ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਸੀ-ਪਾਈਟ ਕੈਂਪ ਕਪੂਰਥਲਾ ਦੇ ਅਫ਼ਸਰ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਨੌਜਵਾਨਾਂ ਲਈ ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਨੌਜਵਾਨਾਂ ਨੂੰ ਡਰੋਨ ਆਪਰੇਟਿੰਗ ਕੋਰਸ ਕਰਵਾਇਆ ਜਾਣਾ ਹੈ, ਜਿਸ ਲਈ ਆਈ.ਟੀ.ਆਈ ਰੋਪੜ ਨਾਲ ਐਮ.ਯੂ ਸਾਈਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਦੇ 10 ਨੌਜਵਾਨ ਜਾਣਗੇ। ਉਨ੍ਹਾਂ ਦੱਸਿਆ ਕੋਰਸ ਦਾ ਸਮਾਂ 12 ਦਿਨ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਕੋਰਸ ਕਰਨ ਲਈ ਚਾਹਵਾਨ ਨੌਜਵਾਨ ਆਪਣੇ ਦਸਤਾਵੇਜ਼ ਜਿਵੇਂ 10ਵੀਂ ਅਤੇ 12ਵੀਂ ਦੀ ਜਮਾਤ ਦਾ ਸਰਟੀਫਿਕੇਟ (ਘੱਟੋ-ਘੱਟ 50 ਫੀਸਦੀ ਅੰਕਾਂ ਨਾਲ ਪਾਸ), ਉਮਰ ਸੀਮਾਂ 18 ਤੋਂ 25 ਸਾਲ, ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਆਧਾਰ ਕਾਰਡ ਦੀਆਂ ਦੋ-ਦੋ ਫੋਟੋ ਕਾਪੀਆਂ ਅਤੇ 4 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਕੋਰਸ ਦੌਰਾਨ ਨੌਜਵਾਨਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫ਼ਤ ਹੋਵੇਗੀ। ਉਨ੍ਹਾਂ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 13 ਅਤੇ 14 ਅਗਸਤ 2024 ਨੂੰ ਸਵੇਰੇ 10 ਵਜੇ ਸੀ-ਪਾਈਟ ਕੈਂਪ ਥੇਹ ਕਾਂਜਲਾ, ਨੇੜੇ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਪਹੁੰਚ ਕੇ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਨੌਜਵਾਨ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 83601-63527, 69002-00733 ਅਤੇ 99143-69376 ’ਤੇ ਸੰਪਰਕ ਕਰ ਸਕਦੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly