(ਸਮਾਜ ਵੀਕਲੀ) ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਜੀ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਮਹੀਨਾ ਅਗਸਤ ਦੌਰਾਨ ਜਿ਼ਲੇ੍ਹ ਦੇ 10 ਪਿੰਡਾਂ ਸਸਰਾਲੀ, ਖਾਸੀ ਕਲਾਂ, ਰਾਣੋ, ਭੋਰਲਾ, ਚਚਰਾੜੀ , ਚੱਕ ਭਾਈਕੇ, ਟੋਡਰਪੁਰ, ਸਮਰਾਲਾ , ਘੁਡਾਣੀ ਕਲਾਂ ਅਤੇ ਕੋਟਮਾਨਾ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਕਰਵਾਏ ਗਏ। ।ਇਸ ਦੌਰਾਨ 
ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਪੰਜਾਬ ਦੀ ਜਵਾਨੀ ਨੂੰ ਖਤਮ ਕਰ ਰਹੇ ਹਨ, ਇਹਨਾਂ ਤੋਂ ਬਚਣ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿੱਚ ਗ੍ਰਸਤ ਹੋਈ ਨੌਜਵਾਨੀ ਗਲਤ ਰਸਤੇ ਅਪਣਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਖਰਾਬ ਕਰ ਰਹੀ ਹੈ ਜਿਸ ਦਾ ਖਮਿਆਜ਼ਾ ਪੂਰੇ ਸਮਾਜ ਨੂੰ ਵੀ ਭੁਗਤਣਾ ਪੈਂਦਾ ਹੈ।ਉਹਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ ਰਾਹੀਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।ਇਨ੍ਹਾ ਸੈਮੀਨਾਰਾਂ ਵਿੱਚ ਸਿਵਿਲ ਹਸਪਤਾਲ /ਡਿਸਪੈਂਸਰੀਆਂ ਦੇ ਮਾਹਿਰ ਡਾਕਟਰਾ ਵਲੋਂ ਆਪਣੇ ਭਾਸ਼ਣ ਦੌਰਾਨ ਦੱਸਿਆ ਕਿ ਕਿਸ ਤਰ੍ਹਾਂ ਅੱਜ ਦਾ ਨੌਜਵਾਨ ਨਸ਼ਿਆਂ ਦੀ ਜਕੜ ਵਿੱਚ ਆਉਂਦਾ ਹੈ ਅਤੇ ਇਹਨਾਂ ਮਾਰੂ ਨਸ਼ਿਆਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ।ਉਹਨਾਂ ਇਹ ਵੀ ਦੱਸਿਆ ਕਿ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਹ ਨਸ਼ਾ ਛੁਡਾਉ ਕੇਂਦਰਾਂ ਵਿੱਚ ਜਾ ਕੇ ਨਸ਼ਾ ਛੁਡਵਾ ਸਕਦੇ ਹਨ। ਪਿੰਡ ਕੋਟਮਾਨਾ ਦੇ ਨੌਜਵਾਨ ਸ਼੍ਰੀ ਜੁਗਰਾਜ ਸਿੰਘ ਅਤੇ ਹੋਰ ਵੱਖ ਵੱਖ ਪਿੰਡਾਂ ਦੇ ਨੌਜਵਾਨਾ ਵੱਲੋਂ ਆਪਣੇ ਗੀਤਾ ਰਾਹੀਂ ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਰਹਿਣ ਲਈ ਜਾਗਰੁਕ ਕੀਤਾ ਗਿਆ । ਪੁਲਿਸ ਵਿਭਾਗ ਵੱਲੋ਼ ਵੀ ਇਨ੍ਹਾ ਪਿੰਡਾਂ ਵਿੱਚ ਨਸਿ਼ਆ ਤੋ ਜਾਗਰੁਕ ਕਰਨ ਲਈ ਆਪਣੀ ਟੀਮ ਦਾ ਸਹਿਯੋਗ ਦਿੱਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਨਸਿ਼ਆ ਤੋਂ ਜਾਗਰੁਕ ਕਰਨ ਲਈ ਨੁਕੜ ਨਾਟਕਾ ਦੀ ਪੇਸ਼ਕਾਰੀ ਕੀਤੀ ਗਈ। ਪਿੰਡਾਂ ਦੇ ਸਰਪੰਚਾਂ, ਸਮੂਹ ਗ੍ਰਾਮ ਪੰਚਾਇਤਾਂ ਵੱਲੋਂ ਇਹ ਪ੍ਰੋਗਰਾਮ ਕਰਵਾਉਣ ਵਿੱਚ ਕਲੱਬਾਂ ਦਾ ਪੂਰਾ ਸਹਿਯੋਗ ਦਿੱਤਾ ਗਿਆ। ਯੁਵਕ ਸੇਵਾਵਾਂ ਕਲੱਬਾਂ ਦੇ ਪ੍ਰਧਾਨ ਸ਼੍ਰੀ ਸੁਰਿੰਦਰ ਸਿੰਘ, ਸ਼੍ਰੀ ਪਵਿੱਤਰਜੀਤ ਸਿੰਘ, ਕਰਮਜੀਤ ਸਿੰਘ, ਗੁਰਜੀਤ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਸੁਖਬੀਰ ਸਿੰਘ, ਨਵਦੀਪ ਸਿੰਘ , ਮਨਜੀਤ ਸਿੰਘ , ਸਤਿੰਦਰ ਸਿੰਘ ਵੱਲੋਂ ਪਿੰਡਾਂ ਦੇ ਸਰਪੰਚ/ਪੰਚਾਇਤਾਂ , ਸਿਹਤ ਵਿਭਾਗ ਦੀ ਟੀਮ, ਪੁਲਿਸ ਟੀਮ, ਨੁਕੜ ਨਾਟਕ ਦੀ ਟੀਮ , ਅਤੇ ਸ਼੍ਰ੍ਰੀ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਅਤੇ ਹੋਰ ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



