ਸੀ.ਐਮ ਦੀ ਯੋਗਸ਼ਾਲਾ ਪ੍ਰੋਗਰਾਮ ਰਾਹੀਂ ਲੋਕਾਂ ਨੂੰ ਮਿਲ ਰਹੀ ਵੱਡੀ ਸੁਵਿਧਾ, 76694-00500 ’ਤੇ ਮਿਸਡ ਕਾਲ ਦੇ ਕੇ ਲੋਕ ਮੁਫ਼ਤ ਲੈ ਸਕਦੇ ਹਨ ਲਾਭ

ਹੁਸ਼ਿਆਰਪੁਰ (ਸਤਨਾਮ ਸਿੰਘ ਸਹੂੰਗੜਾ)
(ਸਮਾਜ ਵੀਕਲੀ) ਸੀ.ਐਮ ਦੀ ਯੋਗਸ਼ਾਲਾ, ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿਚ ਪ੍ਰਮਾਣਿਤ ਯੋਗ ਅਧਿਆਪਕਾਂ ਦੀ ਇਕ ਟੀਮ ਸਥਾਪਿਤ ਕੀਤੀ ਗਈ ਹੈ, ਤਾਂ ਜੋ ਯੋਗ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਅਧਿਆਪਕਾਂ ਦੀ ਸੁਵਿਧਾ ਦੇ ਕੇ ਇਸ ਨੂੰ ਇਕ ਲੋਕ ਅੰਦੋਲਨ ਵਿਚ ਬਦਲਿਆ ਜਾ ਸਕੇ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਗ ਸੁਪਰਵਾਈਜਰ ਮਾਧਵੀ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿਚ 117 ਯੋਗ ਕਲਾਸਾਂ ਤੋਂ ਇਲਾਵਾ ਜ਼ਿਲ੍ਹੇ ਵਿਚ ਦਸੂਹਾ, ਮੁਕੇਰੀਆਂ, ਟਾਂਡਾ, ਹਾਜੀਪੁਰ, ਤਲਵਾੜਾ, ਭੂੰਗਾ, ਹਰਿਆਣਾ, ਚੱਬੇਵਾਲ, ਮਾਹਿਲਪੁਰ ਅਤੇ ਗੜ੍ਹਸ਼ੰਕਰ ਵਿਚ ਪਾਰਕਾ, ਗੁਰੂਦੁਆਰਾ ਸਾਹਿਬ, ਮੰਦਰਾਂ ਦੇ ਵਿਹੜੇ ਵਿਚ ਯੋਗ ਦੀਆਂ ਕਰੀਬ 250 ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕਤਾ ਨੂੰ ਬਿਹਤਰ ਬਣਾਉਣ ਵਿਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਇਕ ਪ੍ਰਾਚੀਨ ਮੁਹਿੰਮ ਦੇ ਰੂਪ ਵਿਚ ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿਚ ਸੁਧਾਰ ਕਰਨ ਦਾ ਇਕ ਪ੍ਰਭਾਵੀ ਸਾਧਨ ਸਾਬਤ ਹੋਇਆ ਹੈ। ਰੋਜਾਨਾ ਅਭਿਆਸ ਦੁਆਰਾ ਵਿਅਕਤੀ ਇਕਾਂਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਆਪਣੇ ਵਾਤਾਵਰਨ ਦੇ ਨਾਲ ਵੱਧ ਤੋਂ ਵੱਧ ਇਕਸੁਰਤਾ ਸਥਾਪਿਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ ਇਹ ਯੋਜਨਾ ਪਿਛਲੇ ਸਾਲ ਅਪ੍ਰੈਲ ਮਹੀਨੇ ਵਿਚ ਸ਼ੁਰੂ ਕੀਤੀ ਗਈ ਸੀ, ਜਿਸ ਦੇ ਤਹਿਤ ਵੱਖ-ਵੱਖ ਪੜਾਵਾਂ ਵਿਚ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਨੂੰ ਕਵਰ ਕੀਤਾ ਗਿਆ ਹੈ।
ਮਾਧਵੀ ਸਿੰਘ ਨੇ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਰਾਹੀਂ ਲੋਕਾਂ ਨੂੰ ਉਨ੍ਹਾਂ ਦੁਆਰਾ ਚੁੱਣੇ ਗਏ ਸਥਾਨ ’ਤੇ ਜਿਵੇਂ ਕਿ ਪਾਰਕਾਂ, ਜਨਤਕ ਥਾਵਾਂ ’ਤੇ ਮੁਫ਼ਤ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਗੁਰੂਕੁਲ ਸਕੂਲ ਅਸਲਾਮਾਬਾਦ ਹੁਸ਼ਿਆਰਪੁਰ ਵਿਚ ਗਰੁੱਪ ਲੀਡਰ ਡਾਲੀ ਬੇਦੀ ਅਤੇ ਇੰਸਟਰੱਕਟਰ ਪੂਰਣਿਮਾ ਵੱਲੋਂ ਰੋਜਾਨਾ ਸਵੇਰੇ 5:30 ਵਜੇ ਤੋਂ 6:30 ਵਜੇ ਤੱਕ ਯੋਗ ਕਲਾਸਾਂ ਲਗਾਈਆਂ ਜਾਂਦੀਆਂ ਹਨ। ਮੁਹੱਲਾ ਸ੍ਰੀ ਗੁਰੂ ਰਵਿਦਾਸ ਨਗਰ ਦੀ ਜਸਵਿੰਦਰ ਕੌਰ ਨੇ ਦੱਸਿਆ ਕਿ ਉਹ ਘਰੇਲੂ ਔਰਤ ਹੈ ਅਤੇ ਸਰਵਾਈਕਲ ਅਤੇ ਕੁਹਣੀ ਵਿਚ ਦਰਦ ਦੀ ਕਾਫੀ ਸਮੱਸਿਆ ਸੀ ਪਰ ਤਿੰਨ ਮਹੀਨੇ ਲਗਾਤਾਰ ਯੋਗ ਅਭਿਆਸ ਕਰਨ ਤੋਂ ਬਾਅਦ ਉਸਦੀ ਇਹ ਸਮੱਸਿਆ ਦੂਰ ਹੋ ਗਈ ਹੇ। ਇਸੇ ਤਰ੍ਹਾਂ ਮੁਹੱਲੇ ਦੇ ਗੁਰਸਿਮਰ ਦਾ ਕਹਿਣਾ ਹੈ ਕਿ ਉਹ ਇਕ ਵਿਦਿਆਰਥੀ ਹੈ। ਉਸ ਦੇ ਸਰੀਰ ਵਿਚ ਕਾਫੀ ਕਠੋਰਤਾ ਰਹਿੰਦੀ ਸੀ, ਜਿਸ ਦੇ ਕਾਰਨ ਸੁਸਤੀ ਬਹੁਤ ਹਾਵੀ ਸੀ ਪਰ ਯੋਗ ਕਰਨ ਨਾਲ ਉਸ ਦਾ ਸਰੀਰ ਵੀ ਲਚੀਲਾ ਹੋਇਆ ਹੈ ਅਤੇ ਉਹ ਆਪਣੇ ਆਪ ਨੂੰ ਕਾਫੀ ਚੁਸਤ ਮਹਿਸੂਸ ਕਰ ਰਿਹਾ ਹੈ।
ਯੋਗ ਸੁਪਰਵਾਈਜ ਮਾਧਵੀ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦੇ ਕੋਲ ਯੋਗ ਕਲਾਸ ਕਰਨ ਦਾ ਸਥਾਨ ਉਪਲਬੱਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ, ਤਾਂ ਪੰਜਾਬ ਸਰਕਾਰ ਯੋਗ ਟਰੇਡ ਇੰਸਟਰੱਕਟਰ ਘਰ ਭੇਜੇਗੀ। ਜੇਕਰ ਲੋਕ ਚਾਹੁਣ ਤਾਂ ਉਹ ਖੁਦ ਜਾਂ ਇਕ ਵਿਅਕਤੀ ਦੇ ਲਈ ਵੀ ਪੰਜੀਕਰਨ ਕਰ ਸਕਣਗੇ। ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ ਤਾਂ ਉਹ ਟੋਲ ਫਰੀ ਨੰਬਰ 76694-00500 ’ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਫਿਰ ਸੀ.ਐਮ ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ’ਤੇ ਲਾਗਇਨ ਕਰ ਸਕਦੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਬਰਸਾਤੀ ਮੌਸਮ ਤੋਂ ਪਹਿਲਾਂ ਬਰਸਾਤੀ ਨਾਲਿਆਂ ਦੀ ਸਫਾਈ ਕਰਵਾਉਣ ਦੇ ਬਿਆਨਾਂ ਦੀ ਨਿਕਲੀ ਫੂਕ
Next articleਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 19 ਨੂੰ