿੰਡਾ,ਅਮਨਦੀਪ ਸਿੰਘ ਖਿੰਡਾ, ਯਾਦਵਿੰਦਰ ਸਿੰਘ, ਸਿ਼ੰਦਰ ਸਿੰਘ, ਅਮ੍ਰਿੰਤਪਾਲ ਸਿੰਘ, ਨਵਨੀਤ ਜੰਮੂ, ਹਰਵਿੰਦਰ ਕੌਰ, ਪਰਮਜੀਤ ਕੌਰ, ਪਰਮਿੰਦਰ ਕੌਰ, ਮੰਨੂੰ ਗੁਜ਼ਰਾਲ, ਪ੍ਰਦੀਪ ਕੌਰ, ਹਰਵਿੰਦਰ ਕੌਰ, ਸਰਬਜੀਤ ਕੌਰ ਟਿੱਬਾ, ਮਨਜੀਤ ਕੌਰ ਕਾਲਰੂ, ਹਰਵਿੰਦਰ  ਸਿੰਘ ਵਿਰਦੀ, ਪ੍ਰਭਜੋਤ ਕੌਰ, ਬਲਜੀਤ ਕੌਰ,ਜਸਵੀਰ ਸਿੰਘ ਚੀਮਾ, ਅਵਤਾਰ ਸਿੰਘ ਹੈਬਤਪੁਰ,ਜਗਜੀਤ ਸਿੰਘ, ਕੰਵਲਪ੍ਰੀਤ ਸਿੰਘ, ਸੁਖਨਿੰਦਰ ਸਿੰਘ, ਅਮਨਦੀਪ ਸਿੰਘ ਜੱਬੋਵਾਲ, ਸ਼ਿੰਦਰ ਸਿੰਘ,ਰਾਜ ਕੁਮਾਰ, ਸੰਦੀਪ ਸਿੰਘ ਟਿੱਬਾ, ਸੁਖਪਾਲ ਸਿੰਘ, ਸਰਬਜੀਤ ਸਿੰਘ ਅਮਰਕੋਟ, ਰੁਪਿੰਦਰ ਸਿੰਘ, ਅਜੇ ਗੁਪਤਾ, ਅਜੇ ਗਿੱਲ,  ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸ਼੍ਰੀ ਕੀਰਤਨ ਸੇਵਾ ਸੁਸਾਇਟੀ ਮਾਡਲ ਟਾਉਨ, ਲੁਧਿਆਣਾ ਵੱਲੋਂ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ 47ਵਾਂ ਅੱਖਾਂ ਦਾ ਫਰੀ ਅਪਰੇਸ਼ਨ ਅਤੇ ਜਨਰਲ ਮੈਡੀਕਲ ਕੈਂਪ 8 ਮਾਰਚ ਦਿਨ ਐਤਵਾਰ ਨੂੰ ਸਵੇਰ 9 ਵਜੇ ਤੋਂ ਦੁਪਹਿਰ 2 ਵਜੇ ਤੱਕ
Next articleਮਹਿਲਾ ਦਿਵਸ ‘ਤੇ ਮੁਫਤ ਐਚਪੀਵੀ ਟੀਕਾਕਰਨ ਮੁਹਿੰਮ