ਵੱਖ-ਵੱਖ ਜਨਤਕ ਜਥੇਬੰਦੀਆਂ ਵਲੋਂ 10 ਦਸੰਬਰ ਨੂੰ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਸੰਬੰਧੀ ਕੀਤੀ ਮੀਟਿੰਗ

ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ)  ਗਾਂਧੀ ਪਾਰਕ   ਗੜ੍ਹਸ਼ੰਕਰ ਵਿਖ਼ੇ  ਵੱਖ-ਵੱਖ ਜਨਤਕ ਜਥੇਬੰਦੀਆਂ ਦੀ ਇੱਕ ਸਾਂਝੀ ਮੀਟਿੰਗ ਡੀਟੀਐਫ ਦੇ ਸੂਬਾ ਸੰਯੁਕਤ ਮੁਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ 10 ਦਸੰਬਰ ਨੂੰ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਸੰਬੰਧੀ ਚਰਚਾ ਕੀਤੀ ਗਈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਤਰਕਸ਼ੀਲ ਸੋਸਾਇਟੀ ਦੇ ਦੁਆਬਾ ਜੋਨ ਦੇ ਆਗੂ ਡਾਕਟਰ ਜੋਗਿੰਦਰ ਕੁੱਲੇਵਾਲ ਅਤੇ ਪੈਨਸ਼ਨਰ ਆਗੂ ਹੰਸ ਰਾਜ ਗੜ੍ਹਸ਼ੰਕਰ  ਨੇ ਦੱਸਿਆ ਕਿ ਦੁਨੀਆਂ ਪੱਧਰ ਦੇ ਮਨੁੱਖੀ ਅਧਿਕਾਰਾਂ ਦੇ ਘਾਣ ਅਤੇ ਫਾਸ਼ੀਵਾਦ ਦੇ ਖਿਲਾਫ ਇਹ ਦਿਵਸ ਮਨਾਇਆ ਜਾ ਰਿਹਾ ਹੈ ਇਸ ਸਮੇਂ ਵੱਖ ਵੱਖ ਜਨਤਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਮਿਤੀ 10 ਦਸੰਬਰ ਨੂੰ ਗੜ੍ਹਸ਼ੰਕਰ  ਵਿਖੇ ਤੇ ਸੰਬੰਧੀ ਵਿਚਾਰ ਗੋਸ਼ਟੀ ਕਰਨ ਉਪਰੰਤ ਸ਼ਹਿਰ ਵਿੱਚ ਮੁਜ਼ਾਰਾ ਕਰਨ ਦਾ ਫੈਸਲਾ ਕੀਤਾ ਗਿਆ । ਇਸ ਸਮੇਂ ਡੀਟੀਐਫ ਦੇ ਆਗੂ ਸੁਖਦੇਵ ਡਾਨਸੀਵਾਲ, ਬਲਕਾਰਸਿੰਘ ਮਘਾਣੀਆ, ਮਨਪ੍ਰੀਤ ਸਿੰਘ, ਜਰਨੈਲ ਸਿੰਘ, ਜਸਵਿੰਦਰ ਸਿੰਘ ਡੈਮੋਕ੍ਰੈਟਿਕ ਪੈਨਸ਼ਨਰ ਫਰੰਟ ਵਲੋ ਅਮਰਜੀਤ ਬੰਗੜ, ਸਤਪਾਲ ਕਲੇਰ, ਸਤਨਾਮ ਸਿੰਘ ਬੰਗੜ,ਤਰਕਸ਼ੀਲ ਸੋਸਾਇਟੀ ਵੱਲੋਂ ਗੁਰਨਾਮ ਸਿੰਘ, ਰਾਜਕੁਮਾਰ, ਜੀਵਨ ਜਾਗ੍ਰਿਤੀ ਮੰਚ ਵੱਲੋਂ ਪ੍ਰਿੰਸੀਪਲ ਡਾਕਟਰ ਬਿੱਕਰਸਿੰਘ, ਦੋਆਬਾ ਸਾਹਿਤ ਸਭਾ ਵੱਲੋਂ ਪਵਨ ਭੰਮੀਆਂ ਅਤੇ ਸੰਤੋਖਵੀਰ ਸਿੰਘ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleSAMAJ WEEKLY = 06/12/2024
Next articleਖੂਨਦਾਨ ਕਰਨ ਦਾ ਦਾਨ ਮਹਾਂਦਾਨ ਹੁੰਦਾ ਹੈ : ਸੰਤ ਕੁਲਵੰਤ ਰਾਮ