ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 12 ‘ਚ ਸਵਾ 13 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 12 ਦੇ ਮੁਹੱਲਾ ਗੋਬਿੰਦ ਨਗਰ ਵਿੱਚ ਸਵਾ 13 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਮਰਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਹਰਮੀਤ ਔਲਖ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤਾ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਮੁਹੱਲਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਸ਼ਹਿਰ ਦੇ ਹਰ ਖੇਤਰ ਵਿੱਚ ਵਿਕਾਸ ਨੂੰ ਪਹਿਲ ਦੇ ਰਹੀ ਹੈ ਅਤੇ ਜਿਨ੍ਹਾਂ ਵਾਰਡਾਂ ਵਿੱਚ ਵਿਕਾਸ ਕਾਰਜ ਹਾਲੇ ਵੀ ਪੈਂਡਿੰਗ ਹਨ, ਉਥੇ ਵੀ ਜਲਦ ਹੀ ਕੰਮ ਸ਼ੁਰੂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਨ੍ਹਾਂ ਗਲੀਆਂ ਦੇ ਨਿਮਰਾਣ ਨਾਲ ਮੁਹੱਲਾ ਗੋਬਿੰਦ ਨਗਰ ਦੇ ਵਸਨੀਕਾਂ ਨੂੰ ਆਉਣ-ਜਾਣ ਵਿਚ ਆਸਾਨੀ ਹੋਵੇਗੀ ਅਤੇ ਇਲਾਕੇ ਦੀ ਸੁੰਦਰਤਾ ਵਿਚ ਵੀ ਵਾਧਾ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਮੁਹੱਲੇ ਅਤੇ ਹਰ ਗਲੀ ਤੱਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਇਲਾਕੇ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਯੋਜਨਾਵਾਂ ਬਣਾਈਆਂ ਹਨ ਅਤੇ ਉਨ੍ਹਾਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਬ੍ਰਹਮ ਸ਼ੰਕਰ ਜਿੰਪਾ ਨੇ ਇਸ ਮੌਕੇ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਹਰ ਹਿੱਸੇ ਵਿੱਚ ਬਰਾਬਰ ਵਿਕਾਸ ਕਾਰਜ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਨਗਰ ਨਿਗਮ ਵਿੱਤ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ, ਕੌਂਸਲਰ ਅਮਰੀਕ ਚੌਹਾਨ, ਸੰਦੀਪ ਚੇਚੀ, ਸਤਵੰਤ ਸਿਆਣ, ਕੌਂਸਲਰ ਜਤਿੰਦਰ ਕੌਰ ਲੱਕੀ, ਹਰਿੰਦਰ ਸਿੰਘ, ਗੁਰਮੇਲ ਸੈਣੀ, ਸੰਗਤੂ ਪੰਡਿਤ, ਸੁਖਦੇਵ ਸਿੰਘ, ਰਾਜੇਸ਼ ਸੈਣੀ, ਸੁਜੀਤ ਲਾਲ, ਕੁਲਵੰਤ ਸਿੰਘ, ਤਰਲੋਚਨ ਸਿੰਘ, ਸੂਚਾ ਸਿੰਘ ਆਦਿ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸ਼ਿਮਲਾ ਪਹਾੜੀ ਪਾਰਕ ਪੁੱਲੀ ਬੰਦ ਕਰਨ ਦੇ ਮਾਮਲੇ ‘ਚ ਨਗਰ ਕੌਂਸਲ ਵੱਲੋਂ ਤੁਰੰਤ ਕਾਰਵਾਈ
Next articleਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ – ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ