ਸ੍ਰੀ ਅਮ੍ਰਿਤਸਰ ਸਾਹਿਬ (ਸਮਾਜ ਵੀਕਲੀ) (ਜਪਰੈਨ ਸਿੰਘ) ਸਰਹੱਦੀ ਖੇਤਰ ਦੇ ਪਿੰਡ ਤੇੜਾ ਕਲਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਮਿਤੀ 17/5/2025 ਨੂੰ ਸ ਕੁਲਦੀਪ ਸਿੰਘ ਧਾਲੀਵਾਲ ਜੀ ਕੈਬਨਿਟ ਮੰਤਰੀ ਪੰਜਾਬ ਸਰਕਾਰ ਦੁਆਰਾ ਨਵੇਂ ਉਸਾਰੇ ਗਏ ਅਤੀ ਆਧੁਨਿਕ ਕਮਰੇ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਕੂਲ ਵਿੱਚ ਇਕ ਸਾਧਾ ਪ੍ਰੋਗਰਾਮ ਉਲੀਕਿਆ ਗਿਆ ਸੀ ਅਤੇ ਸਕੂਲ ਇੰਚਾਰਜ ਸ੍ਰੀ ਮਤੀ ਹਰਜੀਤ ਕੌਰ ਜੀ ,ਪ੍ਰਿੰਸੀਪਲ ਸ ਗੁਰਪ੍ਕਾਸ਼ ਸਿੰਘ, ਪ੍ਰਿੰਸੀਪਲ ਸ੍ਰੀ ਸੁਰੇਸ਼ ਜੀ,ਲੈਕਚਰਾਰ ਸ ਰਣਜੀਤ ਸਿੰਘ, ਐਸ.ਐਮ.ਸੀ ਕਮੇਟੀ, ਪੰਚਾਇਤ ਤੇੜਾ ਕਲਾਂ ਦੇ ਸਰਪੰਚ ਬੱਬੂ ਜੀ ਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਤੇ ਪਤਵੰਤੇ ਸੱਜਣਾਂ ਵਲੋਂ ਮੰਤਰੀ ਸਾਹਿਬ ਸ ਕੁਲਦੀਪ ਸਿੰਘ ਧਾਲੀਵਾਲ ਜੀ ਦਾ ਸਵਾਗਤ ਗੁਲਦਸਤਾ ਭੇਟ ਕਰਕੇ ਕੀਤਾ ਗਿਆ । ਸਤਿਕਾਰਯੋਗ ਮੰਤਰੀ ਸਾਹਿਬ ਨੇ ਉਦਘਾਟਨ ਕਰਨ ਉਪਰੰਤ ਬੱਚਿਆਂ ਨੂੰ ਸੰਬੋਧਨ ਕਰਦਿਆਂ ਸਖਤ ਮਿਹਨਤ ਕਰਕੇ ਜ਼ਿੰਦਗੀ ਵਿੱਚ ਚੰਗਾ ਮੁਕਾਮ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।ਮੰਤਰੀ ਸਾਹਿਬ ਨੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵਿਤਰਤ ਕੀਤੇ ਅਤੇ ਸਕੂਲ ਵਿੱਚ ਇੰਟਰਲਾਕ ਟਾਇਲਾਂ ਲਈ ਪੰਜ ਲੱਖ ਦੀ ਗ੍ਰਾਂਟ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਸਕੂਲ ਐਸ ਐਮ ਸੀ ਕਮੇਟੀ , ਸਕੂਲ ਇੰਚਾਰਜ ਸ੍ਰੀ ਮਤੀ ਹਰਜੀਤ ਕੌਰ ਤੇ ਪਿੰਡ ਦੀ ਪੰਚਾਇਤ ਵਲੋਂ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਜੀ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਧੰਨਵਾਦ ਕੀਤਾ ਗਿਆ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



