ਸੀ.ਐਮ ਦੀ ਯੋਗਸ਼ਾਲਾ ਨਾਲ ਲੋਕਾਂ ਨੂੰ ਮਿਲ ਰਿਹੈ ਸਰੀਰਕ ਤੇ ਮਾਨਸਿਕ ਲਾਭ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ ਬਲਾਕ ਵਿਚ 3 ਯੋਗ ਟਰੇਨਰ ਮਿਲ ਕੇ ਸਵੇਰੇ 5:30 ਵਜੇ ਤੋਂ ਸ਼ਾਮ 7:00 ਵਜੇ ਤੱਕ ਯੋਗ ਦੀਆਂ ਕੁੱਲ 15 ਕਲਾਸਾਂ ਲਗਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਸਰਵਾਈਕਲ, ਬੈਕਪੇਨ, ਗੋਡਿਆਂ ਦਾ ਦਰਦ, ਸ਼ੁਗਰ, ਮਾਨਸਿਕ ਤਨਾਅ, ਸਾਈਟਿਕਾ, ਮੋਟਾਪਾ, ਮਾਈਗਰੇਨ, ਥਾਈਰਾਈਡ ਆਦਿ ਰੋਗਾਂ ਤੋਂ ਲੋਕਾਂ ਨੂੰ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮਾਹਿਲਪੁਰ ਬਲਾਕ ਦੇ ਵੱਖ-ਵੱਖ ਥਾਵਾਂ ਜਿਸ ਵਿਚ ਸਰਕਾਰੀ ਗਰਲਜ਼ ਸਕੂਲ ਗਰਾਉਂਡ, ਆਂਗਣਵਾੜੀ ਕੇਂਦਰ, ਮਾਨਵ ਕੇਂਦਰ, ਸਿਵਲ ਹਸਪਤਾਲ, ਵਿਸ਼ਵਕਰਮਾ ਮੰਦਰ, ਬਗੀਚੀ ਮੁਹੱਲਾ ਅਤੇ ਮਾਹਿਲਪੁਰ ਦੇ ਆਸ-ਪਾਸ ਜਿਵੇਂ ਕਿ ਖਾਨਪੁਰ ਅਤੇ ਹੋਰ ਥਾਵਾਂ ’ਤੇ ਵੀ ਕਲਾਸਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੀ ਯੋਗ ਕਲਾਸਾਂ ਨਾਲ ਜਨਤਾ ਨੂੰ ਸਰੀਰਕ ਅਤੇ ਮਾਨਸਿਕ ਸਿਹਤ ਸਬੰਧੀ ਲਾਭ ਮਿਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਬਿਹਤਰੀਨ ਪ੍ਰੋਗਰਾਮ ਸੀ.ਐਮ. ਦੀ ਯੋਗਸ਼ਾਲਾ ਦਾ ਲੋਕ ਵੱਧ ਤੋਂ ਵੱਧ ਲਾਭ ਉਠਾ ਕੇ ਸਿਹਤਮੰਦ ਜੀਵਨਸ਼ੈਲੀ ਨੂੰ ਅਪਨਾਉਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿਚ ਪ੍ਰਮਾਣਿਤ ਯੋਗ ਟੀਚਰਾਂ ਦੀ ਇਕ ਟੀਮ ਸਥਾਪਿਤ ਕੀਤੀ ਗਈ ਹੈ, ਤਾਂ ਜੋ ਯੋਗ ਨੂੰ ਘਰ-ਘਰ ਤੱਕ ਪੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇਕ ਜਨ ਅੰਦੋਲਨ ਵਿਚ ਬਦਲਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਕਲਾਸਾਂ ਦੇਣ ਲਈ 25 ਨਾਗਰਿਕਾਂ ਦਾ ਸਮੂਹ ਹੋਣਾ ਚਾਹੀਦਾ  ਅਤੇ ਇਸ ਪ੍ਰੋਗਰਾਮ ਨਾਲ ਜੁੜਨ ਲਈ ਟੈਲੀਫੋਨ ਨੰਬਰ 76694-00500 ’ਤੇ ਮਿਸਡ ਕਾਲ ਕਰਕੇ ਇਸ ਦਾ ਲਾਭ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਰਾਹੀਂ ਲੋਕਾਂ ਨੂੰ ਉਨ੍ਹਾਂ ਵਲੋਂ ਚੁਣੇ ਗਏ ਥਾਵਾਂ ’ਤੇ ਜਿਵੇਂ ਕਿ ਪਾਰਕ, ਜਨਤਕ ਥਾਵਾਂ ’ਤੇ ਮੁਫ਼ਤ ਯੋਗ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਇਸ ਲਈ ਯੋਗ ਟਰੇਨਰ ਨਿਯੁਕਤ ਕੀਤੇ ਗਏ ਹਨ, ਜੋ ਕਿ ਹੁਸ਼ਿਆਰਪੁਰ ਦੇ ਵੱਖ-ਵੱਖ ਹਲਕਿਆਂ ਵਿਚ ਜਾ ਕੇ ਲੋਕਾਂ ਨੂੰ ਯੋਗ ਦੀ ਵਿਦਿਆ ਬਾਰੇ ਜਾਗਰੂਕ ਕਰ ਰਹੇ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article5ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੀ TikTok ਸਟਾਰ ਨੇ ਸੁਸਾਈਡ ਨੋਟ ‘ਚ ਲਿਖਿਆ ਇਹ
Next articleਸ਼ੇਅਰ ਬਾਜ਼ਾਰ ‘ਚ ਭਾਰੀ ਗਿਰਾਵਟ, ਸੈਂਸੈਕਸ 700 ਅਤੇ ਨਿਫਟੀ 250 ਅੰਕ ਡਿੱਗੇ; ਇਹਨਾਂ ਸ਼ੇਅਰਾਂ ਵਿੱਚ ਮੂਵਮੈਂਟ ਦੇਖੀ ਗਈ