HOME ਤਰਨਤਾਰਨ ਵਿਖੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਤੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ...

ਤਰਨਤਾਰਨ ਵਿਖੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਤੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਕੀਤਾ ਚੁਣਾਬ ਪ੍ਰਚਾਰ

3
ਬਲਾਚੌਰ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਅੱਜ ਸੀਨੀਅਰ ਆਗੂ ਆਮ ਆਦਮੀ ਪਾਰਟੀ ਅਸ਼ੋਕ ਕਟਾਰੀਆ ਜੀ ਆਪਣੀ ਟੀਮ ਨਾਲ ਅੱਜ ਹਲਕਾ ਤਰਨਤਾਰਨ ਦੇ ਪਿੰਡ ਕੋਟ ਧਰਮ ਚੰਦ ਖੁਰਦ ਵਿੱਚ ਪਹੁੰਚੇ।ਇੱਥੇ ਪਿੰਡ ਵਾਸੀਆਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀਆਂ ਆਵਾਜ਼ਾਂ ਸੁਣਣ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਲੋਕਾਂ ਨਾਲ ਜੁੜਨਾ ਹੀ ਸਾਡੀ ਤਾਕਤ ਹੈ, ਅਤੇ ਹਰ ਪਿੰਡ ਦਾ ਵਿਕਾਸ ਸਾਡਾ ਮਕਸਦ ਹੈ। ਅਸ਼ੋਕ ਕਟਾਰੀਆ ਨੇ ਵੋਟਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਸਿੱਖਿਆ, ਸਿਹਤ, ਅਤੇ ਬਿਜਲੀ ਦੇ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਬਾਰੇ ਦੱਸਿਆ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਰਨਤਾਰਨ ਦੇ ਵਿਕਾਸ ਨੂੰ ਅਣਗੌਲਿਆ ਕੀਤਾ ਹੈ, ਜਿਸ ਕਾਰਨ ਇੱਥੋਂ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਅਤੇ ਨਸ਼ਿਆਂ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਕਿਹਾ “ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਵਰਗ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਹੈ। ਅਸੀਂ ਤਰਨਤਾਰਨ ਨੂੰ ਨਸ਼ਾ ਮੁਕਤ ਬਣਾਉਣ, ਸਥਾਨਕ ਸੜਕਾਂ ਦੀ ਹਾਲਤ ਸੁਧਾਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਵਚਨਬੱਧ ਹਾਂ। ਡੋਰ-ਟੂ-ਡੋਰ ਮੁਹਿੰਮ ਦੌਰਾਨ ਕਟਾਰੀਆ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਬਜ਼ੁਰਗਾਂ ਅਤੇ ਔਰਤਾਂ ਨੇ ਉਨ੍ਹਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਪਾਣੀ, ਸੀਵਰੇਜ ਅਤੇ ਸਫਾਈ ਨਾਲ ਸਬੰਧਤ ਸਥਾਨਕ ਮੁੱਦੇ ਉਠਾਏ। ਕਟਾਰੀਆ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੀ ਰਾਜਨੀਤੀ ਵਿੱਚੋਂ ਰਵਾਇਤੀ ਪਾਰਟੀਆਂ ਦੀ ਗੰਦਗੀ ਨੂੰ ਸਾਫ਼ ਕੀਤਾ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਬੀਰਿੰਦੲ ਗੋਇਲ,ਬਲਾਕ ਪ੍ਰਧਾਨ ਰਨਵੀਰ ਸਿੰਘ ਜੱਟ ਪੁਰ ਅਤੇ ਹਰਪਾਲ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਕਮਲੇਸ਼ ਚੌਧਰੀ ਆਦਿ ਹਾਜਰ ਸਨ l
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਰਕਾਰੀ ਹਾਈ ਸਮਾਰਟ ਸਕੂਲ ਅੱਪਰਾ ਵਿਖੇ ਵੱਖ-ਵੱਖ ਵਿਸ਼ਿਆਂ ਦੇ ਮੇਲਿਆਂ ਦਾ ਆਯੋਜਨ
Next article986 ਮਲਟੀ ਪਰਪਸ ਹੈਲਥ ਵਰਕਰ ਫੀਮੇਲ ਦੀ ਭਰਤੀ ਪ੍ਰਕਿਰਿਆ ਪੂਰੀ ਹੋਣ ਤੇ ਮਾਨ ਸਰਕਾਰ ਦਾ ਕੀਤਾ ਧੰਨਵਾਦ।