HOME ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੀਤਾ ਲੰਮੇ ਤੋਂ ਸੰਧਵਾਂ ਲਿੰਕ ਸੜਕ...

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੀਤਾ ਲੰਮੇ ਤੋਂ ਸੰਧਵਾਂ ਲਿੰਕ ਸੜਕ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ

1

25 ਸਾਲਾਂ ਦੀ ਉਡੀਕ ਹੋਈ ਖ਼ਤਮ, 51 ਲੱਖ ਦੀ ਲਾਗਤ ਨਾਲ ਬਣੇਗੀ 1.30 ਕਿਲੋਮੀਟਰ ਪੱਕੀ ਸੜਕ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਹੁਲਾਰਾ ਦਿੰਦੇ ਹੋਏ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਲੰਮੇ ਤੋਂ ਪਿੰਡ ਸੰਧਮਾ ਨੂੰ ਜੋੜਨ ਵਾਲੀ ਲਿੰਕ ਸੜਕ ਦੇ ਨਿਰਮਾਣ ਕਾਰਜ ਦਾ ਰਸਮੀ ਉਦਘਾਟਨ ਕੀਤਾ। ਇਹ ਸੜਕ ਲੱਗਭਗ 1.30 ਕਿਲੋਮੀਟਰ ਲੰਬੀ ਹੋਵੇਗੀ ਅਤੇ ਇਸ ਦੇ ਨਿਰਮਾਣ ‘ਤੇ ਕੁੱਲ 51 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਅਧੂਰੇ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਕਈ ਸਾਲਾਂ ਤੋਂ ਕੱਚੀ ਸੀ ਅਤੇ ਬਰਸਾਤ ਦੇ ਮੌਸਮ ਵਿਚ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇਸ ਸੜਕ ਦੇ ਪੱਕੇ ਹੋਣ ਨਾਲ, ਨਾ ਸਿਰਫ਼ ਆਵਾਜਾਈ ਆਸਾਨ ਹੋ ਜਾਵੇਗੀ, ਸਗੋਂ ਕਾਰੋਬਾਰ, ਸਿੱਖਿਆ ਅਤੇ ਸਿਹਤ ਸੇਵਾਵਾਂ ਤੱਕ ਪਹੁੰਚ ਵੀ ਆਸਾਨ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕ ਦੋਵਾਂ ਜ਼ਿਲ੍ਹਿਆਂ ਨੂੰ ਜੋੜੇਗੀ, ਜਿਸ ਨਾਲ ਖੇਤਰੀ ਤਾਲਮੇਲ ਅਤੇ ਸਮਾਜਿਕ-ਆਰਥਿਕ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਮਿਲੇਗੀ। ਇਹ ਪ੍ਰੋਜੈਕਟ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ। ਪਿੰਡ ਵਾਸੀਆਂ ਨੇ ਸੜਕ ਨਿਰਮਾਣ ਸ਼ੁਰੂ ਹੋਣ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਕਿਹਾ ਕਿ ਇਹ ਸੜਕ ਪਿਛਲੇ 25 ਸਾਲਾਂ ਤੋਂ ਅਣਗੌਲੀ ਪਈ ਸੀ, ਜਿਸ ਕਾਰਨ ਪੇਂਡੂ ਵਿਕਾਸ ਦੀ ਰਫ਼ਤਾਰ ਮੱਠੀ ਪੈ ਗਈ ਸੀ। ਹੁਣ ਇਹ ਪਹਿਲ ਬੱਚਿਆਂ ਨੂੰ ਸਕੂਲ ਜਾਣ, ਮਰੀਜ਼ਾਂ ਨੂੰ ਹਸਪਤਾਲ ਪਹੁੰਚਣ ਅਤੇ ਕਿਸਾਨਾਂ ਨੂੰ ਆਪਣੀ ਉਪਜ ਨੂੰ ਬਾਜ਼ਾਰ ਲਿਜਾਣ ਵਿਚ ਸਹੂਲਤ ਪ੍ਰਦਾਨ ਕਰੇਗੀ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਲਾਕੇ ਦੇ ਸਾਰੇ ਪਿੰਡਾਂ ਵਿਚ ਪੱਕੀਆਂ ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਉਪਲਬੱਧਤਾ ਯਕੀਨੀ ਬਣਾਈ ਜਾਵੇਗੀ, ਤਾਂ ਜੋ ਪੇਂਡੂ ਲੋਕਾਂ ਦਾ ਜੀਵਨ ਪੱਧਰ ਬਿਹਤਰ ਹੋ ਸਕੇ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਚੰਗੀ ਗੁਣਵੱਤਾ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮੰਡੀ ਦੇ ਠੇਕੇਦਾਰਾਂ ਵੱਲੋਂ ਆਮ ਲੋਕਾਂ ਦੀ ਕੱਟੀ ਜਾ ਰਹੀ ਪਰਚੀ ਦੇ ਸਬੰਧ ਵਿੱਚ ਬਸਪਾ ਵਫ਼ਦ ਮੰਡੀ ਬੋਰਡ ਦੇ ਚੇਅਰਮੈਨ ਨੂੰ ਮਿਲਿਆ
Next articleਪਲਾਸਟਿਕ ਅਤੇ ਥਰਮੋਕੋਲ ਦੇ ਬਣੇ ਬਰਤਨਾਂ ਆਦਿ ਦੀ ਵਰਤੋਂ ਨਾ ਕਰਨ ਸਬੰਧੀ ਕੀਤਾ ਜਾਗਰੂਕ