ਯੁਵਕ ਸੇਵਾਵਾਂ ਵਿਭਾਗ ਵੱਲੋਂ ਚਲਾਇਆ ਜਾ ਰਿਹਾ ਹੈ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ

(ਸਮਾਜ ਵੀਕਲੀ) ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਜੀ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਮਿਤੀ: 05.01.2025 ਨੂੰ ਪਿੰਡ ਬੱਲੋਕੇ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਕਰਵਾਇਆ ਗਿਆ।ਇਸ ਦੌਰਾਨ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਪੰਜਾਬ ਦੀ ਜਵਾਨੀ ਨੂੰ ਖਤਮ ਕਰ ਰਹੇ ਹਨ, ਇਹਨਾਂ ਤੋਂ ਬਚਣ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿੱਚ ਗ੍ਰਸਤ ਹੋਈ ਨੌਜਵਾਨੀ ਗਲਤ ਰਸਤੇ ਅਪਣਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਖਰਾਬ ਕਰ ਰਹੀ ਹੈ ਜਿਸ ਦਾ ਖਮਿਆਜ਼ਾ ਪੂਰੇ ਸਮਾਜ ਨੂੰ ਵੀ ਭੁਗਤਣਾ ਪੈਂਦਾ ਹੈ।ਉਹਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ ਰਾਹੀਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।ਇਸ ਸੈਮੀਨਾਰ ਵਿੱਚ ਡਾ. ਸੰਧਿਆ, ਸਿਵਿਲ ਡਿਸਪੈਂਸਰੀ, ਹੈਬੋਵਾਲ ਕਲਾਂ, ਲੁਧਿਆਣਾ ਜੀ ਨੇ ਵੀ ਆਪਣੇ ਭਾਸ਼ਣ ਦੌਰਾਨ ਦੱਸਿਆ ਕਿ ਕਿਸ ਤਰ੍ਹਾਂ ਅੱਜ ਦਾ ਨੌਜਵਾਨ ਨਸ਼ਿਆਂ ਦੀ ਜਕੜ ਵਿੱਚ ਆਉਂਦਾ ਹੈ ਅਤੇ ਇਹਨਾਂ ਮਾਰੂ ਨਸ਼ਿਆਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ।ਉਹਨਾਂ ਇਹ ਵੀ ਦੱਸਿਆ ਕਿ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਹ ਨਸ਼ਾ ਛੁਡਾਉ ਕੇਂਦਰਾਂ ਵਿੱਚ ਜਾ ਕੇ ਨਸ਼ਾ ਛੁਡਵਾ ਸਕਦੇ ਹਨ।ਸ਼੍ਰੀਮਤੀ ਮਧੂ ਬਾਲਾ ਐਸ.ਐਚ.ਓ, ਇੰਚਾਰਜ਼ ਹੈਬੋਵਾਲ ਨੇ ਵੀ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਦੱ ਜਾਣੂ ਕਰਵਾਇਆ । ਸੈਮੀਨਾਰ ਦੇ ਅੰਤ ਵਿੱਚ ਨਸ਼ਿਆਂ ਦੇ ਮਾਰੂ ਅਸਰ ਦਿਖਾਉਂਦਾ ਇੱਕ ਨੁੱਕੜ ਨਾਟਕ ਵੀ ਖੇਡਿਆ ਗਿਆ।ਅੰਤ ਵਿੱਚ ਸ਼੍ਰੀ ਅਭਿਸ਼ੇਕ ਸਿੰਘ, ਪ੍ਰਧਾਨ ਯੁਵਕ ਸੇਵਾਵਾਂ ਕਲੱਬ, ਬੱਲੋਕੇ ਵੱਲੋਂ ਆਏ ਹੋਏ ਯੁਵਕ ਸੇਵਾਵਾਂ ਵਿਭਾਗ ਦੀ ਸਾਰੀ ਟੀਮ ਅਤੇ ਪਿੰਡ ਦੇ ਸਰਪੰਚ ਸ਼੍ਰੀ ਗੌਰਵ ਰੂਪਰਾਏ, ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ।ਇਸ ਸੈਮੀਨਾਰ ਦੌਰਾਨ ਵਿਕਾਸ ਸ਼ਰਮਾ ,ਰਾਹੁਲ ਨੇਗੀ, ਸਨੀ, ਸਿਕੰਦਰ ਗਿੱਲ, ਸਤਬੀਰ ਸਿੰਘ ਸਿਮਾਜ ਸੇਵੀ ਅਤੇ ਯੁਵਕ ਸੇਵਾਵਾਂ ਕਲੱਬ ਬੱਲੋਕੇ ਦੇ ਮੈਂਬਰ ਵੀ ਹਾਜ਼ਰ ਸਨ।
ਸਹੀ/—
ਸਹਾਇਕ ਡਾਇਰੈਕਟਰ,
ਯੁਵਕ ਸੇਵਾਵਾਂ, ਲੁਧਿਆਣਾ

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ 13 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਸਦਨ ਸ਼੍ਰੀ ਖੁਰਾਲਗੜ ਸਾਹਿਬ ਵਿਖੇ ਪੰਜਾਬ ਪੱਧਰ ਤੇ ਮਨਾਏ ਜਾਣਗੇ
Next articleਦੋਨੋਂ ਟਰੂਡੋ – ਪਿਉ- ਪੁੱਤਰ ਆਪਣੀ ਸਰਕਾਰ ਨਾ ਚਲਾ ਸਕੇ