(ਸਮਾਜ ਵੀਕਲੀ) ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਜੀ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਮਿਤੀ: 08.01.2025 ਨੂੰ ਪਿੰਡ ਨੱਥੋਵਾਲ ਅਤੇ ਤੁੰਗਾਹੇੜੀ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਕਰਵਾਇਆ ਗਿਆ।ਇਸ ਦੌਰਾਨ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਪੰਜਾਬ ਦੀ ਜਵਾਨੀ ਨੂੰ ਖਤਮ ਕਰ ਰਹੇ ਹਨ, ਇਹਨਾਂ ਤੋਂ ਬਚਣ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿੱਚ ਗ੍ਰਸਤ ਹੋਈ ਨੌਜਵਾਨੀ ਗਲਤ ਰਸਤੇ ਅਪਣਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਖਰਾਬ ਕਰ ਰਹੀ ਹੈ ਜਿਸ ਦਾ ਖਮਿਆਜ਼ਾ ਪੂਰੇ ਸਮਾਜ ਨੂੰ ਵੀ ਭੁਗਤਣਾ ਪੈਂਦਾ ਹੈ।ਉਹਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ ਰਾਹੀਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।ਇਸ ਸੈਮੀਨਾਰ ਵਿੱਚ ਡਾ. ਤਰਸੇਮ ਸਿੰਘ, ਸਿਵਲ ਡਿਸਪੈਂਸਰੀ,ਨੱਥੋਵਾਲ ਜੀ ਨੇ ਵੀ ਆਪਣੇ ਭਾਸ਼ਣ ਦੌਰਾਨ ਦੱਸਿਆ ਕਿ ਕਿਸ ਤਰ੍ਹਾਂ ਅੱਜ ਦਾ ਨੌਜਵਾਨ ਨਸ਼ਿਆਂ ਦੀ ਜਕੜ ਵਿੱਚ ਆਉਂਦਾ ਹੈ ਅਤੇ ਇਹਨਾਂ ਮਾਰੂ ਨਸ਼ਿਆਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ।ਉਹਨਾਂ ਇਹ ਵੀ ਦੱਸਿਆ ਕਿ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਹ ਨਸ਼ਾ ਛੁਡਾਉ ਕੇਂਦਰਾਂ ਵਿੱਚ ਜਾ ਕੇ ਨਸ਼ਾ ਛੁਡਵਾ ਸਕਦੇ ਹਨ।ਸ਼੍ਰੀ ਨਰਿੰਦਰਪਾਲ ਸਿੰਘ ਐਸ.ਐਚ.ਓ ਥਾਣਾ ਹਠੂਰ ਨੇ ਵੀ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਦੱਸਦਿਆਂ ਕਿਹਾ ਕਿ ਨਸ਼ਾ ਕਰਕ ਨੌਜਵਾਨ ਆਪਣੀ ਜਾਨ ਦੇ ਨਾਲ ਨਾਲ ਦੂਸਰਿਆਂ ਦੀ ਜ਼ਿੰਦਗੀ ਨਾਲ ਵੀ ਖਿਲਵਾੜ ਕਰਦੇ ਹਨ । ਸੈਮੀਨਾਰ ਦੇ ਅੰਤ ਵਿੱਚ ਨਸ਼ਿਆਂ ਦੇ ਮਾਰੂ ਅਸਰ ਦਿਖਾਉਂਦਾ ਇੱਕ ਨੁੱਕੜ ਨਾਟਕ ਪਿੰਡ ਨੱਥੋਵਾਲ ਅਤੇ ਤੁਗਾਹੇੜੀ ਵਿਖੇ ਖੇਡਿਆ ਗਿਆ। ਅਤੇ ਅੰਤ ਵਿੱਚ ਸੁਖਪ੍ਰੀਤ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ, ਨੱਥੋਵਾਲ ਅਤੇ ਜਗਪ੍ਰੀਤ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱੁਬ, ਤੁਗਾਹੇੜੀ ਵੱਲੋਂ ਆਏ ਹੋਏ ਯੁਵਕ ਸੇਵਾਵਾਂ ਵਿਭਾਗ ਦੀ ਸਾਰੀ ਟੀਮ ਅਤੇ ਪਿੰਡ ਦੇ ਸਰਪੰਚ ਸ਼੍ਰੀ ਜ਼ਸਵਿੰਦਰ ਸਿੰਘ , ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ।ਇਸ ਸੈਮੀਨਾਰ ਦੌਰਾਨ ਮਨਪ੍ਰੀਤ ਸਿੰਘ ,ਮੈਡਮ ਰਣਜੀਤ ਕੋਰ, ਰਣਧੀਰ ਸਿੰਘ, ਚਰਨਜੀਤ ਸਿੰਘ,ਇੰਦਰਜੀਤ ਸਿੰਘ, ਜ਼ਸਪਿੰਦਰ ਸਿੰਘ, ਅਰਸ਼ਦੀਪ ਸਿੰਘ, ਜੀਤਾ ਟਸ਼ਙ , ਜੁਗਰਾਜ਼ ਸਿੰਘ, ਰੂਪਾ ਨੱਥੋਵਾਲ, ਭਿੰਦਰ ਨੱਥੋਵਾਲ ਸਮਾਜ ਸੇਵੀ ਅਤੇ ਯੁਵਕ ਸੇਵਾਵਾਂ ਕਲੱਬ ਦੇ ਮੈਂਬਰ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj