ਕੈਬਨਿਟ ਮੰਤਰੀ ਜਿੰਪਾ ਨੇ ਜੇ.ਸੀ.ਟੀ ਚੌਹਾਲ ’ਚ 29 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਅਤੇ ਹੋਰ ਵਿਕਾਸ ਕਾਰਜਾਂ ਨਾਲ ਪਿੰਡ ਵਾਸੀਆਂ ਨੂੰ ਮਿਲੇਗਾ ਲਾਭ

ਹੁਸ਼ਿਆਰਪੁਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਹ਼ਸਿਆਰਪੁਰ ਜ਼ਿਲ੍ਹੇ ਦੇ ਪਿੰਡ ਜੇ.ਸੀ.ਟੀ ਚੌਹਾਲ ਵਿਚ 29 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ, ਛੱਪੜ ਅਤੇ ਹੋਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਸਮੱਸਿਆ ਦਾ ਹੱਲ ਕਰੇਗਾ, ਜਿਸ ਨਾਲ ਬਰਸਾਤ ਦੇ ਦਿਨਾਂ ਵਿਚ ਪਾਣੀ ਜਮ੍ਹਾਂ ਹੋਣ ਦੀ ਸਮੱਸਿਆ ਸਮਾਪਤ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿੰਡ ਤੋਂ ਲੰਘਣ ਵਾਲੇ ਕਾਜਵੇਅ ਬਰਸਾਤ ਦੇ ਦਿਨਾਂ ਵਿਚ ਪਾਣੀ ਜਮ੍ਹਾਂ ਹੋਣ ਕਾਰਨ ਬੰਦ ਹੋ ਜਾਂਦਾ ਸੀ, ਜਿਸ ਨਾਲ ਲੋਕਾਂ ਨੂੰ ਆਣ-ਜਾਣ ਵਿਚ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ, ਕਾਜਵੇਅ ਦੇ ਥੱਲੇ ਦੀ ਪਾਈਪ ਲਾਈਨ ਵਿਛਾਈ ਜਾ ਰਹੀ ਹੈ, ਜਿਸ ਨਾਲ ਬਰਸਾਤ ਦੌਰਾਨ ਪਾਣੀ ਜਮ੍ਹਾਂ ਨਹੀਂ ਹੋਵੇਗਾ ਅਤੇ ਲੋਕਾਂ ਦੀ ਆਵਾਜਾਈ ਵਿਚ ਕੋਈ ਵਿਘਨ ਨਹੀਂ ਪਵੇਗਾ। ਇਸ ਪਾਈਪ ਲਾਈਨ ਰਾਹੀਂ ਗੰਦੇ ਪਾਣੀ ਦਾ ਉਚਿਤ ਪ੍ਰਬੰਧ ਹੋਵੇਗਾ, ਜਿਸ ਨਾਲ ਪਿੰਡ ਦੇ ਵਾਤਾਵਰਣ ਵਿਚ ਵੀ ਸੁਧਾਰ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਨਾ ਕੇਵਲ ਜੇ.ਸੀ.ਟੀ ਚੌਹਾਲ ਪਿੰਡ ਦੇ ਲੋਕਾਂ ਨੂੰ ਬਲਕਿ ਆਸ-ਪਾਸ ਦੇ ਇਲਾਕੇ ਦੇ ਨਿਵਾਸੀਆਂ ਨੂੰ ਵੀ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦਾ ਹਮੇਸ਼ਾ ਯਤਨ ਰਿਹਾ ਹੈ ਕਿ ਰਾਜ ਦੇ ਲੋਕਾਂ ਨੂੰ ਸਾਰੀਆਂ ਜ਼ਰੂਰੀ ਅਤੇ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਈਆਂ ਜਾਣ, ਤਾਂ ਜੋ ਪਿੰਡ ਅਤੇ ਸ਼ਹਿਰੀ ਖੇਤਰਾਂ ਦਾ ਵਿਕਾਸ ਯਕੀਨੀ ਹੋ ਸਕੇ। ਇਸ ਮੌਕੇ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਵਿਸ਼ਵਾਸ ਦੁਆਇਆ ਕਿ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰੇਗੀ ਅਤੇ ਪੇਂਡੂ ਇਲਾਕੇ ਦੇ ਵਿਕਾਸ ਲਈ ਹੋਰ ਵੱਧ ਯੋਜਨਾਵਾਂ ਲਿਆਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀ ਪਹਿਲਕਦਮੀ ਹੈ ਕਿ ਹਰ ਨਾਗਰਿਕ ਨੂੰ ਬਿਹਤਰ ਸੜਕ, ਪਾਣੀ, ਸਿਹਤ ਅਤੇ ਸਿੱਖਿਆ ਦੀ ਸੁਵਿਧਾਵਾਂ ਮਿਲੇ, ਤਾਂ ਜੋ ਪੰਜਾਬ ਦੇ ਹਰ ਪਿੰਡ ਦਾ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦਾ ਇਹ ਸਿਲਸਿਲਾ ਜਾਰੀ ਰਹੇਗਾ ਅਤੇ ਲੋਕਾਂ ਨੂੰ ਬਿਹਤਰ ਜੀਵਨ ਜਿਉਣ ਲਈ ਸਾਰੇ ਜ਼ਰੂਰੀ ਸਾਧਨ ਉਪਲੱਬਧ ਕਰਵਾਏ ਜਾਣਗੇ। ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਅਤੇ ਇਸ ਪ੍ਰੋਜੈਕਟ ਨੂੰ ਇਕ ਮਹੱਤਵਪੂਰਨ ਕਦਮ ਦੱਸਿਆ, ਜੋ ਲੰਬੇ ਸਮੇਂ ਤੋਂ ਪਿੰਡ ਦੀ ਮੰਗ ਰਹੀ ਸੀ। ਇਸ ਮੌਕੇ ਬਲਾਕ ਪ੍ਰਧਾਨ ਬਖਤਾਵਰ ਸਿੰਘ, ਸਰਪੰਚ ਜਸਵੰਤ ਸਿੰਘ, ਸਾਬਕਾ ਸਰਪੰਚ ਹਰਬਿਲਾਸ, ਕਰਨੈਲ ਸਿੰਘ, ਬਲਦੇਵ, ਬਲਵੀਰ, ਰਾਜੇਸ਼ ਸ਼ਰਮਾ, ਸਤੀਸ਼ ਕੁਮਾਰ, ਸੰਜੂ ਠਾਕੁਰ, ਸਤਪਾਲ, ਸੰਜੂ, ਬਲਰਾਜ ਸਿੰਘ ਅਤੇ ਹੋਰ ਪਿੰਡ ਵਾਸੀ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous article68ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ਼ ਖੇਡਾਂ ਤਹਿਤ  ਫੁੱਟਬਾਲ ਟੂਰਨਾਮੈਂਟ ਨਵਾਂਸਹਿਰ ਵਿਖੇ ਸੁਰੂ
Next articleਪ੍ਰਾਈਜ਼ ਐਂਡ ਰੈਂਟ ਫਿਕਸੇਸ਼ਨ ਕਮੇਟੀ ਦੀ ਮੀਟਿੰਗ ਹੋਈ