ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ ਫੁੱਲ ਡਰੈਸ ਰਿਹਰਸਲ ਕਰਵਾਈ ਗਈ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਆਈਟੀਆਈ ਗਰਾਊਂਡ ਵਿਖੇ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਕੈਬਿਨੇਟ ਮੰਤਰੀ ਅਨਮੋਲ ਗਗਨ ਮਾਨ 15 ਅਗਸਤ ਨੂੰ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ 78ਵੇਂ ਸੁਤੰਤਰਤਾ ਦਿਵਸ ਸਮਾਰੋਹ ਮੌਕੇ ਤਿਰੰਗਾ ਲਹਿਰਾਉਣਗੇ। ਆਈਟੀਆਈ ਗਰਾਊਂਡ ਵਿਖੇ ਕਰਵਾਈ ਗਈ ਫੁੱਲ ਡਰੈਸ ਰੀਹਰਸਲ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ ਐਸ ਪੀ ਡਾ. ਮਹਿਤਾਬ ਸਿੰਘ ਨੇ ਪਰੇਡ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਪਰੇਡ ਕਮਾਂਡਰ ਡੀ ਐਸ ਪੀ ਜੋਗਾ ਸਿੰਘ ਦੀ ਅਗਵਾਈ ਵਿੱਚ ਮਾਰਚ ਪਾਸਟ ਕੱਢਿਆ ਗਿਆ। ਮਾਰਚ ਪਾਸਟ ਵਿੱਚ ਪੰਜਾਬ ਪੁਲਿਸ ਦੇ ਜਵਾਨਾਂ ਤੋਂ ਇਲਾਵਾ ਪੰਜਾਬ ਪੁਲਿਸ ਮਹਿਲਾ ਵਿੰਗ ਸਮੇਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਤੋਂ ਬਾਅਦ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀਟੀ ਸ਼ੋਅ ਪੇਸ਼ ਕੀਤਾ ਗਿਆ। ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਵਿਸ਼ੇ ’ਤੇ ਆਧਾਰਿਤ ਆਪਣੇ ਐਕਸ਼ਨ ਗੀਤਾਂ ਅਤੇ ਕੋਰੀਓਗ੍ਰਾਫੀਆਂ ਨਾਲ ਸਭਿਆਚਾਰਕ ਸਮਾਗਮ ਦੀ ਪੇਸ਼ਕਾਰੀ ਕੀਤੀ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਵਿੱਚ ਲੱਗੇ ਸਮੂਹ ਭਾਗੀਦਾਰ ਸਕੂਲਾਂ ਅਤੇ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਜ਼ਾਦੀ ਦਿਵਸ ਦੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਏ ਡੀ ਸੀ (ਜ) ਰਾਜੀਵ ਵਰਮਾ, ਐਸ ਡੀ ਐਮ ਨਵਾਂਸ਼ਹਿਰ ਡਾਕਟਰ ਅਕਸ਼ਿਤਾ ਗੁਪਤਾ , ਐਸ.ਪੀ. (ਜਾਂਚ) ਡਾ. ਮੁਕੇਸ਼ ਕੁਮਾਰ, ਐਸਪੀ (ਐਚ) ਸੋਹਣ ਲਾਲ, ਡੀ.ਐਸ.ਪੀ. ਨਵਾਂਸ਼ਹਿਰ ਮਾਧਵੀ ਸ਼ਰਮਾ, ਡੀ.ਐਸ.ਪੀ. ਸੁਰਿੰਦਰ ਚਾਂਦ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly