ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਨੰਦ ਕਿਸ਼ੋਰ ਮਹਾਤੰਤਰ ਸੰਕੀਰਤਨ ਮੰਡਲ ਨੂੰ 3 ਲੱਖ ਰੁਪਏ ਦਾ ਚੈੱਕ ਪ੍ਰਦਾਨ ਕੀਤਾ। ਇਹ ਚੈੱਕ ਮੰਡਲ ਦੀਆਂ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਸਮਾਜ ਵਿਚ ਉਨ੍ਹਾਂ ਦੀ ਸੇਵਾ ਭਾਵਨਾ ਨੂੰ ਵਧਾਉਣ ਦੇ ਉਦੇਸ਼ ਨਾਲ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਬ੍ਰਮਰਿਸ਼ੀ ਨੰਦ ਕਿਸ਼ੋਰ ਸ਼ਾਸਤਰੀ ਦੀ ਮੂਰਤੀ ਨੂੰ ਮੱਥਾ ਵੀ ਟੇਕਿਆ। ਇਸ ਮੌਕੇ ਇਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੰਡਲ ਦੇ ਮੈਂਬਰ ਅਤੇ ਸਥਾਨਕ ਪਤਵੰਤੇ ਵਿਅਕਤੀ ਮੌਜੂਦ ਸਨ।
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੰਡਲ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੰਦ ਕਿਸ਼ੋਰ ਮਹਾਤੰਤਰ ਸੰਕੀਰਤਨ ਮੰਡਲ ਨੇ ਸਮਾਜ ਵਿਚ ਧਾਰਮਿਕ ਅਤੇ ਸੱਭਿਆਚਾਰਕ ਜਾਗਰੂਕਤਾ ਫੈਲਾਉਣ ਲਈ ਬੇਮਿਸਾਲ ਯੋਗਦਾਨ ਦਿੱਤਾ ਹੈ। ਉਨ੍ਹਾਂ ਦੀ ਨਿਰਸਵਾਸਥ ਸੇਵਾ ਅਤੇ ਸਮਰਪਣ ਦੀ ਭਾਵਨਾ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਦਾਂ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਸ ਤਰ੍ਹਾਂ ਦੇ ਸੰਗਠਨਾਂ ਨੂੰ ਹਮੇਸ਼ਾ ਉਤਸ਼ਾਹਿਤ ਕਰਦੀ ਰਹੇਗੀ ਜੋ ਸਮਾਜ ਦੇ ਉਥਾਨ ਅਤੇ ਧਾਰਮਿਕ ਸੱਭਿਆਚਾਰ ਕਦਰਾਂ-ਕੀਮਤਾਂ ਦੀ ਸੰਭਾਲ ਲਈ ਕੰਮ ਕਰ ਕਰ ਰਹੇ ਹਨ। ਉਨ੍ਹਾਂ ਮੰਡਲ ਦੇ ਆਗਾਮੀ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਲਈ ਆਪਣੀਆਂ ਸ਼ੁੰਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਰਾਸ਼ੀ ਉਨ੍ਹਾਂ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰੇਗੀ।
ਨੰਦ ਕਿਸ਼ੋਰ ਮਹਾਮੰਤਰ ਸੰਕੀਰਤਨ ਮੰਡਲ ਦੇ ਮੈਂਬਰਾਂ ਨੇ ਇਸ ਯੋਗਦਾਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਹ ਰਾਸ਼ੀ ਦਾ ਪ੍ਰਯੋਗ ਮੰਡਲ ਦੀਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਧਾਰਮਿਕ ਪ੍ਰੋਗਰਾਮ, ਸੰਕੀਰਤਨ ਅਤੇ ਸਮਾਜਿਕ ਸੇਵਾਵਾਂ ਲਈ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਰਮੇਸ਼ ਅਗਰਵਾਲ, ਮਨੋਜ ਦੱਤਾ, ਵਰਿੰਦਰ ਦੱਤ ਵੈਦ, ਅਸ਼ਵਨੀ ਦੱਤਾ, ਓਂਕਾਰ ਬਾਲੀ, ਸੁਸ਼ਪਿੰਦਰ ਬਾਲੀ, ਦਿਨੇਸ਼ ਦੱਤਾ, ਕੁਲਦੀਪ ਦੱਤਾ, ਸੁਭਾਸ਼ ਦੱਤਾ, ਰਮੇਸ਼ ਦੱਤਾ, ਜਗਮੋਹਨ ਮਹਿਤਾ, ਸੰਜੀਵ ਕੁਮਾਰ ਬਕਸ਼ੀ, ਐਚ.ਕੇ ਬਕਸ਼ੀ, ਰੇਣੂ ਬਕਸ਼ੀ, ਰਾਜੇਸ਼ ਕੁਮਾਰ ਧੁੰਨਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly