ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਪੁੱਜਕੇ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ।

ਬੰਗਾ (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾ ) ਅੱਜ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਪੁੱਜਕੇ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੈਂ ਬਹੁਤ ਭਾਗਾਂ ਵਾਲ਼ੀ ਹਾਂ ਕਿ ਮੇਰੀ ਡਿਊਟੀ ਇਥੇ ਲਗਾਈ ਗਈ ਹੈ ਜੋ ਕਿ ਸ਼ਹੀਦੇ ਆਜ਼ਮ ਸ ਭਗਤ ਸਿੰਘ ਦਾ ਜੱਦੀ ਪਿੰਡ ਹੈਂ ਇਥੇ ਦੇ ਲੋਕ ਵੀ ਭਾਗਾਂ ਵਾਲੇ ਹਨ। ਉਹਨਾਂ ਨੇ ਨਵਾਂਸ਼ਹਿਰ ਵਿਖੇ ਤਰੰਗਾਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਹ ਅੱਜ ਵਿਸ਼ੇਸ਼ ਤੌਰ ਤੇ ਭਗਤ ਸਿੰਘ ਦੇ ਮਿਊਜ਼ੀਅਮ ਵਿਖੇ ਉਨ੍ਹਾਂ ਦੇ ਬੁੱਤ ਤੇ ਨਤਮਸਤਕ ਹੋਣ ਆਏ ਸਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਗਰੰਟੀਆ ਪੂਰੀਆਂ ਕਰ ਰਹੀ ਹੈ। ਉਹਨਾਂ ਦੇ ਨਾਲ ਕੁਲਜੀਤ ਸਿੰਘ ਸਰਹਾਲ ਇੰਚਾਰਜ ਹਲਕਾ ਬੰਗਾ, ਚੇਅਰਮੈਨ ਬਲਵੀਰ ਸਿੰਘ ਕਰਨਾਣਾ ਅਤੇ ਹੋਰ ਬਹੁਤ ਸਾਰੇ ਪੰਤਵੰਤੇ ਸੱਜਣ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਲੁਧਿਆਣਾ ਵਿਖੇ ਵਿੱਚ ਮਨਾਇਆ ਗਿਆ ਆਜ਼ਾਦੀ ਦਿਵਸ
Next articleਵਿਧਾਇਕ ਡਾ ਸੁਖਵਿੰਦਰ ਸੁੱਖੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਦੇ ਹੌਸਲੇ ਵਧਾਏ-ਹਰਜੋਤ ਕੌਰ ਲੋਹਟੀਆ