ਸੀ. ਬੀ. ਐੱਸ.ਈ. ਬਾਰਵੀਂ ਮੈਡੀਕਲ ਵਿੱਚੋਂ ਕੋਮਲਪ੍ਰੀਤ ਕੌਰ 92 ਫੀਸਦੀ ਅੰਕਾਂ ਨਾਲ ਅੱਵਲ

ਕਪੂਰਥਲਾ,  ( ਕੌੜਾ )–  ਸੀ ਬੀ ਐਸ ਈ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ‘ਚ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦਾ ਨਤੀਜਾ ਸ਼ਾਨਦਾਰ ਰਿਹਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰੇਨੂੰ ਅਰੋੜਾ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 92 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕਰਨ ਵਿਚ ਸਫਲ ਰਹੀ । ਉਨ੍ਹਾਂ ਦੱਸਿਆ ਕਿ ਮਹਿਤਾਬ ਸਿੰਘ ਦੂਸਰੇ ਅਤੇ ਕਿਰਨਦੀਪ ਕੌਰ ਤੀਸਰੇ ਸਥਾਨ ‘ਤੇ ਰਹੀ, ਜਦਕਿ ਜੈਸਮੀਨ ਪ੍ਰੀਤ ਕੌਰ ਚੌਥਾ, ਕੋਮਲ ਪੰਜਵਾਂ ਅਤੇ ਜਸਨੀਤ ਕੌਰ ਛੇਵਾਂ ਸਥਾਨ ਹਾਸਲ ਕਰਨ ਵਿਚ ਸਫਲ ਰਹੀ । ਪ੍ਰਿੰਸੀਪਲ ਅਰੋੜਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਮਿਊਜ਼ਕ ਅਤੇ ਪੇਟਿੰਗ ਦੇ ਵਿਸ਼ਿਆਂ ਵਿੱਚ ਏਕਮਦੀਪ ਕੌਰ, ਮਹਿਤਾਬ ਸਿੰਘ ਅਤੇ ਜਸਨੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫੀਸਦੀ ਅੰਕ ਹਾਸਲ ਕੀਤੇ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਰੇਨੂੰ ਅਰੋੜਾ ਨੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿਰਜਣਾ ਕੇਂਦਰ ਵੱਲੋਂ ਡਾ. ਸੁਰਜੀਤ ਪਾਤਰ ਦੀ ਬੇਵਕਤੀ ਮੌਤ ਤੇ ਗਹਿਰੇ ਦੁੱਖ ਦਾ ਇਜ਼ਹਾਰ
Next articleਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਵਿਦਿਆਰਥਣ ਪਲਕਪ੍ਰੀਤ ਕੌਰ ਨੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ