ਸੀ.ਐਮ ਵਿੰਡੋ ‘ਤੇ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ 7 ਦਿਨਾਂ ਦੇ ਅੰਦਰ-ਅੰਦਰ ਹਰ ਹਾਲਤ ਵਿਚ ਕੀਤਾ ਜਾਵੇ – ਰਾਜੀਵ ਵਰਮਾ

ਨਵਾਂਸ਼ਹਿਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) मी.ਐਮ ਵਿੰਡੋ ‘ਤੇ ਪ੍ਰਾਪਤ ਸ਼ਿਕਾਇਤਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਅੱਜ ਇਕ ਰਿਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਏ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਹਦਾਇਤ ਕੀਤੀ ਕਿ ਸੀ.ਐਮ ਵਿੰਡੋ ‘ਤੇ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ 7 ਦਿਨਾਂ ਦੇ ਅੰਦਰ-ਅੰਦਰ ਹਰ ਹਾਲਤ ਵਿਚ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਦੱਸਿਆ ਗਿਆ ਕਿ ਸੀ.ਐਮ ਵਿੰਡੋ ‘ਤੇ ਪੈਡਿੰਗ 22 ਸ਼ਿਕਾਇਤਾਂ ਵਿਚੋਂ 12 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਬਾਕੀ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਾਰਵਾਈ ਅਧੀਨ ਹੈ। ਇਸੇ ਤਰ੍ਹਾਂ ਪੀ.ਜੀ.ਆਰ.ਐਸ ਪੋਰਟਲ ‘ਤੇ ਪ੍ਰਾਪਤ 66 ਸ਼ਿਕਾਇਤਾਂ ਵਿਚੋਂ 16 ਸ਼ਿਕਾਇਤਾਂ ਦਾ ਨਿਪਟਾਰਾ ਹੋ ਚੁੱਕਾ ਹੈ। । ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਨੇ ਮੀਟਿੰਗ ਵਿਚ ਹਾਜ਼ਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀ.ਐਮ ਵਿੰਡੋ/ਪੀ.ਜੀ.ਆਰ.ਐਸ ਪੋਰਟਲ ‘ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੀ ਰਿਪੋਰਟ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਉਨ੍ਹਾਂ ਦੇ ਦਫ਼ਤਰ ਨੂੰ ਭੇਜੀ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਸੇਵਾ ਕੇਂਦਰ ਦੀ ਪੈਂਡੈਂਸੀ ਦਾ ਵੀ ਰਿਵਿਊ ਲਿਆ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸੇਵਾ ਕੇਂਦਰ ਵਲੋਂ ਪ੍ਰਾਪਤ ਸੇਵਾਵਾਂ ਦਾ ਮਿੱਥੇ ਸਮੇਂ ਦੇ ਅੰਦਰ-ਅੰਦਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਬਿਨੈਕਾਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਮੇਂ ਸਿਰ ਦਸਤਾਵੇਜ਼ ਮੁਕੰਮਲ ਹੋ ਕੇ ਮਿਲ ਸਕਣ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਾਗਰੂਕਤਾ ਵੈਨਾਂ ਰਵਾਨਾ
Next articleਪੰਚਾਇਤੀ ਚੋਣਾਂ ਦੇ ਸਮੇਂ ਪੰਜਾਬ ਵਾਸੀ ਕਿਸੇ ਦੇ ਪੰਪ ਵਿੱਚ ਨਾ ਆਉਣ ਅਤੇ ਆਪਣੀ ਸੂਝ-ਬੂਝ ਤੋ ਕੰਮ ਲੈਣ : ਲੰਬੜਦਾਰ ਰਣਜੀਤ ਰਾਣਾ